ਸੌਰਵ ਗਾਂਗੁਲੀ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, ਤਿੰਨ ਦਿਨ ਪਹਿਲਾਂ ਹੋਈ ਸੀ ਐਂਜੀਓਪਲਾਸਟੀ
Published : Jan 31, 2021, 2:54 pm IST
Updated : Jan 31, 2021, 2:54 pm IST
SHARE ARTICLE
Sourav Ganguly discharged from hospital
Sourav Ganguly discharged from hospital

ਦਿਲ ਸਬੰਧੀ ਸਮੱਸਿਆ ਦੇ ਚਲਦਿਆਂ ਹਸਪਤਾਲ ਵਿਚ ਕਰਵਾਇਆ ਗਿਆ ਸੀ ਭਰਤੀ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਐਤਵਾਰ  ਸਵੇਰੇ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਤਿੰਨ ਦਿਨ ਪਹਿਲਾਂ ਹੀ ਸੌਰਵ ਗਾਂਗੁਲੀ ਦੀ ਐਂਜੀਓਪਲਾਸਟੀ ਕੀਤੀ ਗਈ ਸੀ। ਇਹ ਜਾਣਕਾਰੀ ਡਾਕਟਰਾਂ ਵੱਲੋਂ ਸਾਂਝੀ ਕੀਤੀ ਗਈ।

Sourav GangulySourav Ganguly

ਦਿਲ ਸਬੰਧੀ ਸਮੱਸਿਆ ਦੇ ਚਲਦਿਆਂ ਗਾਂਗੁਲੀ ਨੂੰ ਬੀਤੇ ਦਿਨੀਂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਗਾਂਗੁਲੀ ਨੂੰ ਇਕ ਮਹੀਨੇ ਵਿਚ ਦੂਜੀ ਵਾਰ ਹਸਪਤਾਲ ਲਿਆਂਦਾ ਗਆ। ਪ੍ਰਸਿੱਧ ਦਿਲ ਦੇ ਮਾਹਰ ਡਾਕਟਰ ਦੇਵੀ ਸ਼ੈਟੀ ਅਤੇ ਡਾਕਟਰ ਅਸ਼ਵਿਨ ਮਹਿਤਾ ਸਮੇਤ ਕਈ ਡਾਕਟਰਾਂ ਦੀ ਇਕ ਟੀਮ ਨੇ ਗਾਂਗੁਲੀ ਦੀ ਵੀਰਵਾਰ ਨੂੰ ਐਂਜੀਓਪਲਾਸਟੀ ਕੀਤੀ ਸੀ।

Sourav Ganguly discharged from hospitalSourav Ganguly discharged from hospital

ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਕਿਹਾ, ‘ਗਾਂਗੁਲੀ ਦੀ ਸਿਹਤ ਠੀਕ ਹੈ ਅਤੇ ਉਹਨਾਂ ਦਾ ਦਿਲ ਵੀ ਆਮ ਵਿਅਕਤੀ ਦੀ ਤਰ੍ਹਾਂ ਤੰਦਰੁਸਤ ਹੈ। ਉਹਨਾਂ ਦੀ ਸਿਹਤ ਬਹੁਤ ਤੇਜ਼ੀ ਨਾਲ ਠੀਕ ਹੋਈ ਹੈ ਅਤੇ ਸਾਨੂੰ ਉਮੀਦ ਹੈ ਕਿ ਕੁਝ ਹੀ ਦਿਨਾਂ ਵਿਚ ਉਹ ਬਿਲਕੁਲ ਤੰਦਰੁਸਤ ਹੋ ਜਾਣਗੇ’।

Bookie meets cricketer in syed mushtaq trophy says sourav gangulySourav Ganguly

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੌਰਵ ਗਾਂਗੁਲੀ ਕੋਲਕਾਤਾ ਦੇ ਵੁੱਡਲੈਂਡ ਹਸਪਤਾਲ ਵਿਚ ਦਾਖਲ ਸਨ। ਗਾਂਗੁਲੀ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement