Harbhajan Singh ETO congratulated Rajkumar: ਹਰਭਜਨ ETO ਨੇ ਰਾਜਕੁਮਾਰ ਨੂੰ ਪੈਰਾ ਏਸ਼ੀਅਨ ਖੇਡਾਂ 'ਚ ਤਮਗਾ ਜਿੱਤਣ 'ਤੇ ਦਿਤੀ ਵਧਾਈ

By : GAGANDEEP

Published : Oct 28, 2023, 7:05 pm IST
Updated : Oct 28, 2023, 7:41 pm IST
SHARE ARTICLE
Harbhajan Singh ETO congratulated Junior Sports Officer Rajkumar
Harbhajan Singh ETO congratulated Junior Sports Officer Rajkumar

Harbhajan Singh ETO congratulated Rajkumar: ਰਾਜ ਕੁਮਾਰ ਅਤੇ ਉਸਦੇ ਸਾਥੀ ਚਿਰਾਗ ਬਰੇਥਾ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੇ ਬੇਮਿਸਾਲ ਹੁਨਰ ਦਾ ਪ੍ਰਦਰਸ਼ਨ ਕੀਤਾ।

Harbhajan Singh ETO congratulated Rajkumar:ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਚੀਨ ਵਿੱਚ ਹਾਂਗਜੂ ਵਿਖੇ ਚੌਥੀਆਂ ਪੈਰਾ ਏਸ਼ੀਅਨ ਖੇਡਾਂ ਦੇ ਡਬਲ ਬੈਡਮਿੰਟਨ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਆਪਣੀ ਸੰਸਥਾ ਸਗੋਂ ਦੇਸ਼ ਅਤੇ ਸੂਬੇ ਦਾ ਵੀ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ ਹੈ। ਰਾਜ ਕੁਮਾਰ ਅਤੇ ਉੱਤਰਾਖੰਡ ਤੋਂ ਉਸਦੇ ਸਾਥੀ ਚਿਰਾਗ ਬਰੇਥਾ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੇ ਬੇਮਿਸਾਲ ਹੁਨਰ ਦਾ ਪ੍ਰਦਰਸ਼ਨ ਕੀਤਾ।

ਪੈਰਾ ਸ਼ਟਲਰ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਰਾਜ ਕੁਮਾਰ ਦੀ ਕਾਰਗੁਜ਼ਾਰੀ ਸੂਬੇ ਵਿੱਚ ਮੌਜੂਦ ਖੇਡ ਪ੍ਰਤਿਭਾ ਦਾ ਪ੍ਰਮਾਣ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। 

ਬਿਜਲੀ ਮੰਤਰੀ ਨੇ ਦੱਸਿਆ ਕਿ ਕੁਮਾਰ 2011 ਵਿੱਚ ਸਪੋਰਟਸ ਕੋਟੇ ਦੇ ਤਹਿਤ ਇੱਕ ਬਿੱਲ ਡਿਸਟ੍ਰੀਬਿਊਟਰ ਵਜੋਂ ਪੀ.ਐਸ.ਪੀ.ਸੀ.ਐਲ. ਵਿੱਚ ਸ਼ਾਮਲ ਹੋਇਆ ਸੀ। ਉਦੋਂ ਤੋਂ ਲੈ ਕੇ ਉਸਨੇ ਪੈਰਾ-ਬੈਡਮਿੰਟਨ ਦੀ ਖੇਡ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 2014 ਵਿੱਚ ਉਸਨੇ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ, ਅਤੇ ਫਿਰ 2015 ਵਿੱਚ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੋਸ਼ਨ ਕੀਤਾ। ਇੰਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਕਾਰਨ ਉਸਨੂੰ ਸਾਲ 2018 ਵਿੱਚ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਰਾ-ਬੈਡਮਿੰਟਨ ਦੇ ਖੇਤਰ ਵਿੱਚ ਰਾਜ ਕੁਮਾਰ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਉਸਦੀਆਂ ਪ੍ਰਾਪਤੀਆਂ ਅਤੇ ਸਮਰਪਣ ਦੀ ਮਾਨਤਾ ਵਿੱਚ ਉਸਨੂੰ ਪੀ.ਐਸ.ਪੀ.ਸੀ.ਐਲ ਵਿੱਚ ਜੂਨੀਅਰ ਸਪੋਰਟਸ ਅਫਸਰ ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ, ਤਾਂ ਜੋ ਉਹ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਐਥਲੀਟਾਂ ਦੀ ਅਗਲੀ ਪੀੜ੍ਹੀ ਦੇ ਮਾਰਗਦਰਸ਼ਨ ਵਿੱਚ ਆਪਣਾ ਸਫ਼ਰ ਜਾਰੀ ਰੱਖ ਸਕੇ।“

ਰਾਜ ਕੁਮਾਰ ਦੀ ਜਿੱਤ ਲਈ ਸ਼ਲਾਘਾ ਕਰਦੇ ਹੋਏ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਐਡਮਿਨ (ਪੀ.ਐੱਸ.ਪੀ.ਸੀ.ਐੱਲ.) ਜਸਬੀਰ ਸਿੰਘ ਸੁਰ ਸਿੰਘ ਨੇ ਕਿਹਾ ਕਿ ਰਾਜ ਕੁਮਾਰ ਦੀ ਪ੍ਰਾਪਤੀ ਨਿਰਸੰਦੇਹ ਹੋਰਨਾਂ ਐਥਲੀਟਾਂ ਲਈ ਪ੍ਰੇਰਨਾ ਸਰੋਤ ਹੋਵੇਗੀ ਅਤੇ ਹਰ ਪੱਧਰ 'ਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਦੇਣ ਦੀ ਮਹੱਤਤਾ ਨੂੰ ਦਰਸਾਏਗੀ।

ਪੀ.ਐਸ.ਪੀ.ਸੀ.ਐਲ ਦੇ ਸਪੋਰਟਸ ਸੈੱਲ ਦੇ ਡਿਪਟੀ ਚੀਫ ਇੰਜਨੀਅਰ/ਤਕਨੀਕੀ ਕਮ ਇੰਚਾਰਜ ਇੰਜ. ਤੇਜ ਪਾਲ ਬਾਂਸਲ ਨੇ ਦੱਸਿਆ ਕਿ ਭਾਰਤੀ ਜੋੜੀ ਨੂੰ ਵੀਅਤਨਾਮ ਦੀ ਜੋੜੀ ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਪਰ ਤਿੰਨ ਸੈੱਟਾਂ ਦੇ ਗਹਿਗੱਚ ਮੁਕਾਬਲੇ ਤੋਂ ਬਾਅਦ ਉਨ੍ਹਾਂ 16-21, 21-17, 21-15 ਦੇ ਸਕੋਰ ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਦੱਸਿਆ ਕਿ ਫਾਈਨਲ ਮੁਕਾਬਲੇ ਵਿੱਚ ਰਾਜ ਕੁਮਾਰ ਅਤੇ ਚਿਰਾਗ ਬਰੇਥਾ ਨੇ ਆਪਣੇ ਇੰਡੋਨੇਸ਼ੀਆਈ ਵਿਰੋਧੀਆਂ ਵਿਰੁੱਧ ਸਰਵੋਤਮ ਯਤਨਾਂ ਦੇ ਬਾਵਜੂਦ ਭਾਰਤੀ ਜੋੜੀ ਸੋਨ ਤਗਮਾ ਜਿੱਤਣ ਤੋਂ ਖੁੰਝ ਗਈ ਅਤੇ ਇੱਕ ਨਜ਼ਦੀਕੀ ਮੁਕਾਬਲੇ ਦੇ ਬਾਅਦ ਚਾਂਦੀ ਦਾ ਤਗਮਾ ਹਾਸਿਲ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement