
ਪੱਛਮੀ ਬੰਗਾਲ ਵਿਚ ਇਕ ਹੈਰਾਨ ਕਰਨ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਰਾਸ਼ਟਰੀ ਮਹਿਲਾ ਮੁੱਕੇਬਾਜ਼ ਨਾਲ ਕੁੱਟਮਾਰ ਕੀਤੀ ਗਈ ਹੈ
ਨਵੀਂ ਦਿੱਲੀ : ਪੱਛਮੀ ਬੰਗਾਲ ਵਿਚ ਇਕ ਹੈਰਾਨ ਕਰਨ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਰਾਸ਼ਟਰੀ ਮਹਿਲਾ ਮੁੱਕੇਬਾਜ਼ ਨਾਲ ਕੁੱਟਮਾਰ ਕੀਤੀ ਗਈ ਹੈ ਤੇ ਮਾਮਲੇ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਕੱਲ੍ਹ ਮਾੜੇ ਅਨਸਰਾਂ ਦੇ ਹੌਂਸਲੇ ਇੰਨੇ ਵੱਧ ਗਏ ਹਨ ਕਿ ਉਹ ਕੁਝ ਵੀ ਕਰਨ ਤੋਂ ਪਹਿਲਾਂ ਪੁਲਿਸ ਦੇ ਡਰ ਨੂੰ ਅੱਖੋ ਪਰੋਖੇ ਕਰ ਦਿੰਦੇ ਹਨ।
National level boxer Suman Kumari
ਇਸੇ ਤਰ੍ਹਾਂ ਦੀ ਇੱਕ ਘਟਨਾ ਕੋਲਕਾਤਾ 'ਚ ਰਾਸ਼ਟਰੀ ਮਹਿਲਾ ਮੁੱਕੇਬਾਜ਼ ਨਾਲ ਵਾਪਰੀ ਹੈ। ਪੀੜਿਤ ਸੁਮਨ ਕੁਮਾਰੀ ਨੇ ਆਪਣੇ ਫ਼ੇਸਬੁਕ ਅਕਾਊਂਟ 'ਤੇ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਲਿਖਿਆ ਹੈ ਕਿ ਮੈਂ ਸ਼ੁੱਕਰਵਾਰ ਸਵੇਰੇ 11 ਵਜੇ ਸਕੂਟੀ ਤੋਂ ਦਫ਼ਤਰ ਜਾ ਰਹੀ ਸੀ। ਉਸ ਸਮੇਂ ਇਕ 25 ਸਾਲ ਦਾ ਲੜਕਾ ਮੇਰੇ ਸਾਹਮਣੇ ਆ ਗਿਆ ਅਤੇ ਬਿਨ੍ਹਾਂ ਕਾਰਨ ਮੈਨੂੰ ਗਾਲ੍ਹਾਂ ਕੱਢਣ ਲੱਗਾ।
Kolkata: National level boxer Suman Kumari was allegedly assaulted & beaten up by unknown men at about 11.15 am today in Mominpur. Complaint registered & three men arrested by Kolkata Police. #WestBengal
— ANI (@ANI) June 28, 2019
ਇੰਨਾ ਹੀ ਨਹੀਂ ਜਦੋਂ ਮੈਂ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਮੇਰੇ ਨਾਲ ਕੁੱਟਮਾਰ ਵੀ ਕੀਤੀ। ਇਸ ਤੋਂ ਬਾਅਦ ਮੈਂ ਉਥੇ ਖੜੇ ਪੁਲਿਸ ਵਾਲੇ ਤੋਂ ਮਦਦ ਮੰਗੀ ਪਰ ਉਸ ਨੇ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਅਤੇ ਪੱਲਾ ਝਾੜ ਲਿਆ। ਪੁਲਿਸ ਨੇ ਹਾਲਾਂਕਿ ਬਾਅਦ ਵਿਚ ਸੁਮਨ ਦੇ ਫੇਸਬੁਕ ਪੋਸਟ ਨੂੰ ਆਧਾਰ ਬਣਾ ਕੇ ਮਾਮਲੇ ਵਿਚ ਕਾਰਵਾਈ ਕਰਕੇ ਕੇਸ ਦਰਜ ਕੀਤਾ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ਉੱਤੇ ਵਸੀਮ ਖ਼ਾਨ, ਰਾਹੁਲ ਸ਼ਰਮਾ ਅਤੇ ਸ਼ੇਖ ਫਿਰੋਜ ਨੂੰ ਗ੍ਰਿਫ਼ਤਾਰ ਕਰ ਲਿਆ।