Champions Trophy: ਹਾਈਬ੍ਰਿਡ ਮਾਡਲ ਲਈ ਪਾਕਿਸਤਾਨ ਰਾਜ਼ੀ, ਪਰ ਆਈ.ਸੀ.ਸੀ ਅੱਗੇ ਰਖੀਆਂ ਕੁੱਝ ਸ਼ਰਤਾਂ
Published : Nov 30, 2024, 11:05 pm IST
Updated : Nov 30, 2024, 11:05 pm IST
SHARE ARTICLE
Champions Trophy
Champions Trophy

ਪੀਸੀਬੀ ਨੇ ਇਹ ਵੀ ਕਿਹਾ ਕਿ ਜੇਕਰ ਭਾਰਤ ਭਵਿੱਖ ਵਿਚ ਕਿਸੇ ਵੀ ਆਈਸੀਸੀ ਟੂਰਨਾਮੈਂਟ ਦਾ ਆਯੋਜਨ ਕਰਦਾ ਹੈ ਤਾਂ ਉਹ ਟੂਰਨਾਮੈਂਟ ਵੀ ਹਾਈਬ੍ਰਿਡ ਮਾਡਲ ’ਤੇ ਹੋਣਾ ਚਾਹੀਦਾ ਹੈ

ਨਵੀਂ ਦਿੱਲੀ : ਚੈਂਪੀਅਨਜ਼ ਟਰਾਫ਼ੀ 2025 ਦਾ ਆਯੋਜਨ ਪਾਕਿਸਤਾਨ ’ਚ ਹੋਣਾ ਹੈ। ਪਾਕਿਸਤਾਨ ਨੂੰ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਮਿਲੀ ਹੈ ਪਰ ਟੂਰਨਾਮੈਂਟ ਦਾ ਸ਼ਡਿਊਲ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂ ਕਿ ਟੂਰਨਾਮੈਂਟ ਕਿੱਥੇ ਹੋਵੇਗਾ ਇਸ ਬਾਰੇ ਸਸਪੈਂਸ ਬਣਿਆ ਹੋਇਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਭਾਰਤੀ ਟੀਮ ਨੇ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿਤਾ। ਜਿਸ ਤੋਂ ਬਾਅਦ ਆਈਸੀਸੀ ਇਸ ਟੂਰਨਾਮੈਂਟ ਨੂੰ ਹਾਈਬ੍ਰਿਡ ਮਾਡਲ ’ਤੇ ਕਰਵਾਉਣ ’ਤੇ ਵਿਚਾਰ ਕਰ ਰਹੀ ਹੈ। ਆਈਸੀਸੀ ਨੇ ਇਸ ਲਈ 29 ਨਵੰਬਰ ਨੂੰ ਮੀਟਿੰਗ ਵੀ ਕੀਤੀ ਸੀ। ਹਾਲਾਂਕਿ ਉਸ ਬੈਠਕ ’ਚ ਕੱੁਝ ਪਾਕਿਸਤਾਨੀਆਂ ਨੇ ਹਾਈਬ੍ਰਿਡ ਮਾਡਲ ’ਤੇ ਇਤਰਾਜ਼ ਪ੍ਰਗਟਾਇਆ ਸੀ।

ਖਬਰਾਂ ਮੁਤਾਬਕ ਹੁਣ ਪੀਸੀਬੀ ਹਾਈਬ੍ਰਿਡ ਮਾਡਲ ਲਈ ਤਿਆਰ ਹੈ ਪਰ ਆਈਸੀਸੀ ਅੱਗੇ ਕੱੁਝ ਸ਼ਰਤਾਂ ਰੱਖੀਆਂ ਹਨ, ਜਿਨ੍ਹਾਂ ਨੂੰ ਆਈਸੀਸੀ ਮੰਨ ਸਕਦਾ ਹੈ ਜਾਂ ਨਹੀਂ। ਇਹ ਦੇਖਣਾ ਹੋਵੇਗਾ। ਪੀਸੀਬੀ ਚਾਹੁੰਦਾ ਹੈ ਕਿ ਇਸ ਟੂਰਨਾਮੈਂਟ ਦਾ ਫ਼ਾਈਨਲ ਮੈਚ ਲਾਹੌਰ ਵਿਚ ਕਰਵਾਇਆ ਜਾਵੇ। ਇਸ ਨੂੰ ਬੈਕਅੱਪ ਵਜੋਂ ਰਖਿਆ ਜਾਣਾ ਚਾਹੀਦਾ ਹੈ। ਜੇਕਰ ਭਾਰਤੀ ਟੀਮ ਫ਼ਾਈਨਲ ਵਿਚ ਨਹੀਂ ਪਹੁੰਚਦੀ ਤਾਂ ਇਸ ਟੂਰਨਾਮੈਂਟ ਦਾ ਫ਼ਾਈਨਲ ਲਾਹੌਰ ਵਿਚ ਹੀ ਹੋਣਾ ਚਾਹੀਦਾ ਹੈ।

ਪੀਸੀਬੀ ਨੇ ਇਹ ਵੀ ਕਿਹਾ ਕਿ ਜੇਕਰ ਭਾਰਤ ਭਵਿੱਖ ਵਿਚ ਕਿਸੇ ਵੀ ਆਈਸੀਸੀ ਟੂਰਨਾਮੈਂਟ ਦਾ ਆਯੋਜਨ ਕਰਦਾ ਹੈ ਤਾਂ ਉਹ ਟੂਰਨਾਮੈਂਟ ਵੀ ਹਾਈਬ੍ਰਿਡ ਮਾਡਲ ’ਤੇ ਹੋਣਾ ਚਾਹੀਦਾ ਹੈ। ਪਾਕਿਸਤਾਨ ਭਾਰਤ ’ਚ ਅਪਣੇ ਮੈਚ ਨਹੀਂ ਖੇਡੇਗਾ। ਪੀਸੀਬੀ ਨੇ ਸਾਫ਼ ਕਿਹਾ ਹੈ ਕਿ ਜਦੋਂ ਭਾਰਤ ਪਾਕਿਸਤਾਨ ਵਿਚ ਆ ਕੇ ਨਹੀਂ ਖੇਡ ਸਕਦਾ ਤਾਂ ਪਾਕਿਸਤਾਨੀ ਟੀਮ ਵੀ ਭਾਰਤ ਵਿਚ ਨਹੀਂ ਖੇਡੇਗੀ।

ਇਹ ਮੁਕਾਬਲਾ 19 ਫ਼ਰਵਰੀ ਤੋਂ 9 ਮਾਰਚ ਤਕ ਕਰਵਾਏ ਜਾਣ ਦੀ ਉਮੀਦ ਹੈ। 2008 ਦੇ ਮੁੰਬਈ ਅਤਿਵਾਦੀ ਹਮਲਿਆਂ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਵਿਚ ਕ੍ਰਿਕਟ ਨਹੀਂ ਖੇਡੀ ਹੈ। ਚੈਂਪੀਅਨਜ਼ ਟਰਾਫੀ 2017 ਤੋਂ ਬਾਅਦ ਪਹਿਲੀ ਵਾਰ ਆਈਸੀਸੀ ਕੈਲੰਡਰ ਵਿਚ ਵਾਪਸੀ ਕਰ ਰਹੀ ਹੈ। ਪਾਕਿਸਤਾਨ ਨੇ 2017 ਵਿਚ ਆਈਸੀਸੀ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ ਜਿੱਤਿਆ ਸੀ। ਭਾਰਤੀ ਟੀਮ 2013 ਤੋਂ ਬਾਅਦ ਚੈਂਪੀਅਨਜ਼ ਟਰਾਫ਼ੀ ਨਹੀਂ ਜਿੱਤ ਸਕੀ ਹੈ।

ਆਈਸੀਸੀ ਮੈਂਬਰ ਪੀਸੀਬੀ ਨੂੰ ਇਹ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਭਾਰਤ ਅਤੇ ਪਾਕਿਸਤਾਨ ਦੇ ਮੈਚ ਤੋਂ ਬਿਨਾਂ ਚੈਂਪੀਅਨਜ਼ ਟਰਾਫ਼ੀ ਦਾ ਮਜ਼ਾ ਨਹੀਂ ਆਵੇਗਾ। ਸੱਭ ਤੋਂ ਵੱਡੀ ਗੱਲ ਇਹ ਹੈ ਕਿ ਜੇਕਰ ਦੋਵਾਂ ਦੇਸ਼ਾਂ ਵਿਚਾਲੇ ਮੁਕਾਬਲਾ ਨਹੀਂ ਹੁੰਦਾ ਤਾਂ ਉਨ੍ਹਾਂ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਸਕਦਾ ਹੈ। ਹਾਲਾਂਕਿ ਅੱਜ ਆ ਰਹੀਆਂ ਖ਼ਬਰਾਂ ਤੋਂ ਲਗਦਾ ਹੈ ਕਿ ਇਹ ਟੂਰਨਾਮੈਂਟ ਹਾਈਬ੍ਰਿਡ ਮਾਡਲ ’ਤੇ ਹੀ ਹੋਵੇਗਾ।

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement