ਪੰਜਾਬ ਵਿਚ 29 ਅਗਸਤ ਤੋਂ ਕਰਵਾਇਆ ਜਾਵੇਗਾ ਪੰਜਾਬ ਖੇਡ ਮੇਲਾ, 3 ਲੱਖ ਦੇ ਕਰੀਬ ਖਿਡਾਰੀ ਲੈਣਗੇ ਹਿੱਸਾ
Published : Jul 28, 2022, 2:48 pm IST
Updated : Jul 28, 2022, 2:48 pm IST
SHARE ARTICLE
Sports Department to organize Punjab Khed Mela from August 29: Meet Hayer
Sports Department to organize Punjab Khed Mela from August 29: Meet Hayer

ਅੰਡਰ 14 ਤੋਂ 60 ਸਾਲ ਉਮਰ ਤੱਕ ਛੇ ਉਮਰ ਵਰਗਾਂ ਦੇ 3 ਲੱਖ ਦੇ ਕਰੀਬ ਖਿਡਾਰੀ 30 ਖੇਡਾਂ ਵਿਚ ਹਿੱਸਾ ਲੈਣਗੇ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਖੇਡ ਵਿਭਾਗ ਵੱਲੋਂ ਸੂਬੇ ਵਿਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਅੰਡਰ 14 ਤੋਂ 60 ਸਾਲ ਵੈਟਰਨ ਗਰੁੱਪ ਤੱਕ 30 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਬਲਾਕ ਤੋਂ ਸੂਬਾ ਪੱਧਰ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦੀ ਸ਼ੁਰੂਆਤ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਹੋਵੇਗੀ ਜਿਹੜਾ ਦੋ ਤੋਂ ਤਿੰਨ ਮਹੀਨੇ ਤੱਕ ਚੱਲੇਗਾ। ਇਸ ਤੋਂ ਪਹਿਲਾ ਸਿਰਫ ਤਿੰਨ ਵਰਗਾਂ ਦੇ ਜ਼ਿਲ੍ਹਾ ਤੇ ਸੂਬਾ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਸਨ ਅਤੇ ਹੁਣ ਪਹਿਲੀ ਵਾਰ ਛੇ ਵਰਗਾਂ ਦੇ ਬਲਾਕ ਪੱਧਰ ਤੋਂ ਮੁਕਾਬਲੇ ਹੋਣਗੇ।

Sports Department to organize Punjab Khed Mela from August 29: Meet HayerSports Department to organize Punjab Khed Mela from August 29: Meet Hayer

ਇਹ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ ਰਾਜੇਸ਼ ਧੀਮਾਨ ਦੇ ਨਾਲ ਸਮੂਹ ਜ਼ਿਲ੍ਹਾ ਖੇਡ ਅਫਸਰਾਂ ਦੀ ਸੱਦੀ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਖੇਡ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿਚ ਮੁੜ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਨੇ ਆਪਣੇ ਕਿਸਮ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਪ੍ਰੋਗਰਾਮ ਉਲੀਕਿਆ ਹੈ ਜਿਸ ਵਿਚ ਪੰਜਾਬ ਦੇ 3 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਜਿੱਥੇ ਆਪੋ-ਆਪਣੀਆਂ ਖੇਡਾਂ ਵਿਚ ਗਰੇਡਿੰਗ ਕਰਵਾ ਸਕਣਗੇ ਉਥੇ ਸੂਬਾ ਪੱਧਰ ਦੇ ਜੇਤੂਆਂ ਨੂੰ 5 ਕਰੋੜ ਰੁਪਏ ਦੇ ਨਗਦ ਇਨਾਮ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ।

Education Minister Meet HayerEducation Minister Meet Hayer

ਇਸ ਦੀ ਸ਼ੁਰੂਆਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਵਾਲੇ ਦਿਨ ਹੋਵੇਗੀ ਜਿਸ ਦਿਨ ਸਾਡਾ ਕੌਮੀ ਖੇਡ ਦਿਵਸ ਵੀ ਹੁੰਦਾ ਹੈ। ਖੇਡ ਮੇਲੇ ਦੇ ਉਦਘਾਟਨ ਜਾਂ ਸਮਾਪਤੀ ਸਮਾਰੋਹ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕਰੇਗਾ। ਪੰਜਾਬ ਖੇਡ ਮੇਲੇ ਵਿਚ ਛੇ ਉਮਰ ਵਰਗ ਸ਼ਾਮਲ ਕੀਤੇ ਗਏ ਹਨ। ਪਹਿਲਾਂ ਕਰਵਾਏ ਜਾਂਦੇ ਅੰਡਰ-14, ਅੰਡਰ-17 ਤੇ 17 ਤੋਂ 25 ਸਾਲ ਉਮਰ ਵਰਗ ਤੋਂ ਇਲਾਵਾ ਪਹਿਲੀ ਵਾਰ 25 ਤੋਂ 40 ਸਾਲ, 40 ਤੋਂ 50 ਸਾਲ ਅਤੇ 50 ਤੋਂ 60 ਸਾਲ ਉਮਰ ਵਰਗ ਦੇ ਵੀ ਮੁਕਾਬਲੇ ਹੋਣਗੇ। ਅਥਲੈਟਿਕਸ, ਵੇਟਲਿਫਟਿੰਗ, ਬੈਡਮਿੰਟਨ, ਕ੍ਰਿਕਟ, ਸਾਈਕਲਿੰਗ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਬਾਡੀ ਬਿਲਡਿੰਗ, ਤਲਵਾਰਬਾਜ਼ੀ, ਜਿਮਨਾਸਟਿਕ, ਰੋਇੰਗ, ਫੁਟਬਾਲ, ਸਾਫਟਬਾਲ, ਹਾਕੀ, ਨੈਟਬਾਲ, ਹੈਂਡਬਾਲ, ਕਿੱਕ ਬਾਕਸਿੰਗ, ਜੂਡੋ, ਸਤਰੰਜ, ਕਬੱਡੀ, ਗੱਤਕਾ, ਖੋ-ਖੋ, ਵਾਬੀਬਾਲ, ਲਾਅਨ ਟੈਨਿਸ, ਟੇਬਲ ਟੈਨਿਸ, ਮੁੱਕੇਬਾਜ਼ੀ, ਤੈਰਾਕੀ, ਕੁਸ਼ਤੀ ਤੇ ਰੱਸ਼ਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।

Sports Department to organize Punjab Khed Mela from August 29: Meet HayerSports Department to organize Punjab Khed Mela from August 29: Meet Hayer

ਖੇਡ ਮੰਤਰੀ ਮੀਤ ਹੇਅਰ ਨੇ ਸਾਰੇ ਜ਼ਿਲ੍ਹਾ ਖੇਡ ਅਫਸਰਾਂ ਨਾਲ ਗੱਲਬਾਤ ਕਰਦਿਆਂ ਖੇਡ ਮੇਲੇ ਨੂੰ ਸਫਲ ਬਣਾਉਣ ਲਈ ਸੁਝਾਅ ਅਤੇ ਜ਼ਮੀਨੀ ਹਕੀਕਤਾਂ ਵੀ ਪੁੱਛੀਆਂ। ਉਨਾਂ ਇਸ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਵਿਚ ਆਉਣ ਵਾਲੀਆਂ ਸੰਭਵੀ ਮੁਸ਼ਕਲਾਂ ਬਾਰੇ ਵੀ ਗੱਲ ਕੀਤੀ। ਉਨਾਂ ਕਿਹਾ ਕਿ ਵੱਡੀ ਉਮਰ ਵਰਗ ਦੇ ਸ਼ਾਮਲ ਕਰਵਾਉਣ ਦਾ ਮਕਸਦ ਸੂਬੇ ਵਿਚ ਖੇਡਾਂ ਦਾ ਮਾਹੌਲ ਸਿਰਜਣਾ ਹੈ।  ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਖੇਡਾਂ ਵਿਚ ਖਿਡਾਰੀਆਂ ਤੇ ਟੀਮਾਂ ਦੀ ਹਿੱਸੇਦਾਰੀ ਨੂੰ ਦੇਖ ਕੇ ਹੀ ਕੁਝ ਖੇਡਾਂ ਦੇ ਮੁਕਾਬਲੇ ਬਲਾਕ ਪੱਧਰੀ ਹੋਣਗੇ ਜਦੋਂ ਕਿ ਕੁਝ ਸਿੱਧੇ ਜ਼ਿਲ੍ਹਾ ਪੱਧਰੀ ਅਤੇ ਸੂਬਾ ਪੱਧਰੀ ਹੋਣਗੇ। ਡਾਇਰੈਕਟਰ ਰਾਜੇਸ਼ ਧੀਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਖਿਡਾਰੀਆਂ ਦੇ ਆਉਣ-ਜਾਣ ਅਤੇ ਖਾਣ-ਪੀਣ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨਾਂ ਖੇਡ ਅਫਸਰਾਂ ਨੂੰ ਇਸ ਦੀਆਂ ਤਿਆਰੀਆਂ ਹੁਣੇ ਤੋਂ ਵਿੱਢਣ ਅਤੇ ਖੇਡ ਮੈਦਾਨ ਤਿਆਰ ਕਰਨ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement