
ਈਡਨ ਗਾਰਡਨ ਸਟੇਡੀਅਮ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੈਪੀਟਲਸ ਨੇ 20 ਓਵਰਾਂ 'ਚ 9 ਵਿਕਟਾਂ 'ਤੇ 153 ਦੌੜਾਂ ਬਣਾਈਆਂ
IPL 2024: ਨਵੀਂ ਦਿੱਲੀ - ਕੋਲਕਾਤਾ ਨਾਈਟ ਰਾਈਡਰਜ਼ ਨੇ IPL-2024 ਦੇ 47ਵੇਂ ਮੈਚ ਵਿਚ ਦਿੱਲੀ ਕੈਪੀਟਲਜ਼ ਨੂੰ 7 ਵਿਕਟਾਂ ਨਾਲ ਹਰਾਇਆ। ਕੇਕੇਆਰ ਨੇ ਇਸ ਸੀਜ਼ਨ ਵਿਚ ਦੂਜੀ ਵਾਰ ਡੀਸੀ ਨੂੰ ਹਰਾਇਆ ਹੈ। ਇਸ ਜਿੱਤ ਨਾਲ ਕੋਲਕਾਤਾ ਅੰਕ ਸੂਚੀ ਵਿਚ ਦੂਜੇ ਸਥਾਨ 'ਤੇ ਬਰਕਰਾਰ ਹੈ। ਟੀਮ ਦੇ 9 ਮੈਚਾਂ ਤੋਂ ਬਾਅਦ 12 ਅੰਕ ਹਨ। ਦੂਜੇ ਪਾਸੇ ਦਿੱਲੀ 11 ਮੈਚਾਂ ਵਿੱਚ ਸਿਰਫ਼ 10 ਅੰਕ ਹੀ ਹਾਸਲ ਕਰ ਸਕੀ ਹੈ।
ਈਡਨ ਗਾਰਡਨ ਸਟੇਡੀਅਮ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੈਪੀਟਲਸ ਨੇ 20 ਓਵਰਾਂ 'ਚ 9 ਵਿਕਟਾਂ 'ਤੇ 153 ਦੌੜਾਂ ਬਣਾਈਆਂ। ਕੋਲਕਾਤਾ ਨੇ 154 ਦੌੜਾਂ ਦਾ ਟੀਚਾ 16.3 ਓਵਰਾਂ 'ਚ 3 ਵਿਕਟਾਂ 'ਤੇ ਹਾਸਲ ਕਰ ਲਿਆ। ਵਰੁਣ ਚੱਕਰਵਰਤੀ ਪਲੇਅਰ ਆਫ ਦਿ ਮੈਚ ਰਹੇ। ਉਸ ਨੇ 16 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।
ਡੀਸੀ ਦੇ ਕੁਲਦੀਪ ਯਾਦਵ ਨੇ 9ਵੇਂ ਨੰਬਰ 'ਤੇ ਬੱਲੇਬਾਜ਼ੀ ਕਰਦੇ ਹੋਏ 26 ਗੇਂਦਾਂ 'ਤੇ ਨਾਬਾਦ 35 ਦੌੜਾਂ ਬਣਾਈਆਂ, ਜਦਕਿ ਕਪਤਾਨ ਰਿਸ਼ਭ ਪੰਤ ਨੇ 27 ਦੌੜਾਂ ਦਾ ਯੋਗਦਾਨ ਦਿੱਤਾ। ਵਰੁਣ ਚੱਕਰਵਰਤੀ ਨੇ 3, ਵੈਭਵ ਅਰੋੜਾ ਅਤੇ ਹਰਸ਼ਿਤ ਰਾਣਾ ਨੇ 2-2 ਵਿਕਟਾਂ ਹਾਸਲ ਕੀਤੀਆਂ। ਮਿਸ਼ੇਲ ਸਟਾਰਕ ਅਤੇ ਸੁਨੀਲ ਨਰਾਇਣ ਨੂੰ ਇਕ-ਇਕ ਵਿਕਟ ਮਿਲੀ।
ਕੇਕੇਆਰ ਵੱਲੋਂ ਫਿਲ ਸਾਲਟ ਨੇ 33 ਗੇਂਦਾਂ 'ਤੇ 68 ਦੌੜਾਂ ਦੀ ਪਾਰੀ ਖੇਡੀ। ਉਸਨੇ ਸੀਜ਼ਨ ਵਿੱਚ ਚੌਥਾ ਅਰਧ ਸੈਂਕੜਾ ਲਗਾਇਆ। ਕਪਤਾਨ ਸ਼੍ਰੇਅਸ ਅਈਅਰ ਨੇ ਨਾਬਾਦ 33 ਅਤੇ ਵੈਂਕਟੇਸ਼ ਅਈਅਰ ਨੇ ਨਾਬਾਦ 26 ਦੌੜਾਂ ਦਾ ਯੋਗਦਾਨ ਦਿੱਤਾ। ਸੁਨੀਲ ਨਰਾਇਣ ਨੇ 15 ਅਤੇ ਰਿੰਕੂ ਸਿੰਘ ਨੇ 11 ਦੌੜਾਂ ਜੋੜੀਆਂ। ਅਕਸ਼ਰ ਪਟੇਲ ਨੇ 2 ਵਿਕਟਾਂ ਹਾਸਲ ਕੀਤੀਆਂ।