
Paris Para Olympics: ਮੋਨਾ ਅਗਰਵਾਲ ਨੇ ਜਿੱਤਿਆ ਕਾਂਸੀ ਦਾ ਤਗਮਾ
Shooter Avni Lekhra won the gold medal in women's 10m air rifle: ਪੈਰਿਸ ਪੈਰਾਲੰਪਿਕਸ 2024 ਵਿੱਚ ਭਾਰਤ ਦਾ ਖਾਤਾ ਖੁੱਲ੍ਹ ਗਿਆ ਹੈ। ਭਾਰਤ ਦੀਆਂ ਦੋ ਧੀਆਂ ਨੇ ਇੱਕੋ ਈਵੈਂਟ ਵਿੱਚ ਦੋ ਮੈਡਲ ਜਿੱਤੇ ਹਨ। ਨਿਸ਼ਾਨੇਬਾਜ਼ ਅਵਨੀ ਲੇਖਾਰਾ ਨੇ ਇਕ ਵਾਰ ਫਿਰ ਭਾਰਤ ਲਈ ਸੋਨ ਤਮਗਾ ਜਿੱਤਿਆ ਹੈ। ਅਵਨੀ ਨੇ 10 ਮੀਟਰ ਏਅਰ ਰਾਈਫਲ SH1 ਵਿੱਚ ਗੋਲਡ ਮੈਡਲ ਜਿੱਤਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਵਨੀ ਲੇਖਾਰਾ ਨੇ 2020 ਪੈਰਾਲੰਪਿਕ ਵਿੱਚ 10 ਮੀਟਰ ਏਅਰ ਈਵੈਂਟ SH-1 ਵਿੱਚ ਵੀ ਗੋਲਡ ਮੈਡਲ ਜਿੱਤਿਆ ਸੀ। ਜਦਕਿ ਮੋਨਾ ਅਗਰਵਾਲ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ।
ਇਹ ਵੀ ਪੜ੍ਹੋ: Andhra Pradesh Hidden Camera: ਗਰਲਜ਼ ਹੋਸਟਲ ਦੇ ਵਾਸ਼ਰੂਮ 'ਚ ਲੱਗਿਆ ਸੀ ਗੁਪਤ ਕੈਮਰਾ, ਮੁਲਜ਼ਮ ਨੇ ਲੀਕ ਕੀਤੀਆਂ 300 ਫੋਟੋਆਂ ਤੇ ਵੀਡੀਓਜ਼
ਇਹ ਤਗਮਾ ਅਵਨੀ ਲੇਖਾਰਾ ਲਈ ਬਹੁਤ ਖਾਸ ਹੈ ਕਿਉਂਕਿ ਉਸ ਨੇ ਪੈਰਾਲੰਪਿਕ ਰਿਕਾਰਡ ਨਾਲ ਇਹ ਤਗਮਾ ਜਿੱਤਿਆ ਹੈ। 22 ਸਾਲ ਦੀ ਅਵਨੀ ਨੇ ਫਾਈਨਲ ਵਿੱਚ 249.7 ਅੰਕ ਬਣਾਏ, ਜੋ ਕਿ ਇੱਕ ਪੈਰਾਲੰਪਿਕ ਰਿਕਾਰਡ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਖਿਤਾਬ ਦਾ ਬਚਾਅ ਵੀ ਕੀਤਾ ਹੈ। ਇਸ ਦੇ ਨਾਲ ਹੀ ਦੱਖਣੀ ਕੋਰੀਆ ਦੇ ਲੀ ਯੂਨਰੀ ਨੇ ਇਸ ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਉਥੇ ਹੀ ਮੋਨਾ ਨੇ 228.7 ਅੰਕ ਹਾਸਲ ਕਰਕੇ ਕਾਂਸੀ ਦੇ ਤਗਮੇ ਦਾ ਟੀਚਾ ਰੱਖਿਆ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸੱਪ ਦੇ ਡੰਗਣ ਨਾਲ ਦਸ ਮਹੀਨਿਆਂ ਦੇ ਬੱਚੇ ਦੀ ਮੌਤ
ਪੈਰਿਸ ਪੈਰਾਲੰਪਿਕ 'ਚ ਅਵਨੀ ਲੇਖਾਰਾ ਦਾ ਹੁਣ ਤੱਕ ਦਾ ਪ੍ਰਦਰਸ਼ਨ ਕਾਫੀ ਸ਼ਾਨਦਾਰ ਰਿਹਾ ਹੈ। ਪਿਛਲੀ ਵਾਰ 10 ਮੀਟਰ ਏਅਰ ਈਵੈਂਟ ਐਸਐਚ-1 ਵਿੱਚ ਸੋਨ ਤਗ਼ਮਾ ਜਿੱਤਣ ਦੇ ਨਾਲ-ਨਾਲ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਭਾਵ ਪਿਛਲੀ ਵਾਰ ਉਸ ਨੇ ਕੁੱਲ ਦੋ ਤਗਮੇ ਜਿੱਤੇ ਸਨ। ਉਸ ਨੇ ਇਸ ਵਾਰ ਵੀ ਇਸ ਪ੍ਰਦਰਸ਼ਨ ਨੂੰ ਜਾਰੀ ਰੱਖਿਆ ਅਤੇ 2024 ਪੈਰਾਲੰਪਿਕ ਦਾ ਭਾਰਤ ਦਾ ਪਹਿਲਾ ਸੋਨ ਤਮਗਾ ਜਿੱਤਣ ਦੀ ਉਪਲਬਧੀ ਹਾਸਲ ਕੀਤੀ। ਤਦੱਸ ਦੇਈਏ ਕਿ ਪਿਛਲੀ ਵਾਰ ਉਸ ਨੂੰ ਪੈਰਾਲੰਪਿਕ ਅਵਾਰਡ 2021 'ਚ ਬੈਸਟ ਫੀਮੇਲ ਡੈਬਿਊ ਦੇ ਖਿਤਾਬ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Shooter Avni Lekhra won the gold medal in women's 10m air rifle, stay tuned to Rozana Spokesman)