ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ’ਤੇ ਵੀਡੀਓ ਸਾਂਝੀ ਕਰਕੇ ਦਿੱਤੀ ਜਾਣਕਾਰੀ
ਨਵੀਂ ਦਿੱਲੀ : ਭਾਰਤੀ ਬੱਲੇਬਾਜ਼ ਅਜਿੰਕਿਆ ਰਹਾਣੇ ਨੇ ਅੰਤਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਭਾਰਤ ਲਈ 85 ਟੈਸਟ, 90 ਇੱਕ ਰੋਜ਼ਾ ਅਤੇ 20 ਟੀ-20 ਮੈਚ ਖੇਡ ਚੁੱਕੇ ਰਹਾਣੇ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਜਾਰੀ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਰਹਾਣੇ ਨੇ ਕਿਹਾ ਕਿ ਹੁਣ ਉਨ੍ਹਾਂ ਲਈ ਅੱਗੇ ਵਧਣ ਦਾ ਇਹੋ ਸਹੀ ਸਮਾਂ ਹੈ।
ਰਹਾਣੇ ਨੇ ਵੀਡੀਓ ਵਿੱਚ ਕਿਹਾ ਕਿ ਜ਼ਿੰਦਗੀ ਦੀ ਸੱਚਾਈ ਇਹੋ ਹੈ ਕਿ ਹਰ ਚੀਜ਼ ਦੀ ਸ਼ੁਰੂਆਤ ਹੁੰਦੀ ਹੈ ਅਤੇ ਅੰਤ ਵੀ ਹੁੰਦਾ ਹੈ । ਜਦੋਂ ਸਮਾਂ ਆਉਂਦਾ ਹੈ ਤਾਂ ਸਾਨੂੰ ਬੱਸ ਉਸ ਦਾ ਸਤਿਕਾਰ ਕਰਨਾ ਹੁੰਦਾ ਹੈ ਅਤੇ ਅੱਗੇ ਵਧਣਾ ਹੁੰਦਾ ਹੈ। ਮੈਂ ਆਪਣੀ ਬੱਲੇਬਾਜ਼ੀ ਵਿੱਚ ਹਮੇਸ਼ਾ ਟਾਈਮਿੰਗ 'ਤੇ ਭਰੋਸਾ ਕੀਤਾ ਹੈ ਅਤੇ ਇਸ ਦੀ ਅਹਿਮਿਅਤ ਸਮਝੀ ਹੈ। ਅੱਜ ਮੈਨੂੰ ਲੱਗਦਾ ਹੈ ਕਿ ਇੰਟਰਨੈਸ਼ਨਲ ਕ੍ਰਿਕਟ ਅਤੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਇਹ ਸਹੀ ਸਮਾਂ ਹੈ।
