ਪੰਜਾਬ ਦੀ ਧੀ ਨੇ ਇੰਡੋਨੇਸ਼ੀਆ 'ਚ ਚਮਕਾਇਆ ਦੇਸ਼ ਦਾ ਨਾਂ
Published : Jul 29, 2019, 3:11 pm IST
Updated : Jul 29, 2019, 3:11 pm IST
SHARE ARTICLE
Simranjit Kaur bags gold in President Cup at Indonesia
Simranjit Kaur bags gold in President Cup at Indonesia

ਮੁੱਕੇਬਾਜ਼ੀ 'ਚ ਸੋਨੇ ਦਾ ਤਮਗ਼ਾ ਜਿਤਿਆ

ਚੰਡੀਗੜ੍ਹ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਨੇ ਬੀਤੇ ਦਿਨ ਇੰਡੋਨੇਸ਼ੀਆ ਦੇ ਸ਼ਹਿਰ ਲਾਬੂਆਨ ਬਾਜੂ ਵਿਖੇ ਸੰਪੰਨ ਹੋਏ 23ਵੇਂ ਪ੍ਰੈਜ਼ੀਡੈਂਟ ਕੱਪ ਕੌਮਾਂਤਰੀ ਮੁੱਕੇਬਾਜ਼ੀ ਟੂਰਨਾਮੈਂਟ ਵਿਚ ਸੋਨੇ ਦਾ ਤਮਗ਼ਾ ਜਿਤਿਆ। ਭਾਰਤ ਦੇ ਮੁੱਕੇਬਾਜ਼ੀ ਦਲ ਨੇ ਇਸ ਟੂਰਨਾਮੈਂਟ ਵਿਚ ਕੁੱਲ 7 ਸੋਨੇ ਤੇ ਦੋ ਚਾਂਦੀ ਦੇ ਤਮਗੇ ਜਿੱਤੇ ਜਿਨ੍ਹਾਂ ਵਿਚੋਂ ਚਾਰ ਮਹਿਲਾ ਮੁੱਕੇਬਾਜ਼ ਹਨ। ਪੰਜਾਬ ਦੀ ਸਿਮਰਨਜੀਤ ਕੌਰ ਤੋਂ ਇਲਾਵਾ ਓਲੰਪਿਕ ਤਮਗਾ ਜੇਤੂ ਐਮ.ਸੀ.ਮੇਰੀਕੌਮ, ਜਮੁਨਾ ਬੋਰੋ ਤੋ ਮੋਨਿਕਾ ਨੇ ਸੋਨ ਤਮਗੇ ਜਿੱਤੇ।

Simranjit Kaur bags gold in President Cup at IndonesiaSimranjit Kaur bags gold in President Cup at Indonesia

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚਕਰ ਪਿੰਡ ਦੀ ਸਿਮਰਨਜੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚਕਰ ਪਿੰਡ ਦੀਆਂ ਕੁੜੀਆਂ ਨੇ ਮੁੱਕੇਬਾਜ਼ੀ ਵਿਚ ਦੇਸ਼-ਵਿਦੇਸ਼ 'ਚ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਕੌਰ ਨੇ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਮਗਾ ਜਿਤਿਆ ਸੀ ਅਤੇ ਹੁਣ ਉਸ ਨੇ ਪ੍ਰੈਜ਼ੀਡੈਂਟ ਕੱਪ ਵਿਚ ਸੋਨ ਤਮਗ਼ਾ ਜਿੱਤ ਕੇ ਮੁੜ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਅਤੇ ਅਗਲੇ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਵਿਚ ਵੀ ਸਿਮਰਨਜੀਤ ਕੌਰ ਦੇਸ਼ ਦਾ ਨਾਮ ਚਮਕਾਏਗੀ। ਰਾਣਾ ਸੋਢੀ ਨੇ ਸਿਮਰਨਜੀਤ ਦੇ ਮਾਪਿਆਂ, ਕੋਚ ਅਤੇ ਚਕਰ ਦੀ ਸ਼ੇਰ-ਏ-ਪੰਜਾਬ ਅਕਡੈਮੀ ਸਿਰ ਇਸ ਪ੍ਰਾਪਤੀ ਦਾ ਸਿਹਰਾ ਬੰਨ੍ਹਿਆ।

Simranjit Kaur bags gold in President Cup at IndonesiaSimranjit Kaur bags gold in President Cup at Indonesia

ਮਰਹੂਮ ਕਮਲਜੀਤ ਸਿੰਘ ਤੇ ਰਾਜਪਾਲ ਕੌਰ ਦੀ ਬੇਟੀ ਸਿਮਰਨਜੀਤ ਕੌਰ ਪਹਿਲਾ 64 ਕਿਲੋ ਗ੍ਰਾਮ ਵਰਗ ਵਿਚ ਨੁਮਾਇੰਦਗੀ ਕਰਦੀ ਸੀ ਜਦੋਂ ਕਿ ਓਲੰਪਿਕ ਖੇਡਾਂ ਵਿੱਚ 60 ਕਿਲੋ ਗ੍ਰਾਮ ਵਰਗ ਹੁੰਦਾ ਹੈ ਜਿਸ ਲਈ ਉਸ ਨੇ ਆਪਣਾ ਵਰਗ ਬਦਲ ਕੇ 60 ਕਿਲੋਗ੍ਰਾਮ ਵਿਚ ਹਿੱਸਾ ਲੈਂਦੀ ਹੈ। ਇਸ ਤੋਂ ਪਹਿਲਾ ਉਸ ਨੇ ਬੈਂਕਾਕ ਵਿਖੇ ਹੋਈ ਏਸ਼ੀਅਨ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਮਗ਼ਾ ਜਿੱਤਿਆ ਸੀ ਅਤੇ ਹੁਣ ਸਿਮਰਨਜੀਤ ਨੇ ਪ੍ਰੈਜ਼ੀਡੈਂਟ ਕੱਪ ਦੇ ਫਾਈਨਲ ਵਿਚ ਏਸ਼ੀਆਈ ਖੇਡਾਂ ਦੀ ਤਮਗ਼ਾ ਜੇਤੂ ਮੇਜ਼ਬਾਨ ਇੰਡੋਨੇਸ਼ੀਆ ਦੀ ਮੁੱਕੇਬਾਜ਼ ਹਸਾਨਾਹ ਹੁਸਵਾਤੁਨ ਨੂੰ 5-0 ਨਾਲ ਹਰਾ ਕੇ ਸੋਨ ਤਮਗ਼ਾ ਜਿੱਤਿਆ। ਜ਼ਿਕਰਯੋਗ ਹੈ ਕਿ ਚਕਰ ਪਿੰਡ ਦੀ ਹੀ ਮਨਦੀਪ ਕੌਰ ਸੰਧੂ ਨੇ ਜੂਨੀਅਰ ਵਿਸ਼ਵ ਚੈਂਪੀਅਨ ਬਣ ਕੇ ਆਪਣੇ ਪਿੰਡ ਨੂੰ ਕੌਮਾਂਤਰੀ ਖੇਡ ਨਕਸ਼ੇ ਉਤੇ ਉਭਾਰਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement