Football coach ਤੇ ਖਿਡਾਰੀ ਜਸਪਾਲ ਮੱਟੀ ਦੀ ਸੜਕ ਹਾਦਸੇ 'ਚ ਮੌਤ

By : JAGDISH

Published : Nov 30, 2025, 10:48 am IST
Updated : Nov 30, 2025, 10:48 am IST
SHARE ARTICLE
Football coach and player Jaspal Matti dies in road accident
Football coach and player Jaspal Matti dies in road accident

ਪੰਜਾਬ ਫੁੱਟਬਾਲ ਐਸੋਸੀਏਸ਼ਨ 'ਚ ਕੋਚ ਵਜੋਂ ਨਿਭਾਅ ਰਹੇ ਸਨ ਸੇਵਾ

ਔੜ : ਫਿਲੌਰ ਸੜਕ ’ਤੇ ਗੜ੍ਹੀ ਅਜੀਤ ਸਿੰਘ ਦੇ ਗੇਟ ਨੇੜੇ ਪੈਂਦੇ ਪਟਰੌਲ ਪੰਪ ਨਜ਼ਦੀਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਦੌਰਾਨ ਇਕ ਉੱਘੇ ਫੁੱਟਬਾਲ ਖਿਡਾਰੀ ਦੀ ਮੌਤ ਹੋ ਗਈ । ਮ੍ਰਿਤਕ ਖਿਡਾਰੀ ਦੀ ਪਹਿਚਾਣ ਜਸਪਾਲ ਬੈਂਸ ਉਰਫ਼ ਮੱਟੀ ਸਪੁੱਤਰ ਸਵਰਗੀ ਪ੍ਰਗਣ ਰਾਮ ਵਾਸੀ ਰਾਏਪੁਰ ਅਰਾਈਆਂ ਵਜੋਂ ਹੋਈ ਹੈ ।

ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਪਰਵਾਰ ਨੇ ਦੱਸਿਆ ਕਿ ਜਸਪਾਲ ਬੀਤੀ ਰਾਤ ਨਵਾਂਸ਼ਹਿਰ ਵਿਖੇ ਚੱਲ ਰਹੇ ਫੁੱਟਬਾਲ ਦੇ ਟੂਰਨਾਮੈਂਟ ਦੌਰਾਨ ਰੈਫਰੀ ਦੀ ਭੂਮਿਕਾ ਨਿਭਾ ਕੇ ਅਪਣੇ ਮੋਟਰਸਾਈਕਲ ’ਤੇ ਵਾਪਸ ਅਪਣੇ ਪਿੰਡ ਰਾਏਪੁਰ ਅਰਾਈਆਂ ਨੂੰ ਆ ਰਿਹਾ ਸੀ । ਜਦੋਂ ਉਹ ਘਟਨਾ ਵਾਲੇ ਸਥਾਨ ’ਤੇ ਪੁੱਜਾ ਤਾਂ ਫਿਲੌਰ ਸਾਈਡ ਤੋਂ ਆ ਰਹੀ ਇਕ ਕਾਰ ਨੇ ਦੂਜੇ ਪਾਸੇ ਆ ਕੇ ਉਸ ਨੂੰ ਟੱਕਰ ਮਾਰ ਦਿਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement