ਸੌਰਵ ਗਾਂਗੁਲੀ 'ਤੇ ਬਣੇਗੀ ਬਾਇਉਪਿਕ, ਪੂਰੀ ਹੋਈ ਫ਼ਿਲਮ ਦੀ ਸਕ੍ਰਿਪਟ 

By : KOMALJEET

Published : May 29, 2023, 2:18 pm IST
Updated : May 29, 2023, 2:18 pm IST
SHARE ARTICLE
Representational Image
Representational Image

ਰਣਬੀਰ ਕਪੂਰ ਨਿਭਾਅ ਸਕਦੇ ਹਨ ਸੌਰਵ ਗਾਂਗੁਲੀ ਦਾ ਕਿਰਦਾਰ  

ਮੁੰਬਈ : ਜਲਦ ਹੀ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੇ ਜੀਵਨ 'ਤੇ ਆਧਾਰਤ ਫ਼ਿਲਮ ਦਿਖਾਈ ਦੇਵੇਗੀ। ਬਾਇਉਪਿਕ ਦੀ ਸ਼ੂਟਿੰਗ ਇਸ ਸਾਲ ਦੇ ਅੰਤ ਤਕ ਸ਼ੁਰੂ ਹੋ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ 26 ਮਈ ਨੂੰ ਨਿਰਮਾਤਾ ਲਵ ਰੰਜਨ ਅਤੇ ਅੰਕੁਰ ਗਰਗ ਸੌਰਵ ਗਾਂਗੁਲੀ ਨੂੰ ਮਿਲਣ ਕੋਲਕਾਤਾ ਗਏ ਸਨ।

ਕੁੱਝ ਮੀਡੀਆ ਰਿਪੋਰਟਾਂ ਅਨੁਸਾਰ, ਫ਼ਿਲਮ ਨੂੰ ਲੈ ਕੇ ਸੌਰਵ ਗਾਂਗੁਲੀ ਅਤੇ ਨਿਰਮਾਤਾਵਾਂ ਵਿਚਕਾਰ ਵਿਸਤ੍ਰਿਤ ਚਰਚਾ ਹੋਈ ਹੈ। ਨਿਰਦੇਸ਼ਕ ਸੌਰਵ ਗਾਂਗੁਲੀ ਨਾਲ ਉਨ੍ਹਾਂ ਦੇ ਜੀਵਨ ਦੇ ਸਭ ਤੋਂ ਦਿਲਚਸਪ ਕਿੱਸਿਆਂ ਬਾਰੇ ਵਿਸਥਾਰ ਵਿਚ ਗੱਲ ਕੀਤੀ ਗਈ ਹੈ।

ਦਸਿਆ ਜਾ ਰਿਹਾ ਹੈ ਕਿ ਬਾਇਉਪਿਕ ਲਈ ਜ਼ਰੂਰੀ ਸਕ੍ਰਿਪਟ ਰਾਈਟਿੰਗ ਵੀ ਹੋ ਚੁੱਕੀ ਹੈ। ਸੌਰਵ ਗਾਂਗੁਲੀ ਦੇ ਜੀਵਨ ਨਾਲ ਜੁੜੀਆਂ ਕਈ ਅਣਸੁਣੀਆਂ ਅਤੇ ਦਿਲਚਸਪ ਕਹਾਣੀਆਂ ਨੂੰ ਫ਼ਿਲਮ ਦੇ ਪਟਕਥਾ ਵਿਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਦੇ ਸੁਪਨੇ ਨੇ ਲਈਆਂ ਕਈ ਪੰਜਾਬੀਆਂ ਦੀਆਂ ਜਾਨਾਂ!

ਰਿਪੋਰਟ ਮੁਤਾਬਕ, ਬੀ.ਸੀ.ਸੀ.ਆਈ. ਪ੍ਰਧਾਨ ਦੇ ਤੌਰ 'ਤੇ ਸੌਰਵ ਦੀ ਜ਼ਿੰਦਗੀ ਨੂੰ ਪੇਸ਼ ਕਰਨ ਦੀ ਬਜਾਏ ਨਿਰਦੇਸ਼ਕ ਨੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ 'ਤੇ ਫੋਕਸ ਕੀਤਾ ਹੈ। ਉਨ੍ਹਾਂ ਦੇ ਜਾਵਨ ਸਫ਼ਰ ਨੂੰ ਫ਼ਿਲਮਾਉਣ 'ਤੇ ਜ਼ੋਰ ਦਿਤਾ ਗਿਆ ਹੈ। ਫ਼ਿਲਮ ਲਈ ਉਨ੍ਹਾਂ ਦੀ ਪਤਨੀ ਡੋਨਾ ਗਾਂਗੁਲੀ ਦੇ ਵਿਚਾਰ ਵੀ ਲਏ ਗਏ ਹਨ।

ਖ਼ਬਰਾਂ ਮੁਤਾਬਕ ਫ਼ਿਲਮ 'ਚ ਰਣਬੀਰ ਕਪੂਰ ਸੌਰਵ ਦੀ ਭੂਮਿਕਾ 'ਚ ਨਜ਼ਰ ਆ ਸਕਦੇ ਹਨ। ਇਸ ਦੇ ਨਾਲ ਹੀ ਕੁਝ ਖ਼ਬਰਾਂ ਮੁਤਾਬਕ ਆਯੁਸ਼ਮਾਨ ਖੁਰਾਨਾ ਦਾ ਨਾਂਅ ਲੀਡ ਐਕਟਰ ਦੇ ਤੌਰ 'ਤੇ ਸਾਹਮਣੇ ਆਇਆ ਹੈ। ਫਿਲਹਾਲ ਇਹ ਤੈਅ ਨਹੀਂ ਹੈ ਕਿ ਫ਼ਿਲਮ 'ਚ ਮੁੱਖ ਦਾ ਕਿਰਦਾਰ ਕੌਣ ਨਿਭਾਏਗਾ।

ਇਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਦੇ ਹੋਏ ਸੌਰਵ ਗਾਂਗੁਲੀ ਨੇ ਕਿਹਾ ਕਿ ਫ਼ਿਲਮ ਦੀ ਸਕ੍ਰਿਪਟ ਲਗਭਗ ਫ਼ਾਈਨਲ ਹੋ ਚੁੱਕੀ ਹੈ। ਕਰੀਬ 200 ਤੋਂ 250 ਕਰੋੜ ਦੇ ਬਜਟ 'ਚ ਵੱਡੇ ਬੈਨਰ ਨਾਲ ਫ਼ਿਲਮ ਦਾ ਨਿਰਮਾਣ ਕੀਤਾ ਜਾ ਸਕਦਾ ਹੈ।
 

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement