ਪੀ.ਵਾਈ.ਡੀ.ਬੀ. ਚੇਅਰਮੈਨ ਨੇ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦੀ ਕੀਤੀ ਸ਼ੁਰੂਆਤ
Published : Jun 29, 2021, 4:43 pm IST
Updated : Jun 29, 2021, 4:43 pm IST
SHARE ARTICLE
PYDB CHAIRMAN INAUGURATES INTER-CIRCLE SHOOTING COMPETITION
PYDB CHAIRMAN INAUGURATES INTER-CIRCLE SHOOTING COMPETITION

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਇਆ ਜਾ ਰਿਹਾ ਹੈ ਟੂਰਨਾਮੈਟ

ਚੰਡੀਗੜ੍ਹ: ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇਥੇ ਰੱਖ ਬਾਗ਼ ਵਿਖੇ ਸਥਾਨਕ ਸ਼ੂਟਿੰਗ ਰੇਂਜ ਵਿੱਚ ਇੱਕ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦਾ ਉਦਘਾਟਨ ਕੀਤਾ।

PYDB CHAIRMAN INAUGURATES INTER-CIRCLE SHOOTING COMPETITIONPYDB CHAIRMAN INAUGURATES INTER-CIRCLE SHOOTING COMPETITION

ਇਸ ਮੁਕਾਬਲੇ ਦਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਪੀਵਾਈਡੀਬੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਟੂਰਨਾਮੈਂਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਇਆ ਜਾ ਰਿਹਾ ਹੈ।

PYDB CHAIRMAN INAUGURATES INTER-CIRCLE SHOOTING COMPETITIONPYDB CHAIRMAN INAUGURATES INTER-CIRCLE SHOOTING COMPETITION

ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਟੂਰਨਾਮੈਂਟਾਂ ਰਾਹੀਂ ਨੌਜਵਾਨਾਂ ਦੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ ਅਤੇ ਆਪਣੇ ਸੂਬੇ ਅਤੇ ਪਰਿਵਾਰ ਦਾ ਨਾਂ ਰੌਸ਼ਨ ਕਰ ਸਕਣ।

PYDB CHAIRMAN INAUGURATES INTER-CIRCLE SHOOTING COMPETITIONPYDB CHAIRMAN INAUGURATES INTER-CIRCLE SHOOTING COMPETITION

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਜੋ ਪੰਜਾਬ ਨੂੰ ਖੇਡਾਂ ਪੱਖੋਂ ਦੇਸ਼ ਦਾ ਮੁੱਖ ਕੇਂਦਰ ਬਣਾਇਆ ਜਾ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਖੇਡਾਂ ਵਿਚ ਬਿਹਤਰ ਪ੍ਰਦਰਸ਼ਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਖੇਡਾਂ ਖੇਡਣ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਵਿਸ਼ਵ ਭਰ ਦੇ ਖੇਡ ਮੁਕਾਬਲਿਆਂ ਵਿੱਚ ਮੱਲ੍ਹਾਂ ਮਾਰ ਸਕਣ।

ਚੇਅਰਮੈਨ ਨੇ ਲੁਧਿਆਣਾ ਦੇ ਸੂਬਾ ਪੱਧਰੀ ਸੋਨ ਤਗਮਾ ਜੇਤੂ ਪੈਰਾ-ਸ਼ੂਟਰ ਅਮਨਦੀਪ ਸਿੰਘ ਨੂੰ 11000 ਰੁਪਏ ਦਾ ਚੈੱਕ ਸੌਂਪਿਆ ਅਤੇ ਉਸ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਅਮਨਦੀਪ ਨੇ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਹਨ। 

ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਖਿਡਾਰੀਆਂ ਨੂੰ ਵਿਸ਼ੇਸ਼ ਗੁਣਾਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਉਨ੍ਹਾਂ ਵਿਚੋਂ ਇਕ ਟੀਮ ਭਾਵਨਾ ਹੈ ਜੋ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਕਰ ਸਕਦੀ ਹੈ।

ਉਹਨਾਂ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਖਿਡਾਰੀਆਂ ਨੂੰ ਇਸ ਮੈਗਾ-ਈਵੈਂਟ ਵਿਚ ਵੱਡੇ ਪੱਧਰ 'ਤੇ ਹਿੱਸਾ ਲੈਣ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫਸਰ ਰਵਿੰਦਰ ਸਿੰਘ ਅਤੇ ਕੋਚ ਗੁਰਜੀਤ ਸਿੰਘ, ਪ੍ਰਿਆ, ਹਰਵੀਨ ਸਿੰਘ, ਗੁਰਵਿੰਦਰ ਸਿੰਘ ਜੌਲੀ, ਦੇਵ ਅਗਰਵਾਲ ਅਤੇ ਨਿਤਿਨ ਟੰਡਨ ਸ਼ਾਮਲ ਸਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement