ਯੂ.ਏ.ਈ ’ਚ ਹੋਵੇਗਾ ਟੀ-20 ਵਿਸ਼ਵ ਕੱਪ, ਅਕਤੂਬਰ-ਨਵੰਬਰ ਵਿਚ ਕੀਤਾ ਜਾਵੇਗਾ ਆਯੋਜਤ
Published : Jun 29, 2021, 10:44 am IST
Updated : Jun 29, 2021, 10:44 am IST
SHARE ARTICLE
 ICC Men’s T20 World Cup 2021 to be Held in UAE
ICC Men’s T20 World Cup 2021 to be Held in UAE

ਆਈ.ਸੀ.ਸੀ. ਨੇ ਇਸ ਮਹੀਨੇ ਦੇ ਸ਼ੁਰੂ ਵਿਚ ਬੀ.ਸੀ.ਸੀ.ਆਈ. ਨੂੰ ਇਹ ਫ਼ੈਸਲਾ ਕਰਨ ਅਤੇ ਉਸ ਨੂੰ ਸੂਚਿਤ ਕਰਨ ਲਈ 4 ਹਫ਼ਤਿਆਂ ਦਾ ਸਮਾਂ ਦਿਤਾ ਸੀ

ਨਵੀਂ ਦਿੱਲੀ : ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਕਿਹਾ ਕਿ ਕੋਵਿਡ-19 ਦੇ ਕਾਰਨ ਸਿਹਤ ਸਬੰਧੀ ਚਿੰਤਾਵਾਂ ਨੂੰ ਦੇਖਦੇ ਹੋਏ ਟੀ20 ਵਿਸ਼ਵ ਕੱਪ ਦਾ ਆਯੋਜਨ ਭਾਰਤ ਦੀ ਬਜਾਏ ਯੂ.ਏ.ਈ. ਵਿਚ ਕੀਤਾ ਜਾਏਗਾ। ਇਹ ਟੂਰਨਾਮੈਂਟ ਅਕਤੂਬਰ-ਨਵੰਬਰ ਵਿਚ ਆਯੋਜਤ ਕੀਤਾ ਜਾਵੇਗਾ। ਗਾਂਗੁਲੀ ਨੇ ਕਿਹਾ, ‘ਅਸੀਂ ਆਈ.ਸੀ.ਸੀ. ਨੂੰ ਇਸ ਬਾਰੇ ਅਧਿਕਾਰਤ ਤੌਰ ’ਤੇ ਜਾਣਕਾਰੀ ਦੇ ਦਿਤੀ ਹੈ ਕਿ ਟੀ 20 ਵਿਸ਼ਵ ਕੱਪ ਨੂੰ ਸੰਯੁਕਤ ਅਰਬ ਅਮੀਰਾਤ ਵਿਚ ਸ਼ਿਫ਼ਟ ਕੀਤਾ ਜਾ ਸਕਦਾ ਹੈ। ਇਸ ਬਾਰੇ ਵਿਚ ਬਿਉਰਾ ਤਿਆਰ ਕੀਤਾ ਜਾ ਰਿਹਾ ਹੈ।’   

Sourav GangulySourav Ganguly

ਇਹ ਵੀ ਪੜ੍ਹੋ - ਅੱਜ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵੋਜਤ ਸਿੱਧੂ

ਆਈ.ਸੀ.ਸੀ. ਨੇ ਇਸ ਮਹੀਨੇ ਦੇ ਸ਼ੁਰੂ ਵਿਚ ਬੀ.ਸੀ.ਸੀ.ਆਈ. ਨੂੰ ਇਹ ਫ਼ੈਸਲਾ ਕਰਨ ਅਤੇ ਉਸ ਨੂੰ ਸੂਚਿਤ ਕਰਨ ਲਈ 4 ਹਫ਼ਤਿਆਂ ਦਾ ਸਮਾਂ ਦਿਤਾ ਸੀ ਕਿ ਕੋਵਿਡ-19 ਦੀ ਸਥਿਤੀ ਨੂੰ ਦੇਖਦੇ ਹੋਏ ਕੀ ਭਾਰਤ ਇਸ ਮੁਕਾਬਲੇ ਦੀ ਮੇਜ਼ਬਾਨੀ ਕਰ ਸਕਦਾ ਹੈ। ਪੀ.ਟੀ.ਆਈ. ਨੇ 4 ਮਈ ਨੂੰ ਸੱਭ ਤੋਂ ਪਹਿਲਾਂ ਰਿਪੋਰਟ ਦਿਤੀ ਸੀ ਕਿ ਟੂਰਨਾਮੈਂਟ ਨੂੰ ਯੂ.ਏ.ਈ. ਵਿਚ ਸ਼ਿਫ਼ਟ ਕੀਤਾ ਜਾ ਸਕਦਾ ਹੈ।

IPLIPL

ਇਹ ਵੀ ਪੜ੍ਹੋ - ਵੀਡੀਉ ਕਾਨਫ਼ਰੰਸ ਰਾਹੀਂ 6 ਡੇਰਾ ਪ੍ਰੇਮੀਆਂ ਦੀ 8 ਜੁਲਾਈ ਤਕ ਵਧਾਈ ਅਦਾਲਤੀ ਹਿਰਾਸਤ

ਇੰਡੀਅਨ ਪ੍ਰੀਮੀਅਰ ਲੀਗ ਨੂੰ ਮੁਲਤਵੀ ਕੀਤੇ ਜਾਣ ਦੇ ਬਾਅਦ ਅਜਿਹੀ ਸੰਭਾਵਨਾ ਬਣ ਗਈ ਸੀ। ਆਈ.ਪੀ.ਐਲ. ਦੇ ਬਾਕੀ ਬਚੇ ਮੈਚਾਂ ਦਾ ਆਯੋਜਨ ਵੀ ਸਤੰਬਰ-ਅਕਤੂਬਰ ਵਿਚ ਯੂ.ਏ.ਈ. ਵਿਚ ਹੀ ਹੋਵੇਗਾ। ਕੁੱਝ ਰਿਪੋਰਟਾਂ ਮੁਤਾਬਕ 17 ਅਕਤੂਬਰ ਤੋਂ ਵਿਸ਼ਵ ਕੱਪ ਦੇ ਮੁਕਾਬਲੇ ਸ਼ੁਰੂ ਹੋ ਸਕਦੇ ਹਨ। 16 ਟੀਮਾਂ ਦੇ ਇਸ ਟੂਰਨਾਮੈਂਟ ਦਾ ਖ਼ਿਤਾਬੀ ਮੁਕਾਬਲਾ 14 ਨਵੰਬਰ ਨੂੰ ਖੇਡਿਆ ਜਾਵੇਗਾ। ਟੂਰਨਾਮੈਂਟ ਦੇ ਮੁਕਾਬਲੇ ਯੂ.ਏ.ਈ. ਦੇ ਇਲਾਵਾ ਓਮਾਨ ਵਿਚ ਵੀ ਹੋ ਸਕਦੇ ਹਨ। ਇਸ ਤੋਂ ਪਹਿਲਾਂ 2016 ਦਾ ਟੀ20 ਵਿਸ਼ਵ ਕੱਪ ਦਾ ਆਯੋਜਨ ਭਾਰਤ ਵਿਚ ਹੀ ਹੋਇਆ ਸੀ। ਉਦੋਂ ਵਿੰਡੀਜ਼ ਦੀ ਟੀਮ ਚੈਂਪੀਅਨ ਬਣੀ ਸੀ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement