Rohit Sharma T20 Retirement: ਕਪਤਾਨ ਰੋਹਿਤ ਸ਼ਰਮਾ ਨੇ ਵੀ T20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
Published : Jun 30, 2024, 7:46 am IST
Updated : Jun 30, 2024, 7:46 am IST
SHARE ARTICLE
Rohit Sharma T20 Retirement News in punjabi
Rohit Sharma T20 Retirement News in punjabi

Rohit Sharma T20 Retirement: ਭਾਰਤ ਨੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਨੂੰ ਕਰਾਰੀ ਹਾਰ ਦੇ ਕੇ ਟੀ-20 ਵਿਸ਼ਵ ਕੱਪ ਜਿੱਤ ਲਿਆ

Rohit Sharma T20 Retirement News in punjabi : ਭਾਰਤ ਨੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਨੂੰ ਕਰਾਰੀ ਹਾਰ ਦੇ ਕੇ ਟੀ-20 ਵਿਸ਼ਵ ਕੱਪ ਜਿੱਤ ਲਿਆ। ਇਸ ਨੂੰ ਲੈ ਕੇ ਦੇਸ਼ ਭਰ 'ਚ ਜਸ਼ਨ ਦਾ ਮਾਹੌਲ ਹੈ। ਇਸ ਦੌਰਾਨ ਇਕ-ਇਕ ਕਰਕੇ ਦੋ ਭਾਰਤੀ ਕ੍ਰਿਕਟਰਾਂ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਪਹਿਲਾਂ ਵਿਰਾਟ ਕੋਹਲੀ ਨੇ ਕਿਹਾ ਕਿ ਇਹ ਉਨ੍ਹਾਂ ਦਾ ਆਖਰੀ ਟੀ-20 ਕ੍ਰਿਕਟ ਮੈਚ ਸੀ, ਜਦਕਿ ਕੁਝ ਸਮੇਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਵੀ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਆਈਸੀਸੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਵੀ ਇਹ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ: Virat Kohli T20i Retirement: ਚੈਂਪੀਅਨ ਬਣਦੇ ਹੀ ਵਿਰਾਟ ਕੋਹਲੀ ਨੇ ਟੀ-20 ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ 

ਦਰਅਸਲ 37 ਸਾਲ ਦੇ ਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਸ਼ਨੀਵਾਰ ਨੂੰ ਇਤਿਹਾਸ ਰਚ ਦਿੱਤਾ। ਭਾਰਤ ਨੇ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ। ਇਸ ਨਾਲ ਭਾਰਤ ਨੇ ਚੌਥੀ ਵਾਰ ਵਿਸ਼ਵ ਕੱਪ (ਓਡੀਆਈ, ਟੀ-20) ਖਿਤਾਬ ਜਿੱਤਿਆ ਹੈ। ਭਾਰਤੀ ਟੀਮ ਨੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ 140 ਕਰੋੜ ਭਾਰਤੀਆਂ ਨੂੰ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ ਮਿਲਿਆ ਹੈ ਪਰ ਇਸ ਤੋਂ ਬਾਅਦ ਕੋਹਲੀ ਅਤੇ ਰੋਹਿਤ ਦੇ ਟੀ-20 ਤੋਂ ਸੰਨਿਆਸ ਲੈਣ ਨਾਲ ਕ੍ਰਿਕਟ ਪ੍ਰਸ਼ੰਸਕਾਂ ਨੂੰ ਝਟਕਾ ਲੱਗਾ।

ਇਹ ਵੀ ਪੜ੍ਹੋ: T20 World Cup 2024 Final : 17 ਸਾਲਾਂ ਦਾ ਲੰਬਾ ਇੰਤਜ਼ਾਰ ਖ਼ਤਮ, ਭਾਰਤ ਦੱਖਣੀ ਅਫਰੀਕਾ ਨੂੰ ਹਰਾ ਕੇ ਦੂਜੀ ਵਾਰ T20 ਵਿਸ਼ਵ ਚੈਂਪੀਅਨ ਬਣਿਆ

ਰੋਹਿਤ ਨੇ ਮੈਚ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕਿਹਾ, "ਮੇਰਾ ਵੀ ਇਹ ਆਖਰੀ ਮੈਚ ਸੀ। ਅਲਵਿਦਾ ਕਹਿਣ ਦਾ ਇਸ ਤੋਂ ਵਧੀਆ ਸਮਾਂ ਨਹੀਂ ਹੋ ਸਕਦਾ ਸੀ। ਮੈਂ ਇਸ (ਟਰਾਫੀ) ਨੂੰ ਇੰਨਾ ਚਾਹੁੰਦਾ ਸੀ ਕਿ ਇਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਬਹੁਤ ਮੁਸ਼ਕਲ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Rohit Sharma T20 Retirement News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement