ਖ਼ਬਰਾਂ |

ਤਾਜ਼ਾ |

ਭਾਰਤ ਨੇ ਦੱਖਣੀ ਅਫਰੀਕਾ ਨੂੰ 17 ਦੌੜਾਂ ਨਾਲ ਹਰਾਇਆ
Published : Nov 30, 2025, 10:52 pm IST
Updated : Nov 30, 2025, 10:57 pm IST
SHARE ARTICLE
India beat South Africa by 17 runs
India beat South Africa by 17 runs

350 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਦੱਖਣੀ ਅਫਰੀਕਾ 332 ਦੌੜਾਂ 'ਤੇ ਆਲਆਊਟ

ਰਾਂਚੀ: ਭਾਰਤ ਨੇ ਪਹਿਲੇ ਵਨਡੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 17 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਐਤਵਾਰ ਨੂੰ ਰਾਂਚੀ ਦੇ ਜੇਐਸਸੀਏ ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ਵਿੱਚ ਖੇਡੇ ਗਏ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ਵਿੱਚ ਅੱਠ ਵਿਕਟਾਂ 'ਤੇ 349 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 135 ਦੌੜਾਂ ਬਣਾਈਆਂ।

ਜਵਾਬ ਵਿੱਚ, ਦੱਖਣੀ ਅਫਰੀਕਾ ਦੀ ਟੀਮ 49.2 ਓਵਰਾਂ ਵਿੱਚ 332 ਦੌੜਾਂ 'ਤੇ ਆਲ ਆਊਟ ਹੋ ਗਈ। ਮਹਿਮਾਨ ਟੀਮ ਲਈ, ਮੈਥਿਊ ਬ੍ਰੀਟਜ਼ਕੇ (72), ਮਾਰਕੋ ਜੈਨਸਨ (70) ਅਤੇ ਕੋਰਬਿਨ ਬੋਸ਼ (67) ਨੇ ਅਰਧ ਸੈਂਕੜੇ ਲਗਾਏ। ਭਾਰਤ ਵੱਲੋਂ ਕੁਲਦੀਪ ਯਾਦਵ ਨੇ 4 ਅਤੇ ਹਰਸ਼ਿਤ ਰਾਣਾ ਨੇ 3 ਵਿਕਟਾਂ ਲਈਆਂ। ਅਰਸ਼ਦੀਪ ਨੇ ਦੋ ਵਿਕਟਾਂ ਅਤੇ ਪ੍ਰਸਿਧ ਕ੍ਰਿਸ਼ਨਾ ਨੇ ਇੱਕ ਵਿਕਟ ਲਈ। 3 ਮੈਚਾਂ ਦੀ ਇਕ ਰੋਜ਼ਾ ਲੜੀ ’ਚ ਭਾਰਤ 1-0 ਨਾਲ ਅੱਗੇ ਹੋ ਗਿਆ ਹੈ।

Location: India, Jharkhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Roop Kaur ਦੀ ਆ ਗਈ ਨਵੀਂ ਵੀਡੀਓ! ਮਚਾਈ ਹਲਚਲ! ਇਲਜ਼ਾਮਾਂ ਤੋ ਬਾਅਦ ਕੀ ਬੋਲੇ Harjeet Singh Rasulpur

17 Oct 2026 1:28 PM

ਪੰਜਾਬ 'ਚ 5,700 FIRs ਦਰਜ ਕਰਵਾਉਣ ਦਾ ਦਾਅਵਾ! ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਭੂਮਿਕਾ 'ਤੇ ਮੰਤਰੀ ਹਰਪਾਲ ਚੀਮਾ

16 Oct 2026 2:05 PM

CM ਮਾਨ ਦੇ ਫਰਾਂਸ ਦੌਰੇ 'ਤੇ ਹਾਈ ਕੋਰਟ ਸਖ਼ਤ! ਕੇਂਦਰ ਤੋਂ ਮੰਗਿਆ ਜਵਾਬ

15 Oct 2026 3:02 PM

Bride Arrested at Delhi Airport | 51 ਲੱਖ ਦੀ ਕਥਿਤ ਠੱਗੀ! 7 ਸਾਲ ਬਾਅਦ ਕੈਨੇਡਾ ਤੋਂ ਪਰਤੀ ਲਾੜੀ ਕੀਤੀ ਕਾਬੂ

11 Oct 2026 2:11 PM

ਰੋਟੀ ਖਾਣ ਘਰ ਜਾ ਰਿਹਾ ਨੌਜਵਾਨ ਰਸਤੇ 'ਚ ਡਿੱਗਿਆ ! ਸ਼ੱਕੀ ਹਾਲਾਤਾਂ 'ਚ ਮੌ*ਤ

09 Oct 2026 3:00 PM
Advertisement