'6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਸਤੰਬਰ `ਚ, 50 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਟੀਚਾ'
Published : Jul 30, 2020, 4:25 pm IST
Updated : Jul 30, 2020, 4:25 pm IST
SHARE ARTICLE
Amarinder Singh
Amarinder Singh

24 ਸਤੰਬਰ ਤੋਂ 30 ਸਤੰਬਰ, 2020 ਤੱਕ ਸੂਬੇ ਭਰ ਵਿਚ ਰੋਜ਼ਗਾਰ ਮੇਲੇ ਲਾਏ ਜਾਣਗੇ

ਚੰਡੀਗੜ੍ਹ, 30 ਜੁਲਾਈ : ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਸਕੀਮ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸੂਬੇ ਭਰ ਵਿੱਚ 24 ਸਤੰਬਰ, 2020 ਤੋਂ 30 ਸਤੰਬਰ, 2020 ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਾਉਣ ਦਾ ਫੈਸਲਾ ਕੀਤਾ ਹੈ।

Amarinder SinghAmarinder Singh

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉੱਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਰੋਜ਼ਗਾਰ ਮੇਲਿਆਂ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।

coronaviruscoronavirus

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਇਨ੍ਹਾਂ ਰੋਜ਼ਗਾਰ ਮੇਲਿਆਂ ਲਈ ਵਰਚੁਅਲ ਅਤੇ ਫਿਜ਼ੀਕਲ ਦੋਵੇਂ ਪਲੇਟਫਾਰਮ ਵਰਤੇ ਜਾਣਗੇ।
ਰੋਜ਼ਗਾਰ ਉੱਤਪਤੀ ਮੰਤਰੀ ਨੇ ਕਿਹਾ ਕਿ ਰੋਜ਼ਗਾਰ ਮੇਲੇ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਰਫ ਅਜਿਹੇ ਸਥਾਨਾਂ ਦੀ ਚੋਣ ਕੀਤੀ ਜਾਏਗੀ, ਜਿੱਥੇ ਕੋਵਿਡ-19 ਸਬੰਧੀ ਜਾਰੀ ਪ੍ਰੋਟੋਕੋਲਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

Corona VirusCorona Virus

ਰੋਜ਼ਗਾਰ ਮੇਲੇ ਵਾਲੀ ਥਾਂ `ਤੇ ਇੱਕ ਵਿਸ਼ੇਸ਼ ਸਮੇਂ `ਤੇ ਮੌਜੂਦ ਰਹਿਣ ਵਾਲੇ ਉਮੀਦਵਾਰਾਂ/ਲੋਕਾਂ ਦੀ ਗਿਣਤੀ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਨਿਰਧਾਰਤ ਕੀਤੀ ਜਾਵੇਗੀ।

Corona VirusCorona Virus

ਜੇਕਰ ਕੋਵਿਡ-19 ਦੇ ਕਾਰਨ ਹਾਲਾਤ ਵਿਗੜਦੇ ਹਨ ਅਤੇ ਰੋਜ਼ਗਾਰ ਮੇਲਾ ਲਗਾਉਣਾ ਅਸੰਭਵ ਜਾਪਦਾ ਹੈ ਤਾਂ ਸ਼ੁਰੂਆਤੀ ਆਨਲਾਈਨ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਅਤੇ ਉਮੀਦਵਾਰਾਂ ਨੂੰ ਨਿੱਜੀ ਤੌਰ `ਤੇ ਬੁਲਾਉਣ ਦੀ ਪ੍ਰਕਿਰਿਆ ਕੋਵਿਡ-19 ਸੰਕਟ ਟਲਣ ਤੋਂ ਬਾਅਦ ਵਿੱਚ ਕੀਤੀ ਜਾਵੇਗੀ।

ਸ੍ਰੀ ਚੰਨੀ ਨੇ ਦੱਸਿਆ ਕਿ ਵਿਭਾਗ ਨੂੰ ਇਸ ਸਾਲ ਕਰਵਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਲਈ 75,000 ਨੌਕਰੀਆਂ ਦੀ ਵਿਵਸਥਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਰਾਜ, ਹੋਰਨਾਂ ਰਾਜਾਂ ਅਤੇ ਅੰਤਰਰਾਸ਼ਟਰੀ ਪੱਧਰ `ਤੇ ਨਿੱਜੀ ਖੇਤਰ ਵਿਚਲੇ ਨਿਯੋਜਕਾਂ ਤੱਕ ਪਹੁੰਚ ਕਰਨਗੇ।

ਨਿਯੋਜਕਾਂ ਤੋਂ ਵੇਰਵੇ ਇਕੱਤਰ ਕੀਤੇ ਜਾਣਗੇ ਕਿ ਉਹ ਵਰਚੁਅਲ ਇੰਟਰਵਿਊ/ਸਮੂਹ ਵਿੱਚ ਵਿਚਾਰ-ਵਟਾਂਦਰੇ, ਆਨਲਾਈਨ ਟੈਸਟ ਆਦਿ ਕਰਨਾ ਚਾਹੁੰਦੇ ਹਨ ਜਾਂ ਫਿਜ਼ੀਕਲ ਇੰਟਰਵਿਊ/ਸਮੂਹ ਵਿੱਚ ਵਿਚਾਰ ਵਟਾਂਦਰੇ / ਟੈਸਟ ਆਦਿ ਜਾਂ ਦੋਵਾਂ ਦਾ ਸੁਮੇਲ ਚਾਹੁੰਦੇ ਹਨ।

ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਆਨਲਾਈਨ ਇੰਟਰਵਿਊ ਦੇ ਮਾਮਲੇ ਵਿੱਚ ਨਿਯੋਜਕਾਂ ਅਤੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਨੂੰ ਵੱਖ-ਵੱਖ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਸਬੰਧੀ ਜਾਣਕਾਰੀ ਪ੍ਰਦਾਨ ਦੇਣਗੇ।

ਉਮੀਦਵਾਰ ਅਤੇ ਨਿਯੋਜਕ ਜਿਨ੍ਹਾਂ ਕੋਲ ਆਨਲਾਈਨ ਇੰਟਰਵਿਊ ਲਈ ਸਾਧਨ/ਟੈਕਨੋਲੋਜੀ ਨਹੀਂ ਹੈ, ਉਨ੍ਹਾਂ ਨੂੰ ਕੋਵਿਡ -19 ਦੇ ਪ੍ਰੋਟੋਕੋਲ ਅਨੁਸਾਰ ਜ਼ਿਲ੍ਹਾ ਰੋਜ਼ਗਰ ਅਤੇ ਉੱਦਮ ਬਿਊਰੋ ਦੇ ਦਫਤਰ ਵਿਖੇ ਅਜਿਹੀਆਂ ਇੰਟਰਵਿਊ ਸਬੰਧੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ।

ਮੰਤਰੀ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਵੱਲੋਂ ਨੌਕਰੀ ਤਲਾਸ਼ ਰਹੇ ਘੱਟੋ ਘੱਟ 1,50,000  ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਸ਼ਾਮਲ ਹੋਣ ਸਬੰਧੀ ਵਿਭਾਗ ਦੇ ਪੋਰਟਲ `ਤੇ ਰਜਿਸਟਰ ਕਰਨ ਲਈ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਪੱਧਰੀ ਸਵੈ-ਰੁਜ਼ਗਾਰ ਜਾਗਰੂਕਤਾ ਮੁਹਿੰਮ ਵੀ ਅਕਤੂਬਰ, 2020 ਦੇ ਮਹੀਨੇ ਵਿੱਚ ਚਲਾਈ ਜਾਏਗੀ। ਇਸ ਮੁਹਿੰਮ ਦੌਰਾਨ ਸਵੈ ਰੁਜ਼ਗਾਰ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਰੁਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਨੌਕਰੀ ਭਾਲ ਕਰ ਰਹੇ ਨੌਜਵਾਨਾਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 28 ਅਗਸਤ, 2020 ਤੋਂ ਸ਼ੁਰੂ ਹੋਵੇਗੀ।

 ਇਸ ਸਬੰਧੀ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਰੀਕ 15 ਸਤੰਬਰ, 2020 ਹੈ।ਉਨ੍ਹਾਂ ਅੱਗੇ ਕਿਹਾ ਕਿ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕਾਂ ਪਾਸੋਂ ਇਕੱਤਰ ਕੀਤੇ ਨੌਕਰੀਆਂ ਦੇ ਸਾਰੇ ਵੇਰਵੇ www.pgrkam.com ਪੋਰਟਲ `ਤੇ ਉਪਲਬਧ ਕਰਵਾਏ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement