
Bishan Singh Bedi aatim aardas: ਬਿਸ਼ਨ ਸਿੰਘ ਬੇਦੀ ਆਪਣੀ ਸ਼ਾਨਦਾਰ ਸਪਿਨ ਗੇਂਦਬਾਜ਼ੀ ਲਈ ਜਾਣੇ ਜਾਂਦੇ ਸਨ
Bishan Singh Bedi aatim aardas: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਦੀ ਦਿੱਲੀ ਦੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਕੀਤੀ ਗਈ ਅਤੇ ਗੁਰੂ ਘਰ 'ਚ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨਾਲ ਰਿਸ਼ਤੇਦਾਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਕਈ ਫਿਲਮੀ ਹਸਤੀਆਂ ਨੇ ਵੀ ਬਿਸ਼ਨ ਬੇਦੀ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਕੇ ਪੁੱਤ ਅੰਗਦ ਬੇਦੀ ਨਾਲ ਦੁੱਖ ਵੰਡਾਇਆ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
photo
ਇਹ ਵੀ ਪੜ੍ਹੋ: Nangal School Bus Accident: ਭਾਖੜਾ ਡੈਮ ਦੇਖਣ ਗਏ ਸਕੂਲੀ ਬੱਚਿਆਂ ਨਾਲ ਵਾਪਰਿਆ ਵੱਡਾ ਹਾਦਸਾ, ਪਲਟੀ ਬੱਸ
ਦੱਸ ਦੇਈਏ ਕਿ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਨੇ 1967 ਅਤੇ 1979 ਦੇ ਵਿਚਕਾਰ ਭਾਰਤ ਲਈ 67 ਟੈਸਟ ਮੈਚ ਖੇਡ ਕੇ 266 ਵਿਕਟਾਂ ਲਈਆਂ ਸਨ। ਉਨ੍ਹਾਂ ਨੇ 10 ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ 'ਚ 7 ਵਿਕਟਾਂ ਹਾਸਲ ਕੀਤੀਆਂ ਸਨ। ਬਿਸ਼ਨ ਸਿੰਘ ਬੇਦੀ ਆਪਣੀ ਸ਼ਾਨਦਾਰ ਸਪਿਨ ਗੇਂਦਬਾਜ਼ੀ ਲਈ ਜਾਣੇ ਜਾਂਦੇ ਸਨ। ਉਨ੍ਹਾਂ 22 ਟੈਸਟ ਮੈਚਾਂ 'ਚ ਭਾਰਤ ਦੀ ਕਪਤਾਨੀ ਵੀ ਕੀਤੀ। ਬਿਸ਼ਨ ਬੇਦੀ 1966 ਤੋਂ 1979 ਤੱਕ ਭਾਰਤ ਲਈ ਖੇਡੇ ਸਨ। ਉਨ੍ਹਾਂ ਦਾ ਜਨਮ 25 ਸਤੰਬਰ 1946 ਨੂੰ ਅੰਮ੍ਰਿਤਸਰ ਵਿਖੇ ਹੋਇਆ ਸੀ।
photo
ਇਹ ਵੀ ਪੜ੍ਹੋ: Rahul Gandhi viral photo: ਇਸ ਫੋਟੋ 'ਤੇ ਰਾਹੁਲ ਨੂੰ ਕੀਤਾ ਜਾ ਰਿਹਾ ਟ੍ਰੋਲ, ਕਾਂਗਰਸ ਬੁਲਾਰੇ ਨੇ ਤੋੜੀ ਚੁੱਪੀ ਦੱਸਿਆ ਕੌਣ ਹੈ ਉਹ ਕੁੜੀ?
photo