ਪੰਜਾਬੀ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ

By : GAGANDEEP

Published : Apr 30, 2023, 3:19 pm IST
Updated : Apr 30, 2023, 3:19 pm IST
SHARE ARTICLE
photo
photo

ਖੇਡ ਮੰਤਰੀ ਨੇ ਰਾਹੁਲ ਬੋਸ ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਦੀਆਂ ਕੀਤੀਆਂ ਵਿਚਾਰਾਂ

 

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰੇਗੀ ਅਤੇ ਇਸ ਦਿਸ਼ਾ ਵਿੱਚ ਸਭ ਤੋਂ ਪਹਿਲਾਂ ਕਦਮ ਚੁੱਕਦਿਆਂ ਇਸ ਸਾਲ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਰਗਬੀ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਰਗਬੀ ਫੁਟਬਾਲ ਯੂਨੀਅਨ ਦੇ ਪ੍ਰਧਾਨ ਰਾਹੁਲ ਬੋਸ ਨਾਲ ਕੀਤੀ ਮੀਟਿੰਗ ਦੌਰਾਨ ਕਹੀ।

ਰਾਹੁਲ ਬੋਸ ਜੋ ਸਾਬਕਾ ਕੌਮਾਂਤਰੀ ਰਗਬੀ ਖਿਡਾਰੀ ਤੇ ਫ਼ਿਲਮੀ ਅਦਾਕਾਰ/ਨਿਰਦੇਸ਼ਕ ਹਨ, ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਲਈ ਕੀਤੀਆਂ ਵਿਚਾਰਾਂ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਪਹਿਲੀ ਵਾਰ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 30 ਖੇਡਾਂ ਦੇ ਮੁਕਾਬਲੇ ਕਰਵਾਏ ਗਏ ਅਤੇ 3 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਇਸ ਵਾਰ ਰਗਬੀ ਖੇਡ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਰਗਬੀ ਖੇਡ ਅਥਲੈਟਿਕਸ, ਕਬੱਡੀ, ਫ਼ੁਟਬਾਲ ਤੇ ਹੈਂਡਬਾਲ ਖੇਡ ਦੇ ਸੁਮੇਲ ਵਾਲੀ ਹੈ ਜਿਹੜੀ ਕਿ ਪੰਜਾਬੀਆਂ ਦੇ ਸੁਭਾਅ ਦੇ ਅਨੁਕੂਲ ਹੈ। ਇਸ ਖੇਡ ਵਿੱਚ ਪੰਜਾਬੀਆਂ ਦੇ ਬਿਹਤਰ ਪ੍ਰਦਰਸ਼ਨ ਕਰਨ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਰਗਬੀ ਸੈਵਨ ਇਸ ਖੇਡ ਦਾ ਛੋਟਾ ਰੂਪ ਹੈ ਜੋ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਮਲ ਹੈ, ਇਸ ਲਈ ਖੇਡ ਦੇ ਇਸ ਰੂਪ ਨੂੰ ਪੰਜਾਬ ਵਿੱਚ ਮਕਬੂਲ ਕਰਨ ਲਈ ਉਪਰਾਲੇ ਕੀਤੇ ਜਾਣਗੇ।

ਰਾਹੁਲ ਬੋਸ ਨੇ ਰਗਬੀ ਖੇਡ ਬਾਰੇ ਮੀਤ ਹੇਅਰ ਨੂੰ ਇਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਦਿਖਾਈ। ਵਿਸ਼ਵ ਵਿੱਚ ਫ਼ੁਟਬਾਲ, ਬਾਸਕਟਬਾਲ ਆਦਿ ਖੇਡਾਂ ਵਾਂਗ ਮਕਬੂਲ ਰਗਬੀ ਖੇਡ ਬਾਰੇ ਜਾਣਕਾਰੀ ਦਿੰਦਿਆਂ ਰਾਹੁਲ ਬੋਸ ਨੇ ਕਿਹਾ ਕਿ ਬਹੁਤ ਤੇਜ਼ੀ ਨਾਲ ਇਸ ਖੇਡ ਦਾ ਦਾਇਰਾ ਵੱਧ ਰਿਹਾ ਹੈ ਅਤੇ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਹੋਣ ਕਰਕੇ ਇਹ ਹੁਣ ਮੈਡਲ ਵਾਲੀ ਖੇਡ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਖੇਡ ਪਿਛਲੇ ਕੁਝ ਅਰਸੇ ਤੋਂ ਕਾਫ਼ੀ ਖੇਡੀ ਜਾਣ ਲੱਗੀ ਹੈ ਕਿਉਂਕਿ ਪੰਜਾਬ ਵਿੱਚ ਇਸ ਖੇਡ ਲਈ ਲੋੜੀਂਦੇ ਗੁਣ ਖਿਡਾਰੀਆਂ ਵਿੱਚ ਪਾਏ ਜਾਂਦੇ ਹਨ। ਪੰਜਾਬ ਦੇ ਖੇਡ ਮੰਤਰੀ ਦੀ ਮੰਗ ਉੱਤੇ ਰਾਹੁਲ ਬੋਸ ਨੇ ਜਲਦ ਹੀ ਸੂਬੇ ਵਿੱਚ ਰਗਬੀ ਸੈਵਨ ਦਾ ਇਨਵੀਟੇਸ਼ਨਲ ਟੂਰਨਾਮੈਂਟ ਕਰਵਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement