ਟਰਾਂਸਪੋਰਟ ਮੰਤਰੀ ਵੱਲੋਂ ਸਰਕਾਰੀ ਬੱਸਾਂ ਦੀ ਡੀਜ਼ਲ ਚੋਰੀ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼
Published : May 30, 2022, 9:35 pm IST
Updated : May 30, 2022, 9:35 pm IST
SHARE ARTICLE
Transport Minister directs authorities to curb diesel theft of government buses
Transport Minister directs authorities to curb diesel theft of government buses

ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਮਗਰੋਂ ਅਧਿਕਾਰੀਆਂ ਨਾਲ ਕੀਤੀ ਹੰਗਾਮੀ ਮੀਟਿੰਗ

ਪਾਰਦਰਸ਼ਤਾ ਲਿਆਉਣ ਲਈ ਵਿਭਾਗੀ ਸੇਵਾਵਾਂ ਆਨਲਾਈਨ ਕਰਨ ਸਬੰਧੀ ਖਰੜਾ ਰਿਪੋਰਟ 15 ਦਿਨਾਂ ‘ਚ ਪੇਸ਼ ਕਰਨ ਦੀ ਹਦਾਇਤ
ਚੰਡੀਗੜ੍ਹ :
ਸਰਕਾਰੀ ਬੱਸਾਂ ਦਾ ਤੇਲ ਚੋਰੀ ਹੋਣ ਦੀਆਂ ਨਿਰੰਤਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪੁੱਛਿਆ ਕਿ ਜਨਰਲ ਮੈਨੇਜਰਾਂ ਨੂੰ ਪਲੇਠੀ ਮੀਟਿੰਗ ਦੌਰਾਨ ਹਰ ਬੱਸ ਤੋਂ ਪ੍ਰਤੀ ਲੀਟਰ ਵੱਧ ਤੋਂ ਵੱਧ ਮਾਈਲੇਜ ਯਕੀਨੀ ਬਣਾਉਣ ਸਬੰਧੀ ਦਿੱਤੇ ਗਏ ਨਿਰਦੇਸ਼ ਸਬੰਧੀ ਕੀ ਕਾਰਵਾਈ ਕੀਤੀ ਗਈ ਹੈ।

ਆਪਣੇ ਦਫਤਰ ਵਿਖੇ ਅਧਿਕਾਰੀਆਂ ਨਾਲ ਹੰੰਗਾਮੀ ਮੀਟਿੰਗ ਦੌਰਾਨ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬੇ ਵਿੱਚ ਹਰ ਤਰਾਂ ਦਾ ਭਿ੍ਰਸ਼ਟਾਚਾਰ ਅਤੇ ਧਾਂਦਲੀ ਦਾ ਖਾਤਮਾ ਕਰਨ ਦਾ ਪ੍ਰਣ ਲਿਆ ਗਿਆ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਨਰਲ ਮੈਨੇਜਰਾਂ ਤੋਂ ਨਿਰਧਾਰਤ ਟੀਚੇ ਤੋਂ ਘੱਟ ਮਾਈਲੇਜ ਦੇਣ ਵਾਲੇ ਡਰਾਈਵਰਾਂ ਤੋਂ ਰਿਕਵਰੀ ਕਰਨ ਸਬੰਧੀ ਕਾਰਵਾਈ ਰਿਪੋਰਟ ਲੈਣ।

Punjab GovernmentPunjab Government

ਵਿਭਾਗ ਦੀ ਆਮਦਨ ਵਧਾਉਣ ਵੱਲ ਇਸ਼ਾਰਾ ਕਰਦਿਆਂ ਉਨਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਲੋਕਾਂ ਦੇ ਪੈਸੇ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨਾਂ ਕਿਹਾ ਕਿ ਜੇ ਕੋਈ ਅਧਿਕਾਰੀ ਤੇ ਮੁਲਾਜ਼ਮ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ।

ਮੰਤਰੀ ਨੇ ਲੋਕਾਂ ਨੂੰ ਖੱਜਲ-ਖੁਆਰੀ ਮੁਕਤ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਲੋਕ-ਪੱਖੀ ਸੇਵਾਵਾਂ ਨੂੰ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਦੀਆਂ ਜਨਤਕ ਸੇਵਾਵਾਂ ਆਨਲਾਈਨ ਕਰਨ ਸਬੰਧੀ ਖਰੜਾ ਰਿਪੋਰਟ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਕੀਤੀ ਜਾਵੇ। ਉਨਾਂ ਉਮੀਦ ਜਤਾਈ ਕਿ ਇਸ ਪ੍ਰਕਿਰਿਆ ਨਾਲ ਜਿੱਥੇ ਲੋਕਾਂ ਨੂੰ ਤੁਰੰਤ ਅਤੇ ਆਸਾਨੀ ਨਾਲ ਸੇਵਾਵਾਂ ਮਿਲਣਗੀਆਂ, ਉਥੇ ਬੱਸ ਪਰਮਿਟ ਦੇਣ ਜਿਹੀ ਸੇਵਾ ਆਨਲਾਈਨ ਕਰਨ ਨਾਲ ਬੱਸ ਮਾਫ਼ੀਆ ਨੂੰ ਵੀ ਠੱਲ ਪਵੇਗੀ।

Laljit Bhullar Laljit Bhullar

ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਬੱਸਾਂ ਨੂੰ ਅਲਾਟ ਕੀਤੇ ਜਾਂਦੇ ਟਾਈਮ ਟੇਬਲ ਵਿੱਚ ਵੀ ਕਿਸੇ ਕਿਸਮ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਪਟਿਆਲਾ ਪੂਨਮਦੀਪ ਕੌਰ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement