
ਇਸ ਸਾਲ ਆਸਟ੍ਰੇਲੀਆ ਵਿਚ ਹੋਣ ਵਾਲੇ ਟੀ-20 ਨੂੰ ਆਈਸੀਸੀ ਨੇ ਮੁਲਤਵੀ ਕਰ ਦਿੱਤਾ ਹੈ।
ਨਵੀਂ ਦਿੱਲੀ: ਇਸ ਸਾਲ ਆਸਟ੍ਰੇਲੀਆ ਵਿਚ ਹੋਣ ਵਾਲੇ ਟੀ-20 ਨੂੰ ਆਈਸੀਸੀ ਨੇ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਬਾਅਦ ਆਈਪੀਐਲ ਕਰਵਾਉਣ ਲਈ ਰਸਤਾ ਸਾਫ਼ ਹੋ ਗਿਆ ਹੈ। ਖ਼ਬਰਾਂ ਮੁਤਾਬਕ ਇਸ ਸਾਲ ਆਈਪੀਐਲ ਯੂਏਈ ਵਿਚ ਖੇਡਿਆ ਜਾਵੇਗਾ, ਜਿਸ ਦੀ ਸ਼ੁਰੂਆਤ 19 ਸਤੰਬਰ ਨੂੰ ਹੋਵੇਗੀ।
IPL
ਫਾਈਨਲ ਮੁਕਾਬਲਾ ਅੱਠ ਨਵੰਬਰ ਨੂੰ ਖੇਡਿਆ ਜਾਵੇਗਾ ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਇਸ ਤਰੀਕ ਵਿਚ ਬਦਲਾਅ ਹੋ ਸਕਦਾ ਹੈ। ਦੱਸ ਦਈਏ ਕਿ ਆਈਪੀਐਲ ਖਤਮ ਹੋਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਆਸਟ੍ਰੇਲੀਆ ਦੌਰੇ ਲਈ ਰਵਾਨਾ ਹੋਵੇਗੀ। ਖ਼ਬਰਾਂ ਮੁਤਾਬਕ ਟੂਰਨਾਮੈਂਟ ਦੇ ਸ਼ੁਰੂ ਹੋਣ ਦੀ ਤਰੀਕ ਵਿਚ ਕੋਈ ਬਦਲਾਅ ਨਹੀਂ ਹੈ ਪਰ ਫਾਈਨਲ ਮੁਕਾਬਲਾ 8 ਤਰੀਕ ਦੀ ਬਜਾਏ 10 ਨਵੰਬਰ ਨੂੰ ਖੇਡਿਆ ਜਾਵੇਗਾ।
IPL
ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਟੂਰਨਾਮੈਂਟ 51 ਦੀ ਬਜਾਏ 53 ਦਿਨ ਦਾ ਹੋਵੇਗਾ। ਫਿਲਹਾਲ ਇਸ ਨੂੰ ਲੈ ਕੇ ਚਰਚਾ ਜਾਰੀ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਆਖਰੀ ਫੈਸਲਾ ਦੋ ਅਗਸਤ ਨੂੰ ਹੋਣ ਵਾਲੀ ਆਈਪੀਐਲ ਗਵਰਨਿੰਗ ਕਾਂਊਸਿਲ ਬੈਠਕ ਵਿਚ ਲਿਆ ਜਾਵੇਗਾ। ਇਹ ਵੀ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ ਕਿ ਬੀਸੀਸੀਆਈ ਕੋਸ਼ਿਸ਼ ਕਰ ਰਿਹਾ ਹੈ ਕਿ ਖਿਡਾਰੀ ਆਈਪੀਐਲ ਤੋਂ ਬਾਅਦ ਸਿੱਧਾ ਆਸਟ੍ਰੇਲੀਆ ਲਈ ਰਵਾਨਾ ਹੋਣ, ਜਿਸ ਦਾ ਵਾਅਦਾ ਉਹਨਾਂ ਨੇ ਆਸਟ੍ਰੇਲੀਆ ਕ੍ਰਿਕਟ ਬੋਰਡ ਨਾਲ ਕੀਤਾ ਹੈ।
IPL 2020
ਫਾਈਨਲ ਨਾ ਖੇਡ ਰਹੇ ਖਿਡਾਰੀਆਂ ਨੂੰ ਵੀ ਭਾਰਤ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ, ਉਹ ਉੱਥੇ ਰਹਿ ਕੇ ਹੀ ਆਸਟ੍ਰੇਲੀਆਈ ਕੈਂਪ ਵਿਚ ਤਿਆਰੀ ਕਰਨਗੇ। ਇਹ ਵੀ ਕਿਹਾ ਜਾ ਰਿਹਾ ਹੈ ਕਿ ਭਾਰਤੀ ਖਿਡਾਰੀਆਂ ਨੂੰ ਆਸਟ੍ਰੇਲੀਆ ਦੌਰੇ ‘ਤੇ 14 ਦਿਨ ਲਈ ਕੁਆਰੰਟੀਨ ਕੀਤਾ ਜਾਵੇਗਾ, ਇਸ ਤੋਂ ਬਾਅਦ ਹੀ ਉਹ ਸੀਰੀਜ਼ ਵਿਚ ਹਿੱਸਾ ਲੈਣਗੇ।