Arshdeep Singh: ICC T-20 ਅੰਤਰਰਾਸ਼ਟਰੀ ਕ੍ਰਿਕਟਰ ਆਫ਼ ਦਿ ਈਅਰ ਲਈ ਅਰਸ਼ਦੀਪ ਸਿੰਘ ਨੂੰ ਕੀਤਾ ਗਿਆ ਨਾਮਜ਼ਦ
Published : Dec 31, 2024, 9:50 am IST
Updated : Dec 31, 2024, 9:50 am IST
SHARE ARTICLE
Arshdeep Singh nominated for ICC T-20 International Cricketer of the Year
Arshdeep Singh nominated for ICC T-20 International Cricketer of the Year

ਸੂਚੀ ਵਿਚ ਬਾਬਰ ਆਜ਼ਮ, ਸਿਕੰਦਰ ਰਜ਼ਾ ਤੇ ਟਰੈਵਿਸ ਹੈਡ ਦੇ ਨਾਮ ਵੀ ਸ਼ਾਮਲ

 

Arshdeep Singh Nominated For ICC T20I Cricketer Of The Year: ਰੋਹਿਤ ਸ਼ਰਮਾ ਦੀ ਅਗਵਾਈ 'ਚ ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਇਸ ਜਿੱਤ ਵਿਚ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਅਹਿਮ ਯੋਗਦਾਨ ਰਿਹਾ। ਅਰਸ਼ਦੀਪ ਸਿੰਘ ਟੀ-20 ਵਿਸ਼ਵ ਕੱਪ 2024 ਵਿਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ ਵਿਚ ਸਾਂਝੇ ਤੌਰ 'ਤੇ ਸਿਖ਼ਰ 'ਤੇ ਹਨ। ਇਸ ਦੇ ਨਾਲ ਹੀ ਹੁਣ ਇਸ ਤੇਜ਼ ਗੇਂਦਬਾਜ਼ ਨੂੰ 'ਆਈਸੀਸੀ ਪੁਰਸ਼ ਟੀ-20 ਅੰਤਰਰਾਸ਼ਟਰੀ ਕ੍ਰਿਕਟਰ ਆਫ ਦਿ ਈਅਰ ਐਵਾਰਡ' ਲਈ ਨਾਮਜ਼ਦ ਕੀਤਾ ਗਿਆ ਹੈ। ਅਰਸ਼ਦੀਪ ਸਿੰਘ ਤੋਂ ਇਲਾਵਾ ਪਾਕਿਸਤਾਨ ਦੇ ਬਾਬਰ ਆਜ਼ਮ, ਆਸਟ੍ਰੇਲੀਆ ਦੇ ਟ੍ਰੈਵਿਸ ਹੈੱਡ ਅਤੇ ਜ਼ਿੰਬਾਬਵੇ ਦੇ ਸਿਕੰਦਰ ਰਜ਼ਾ ਦਾਅਵੇਦਾਰ ਹਨ।

ਅਰਸ਼ਦੀਪ ਸਿੰਘ ਦਾ ਇਸ ਸਾਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਇਸ ਸਾਲ ਅਰਸ਼ਦੀਪ ਸਿੰਘ ਨੇ 18 ਮੈਚਾਂ ਵਿਚ 13.5 ਦੀ ਔਸਤ ਨਾਲ 36 ਵਿਕਟਾਂ ਲਈਆਂ। ਇਸ ਨਾਲ ਉਸ ਨੇ ਟੀ-20 ਅੰਤਰਰਾਸ਼ਟਰੀ ਮੈਚਾਂ ਵਿਚ ਸਾਂਝੇ ਤੌਰ 'ਤੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਵਜੋਂ ਸਾਲ ਦਾ ਅੰਤ ਕੀਤਾ। ਇਸ ਤੋਂ ਪਹਿਲਾਂ ਸਾਲ 2022 'ਚ ਭੁਵਨੇਸ਼ਵਰ ਕੁਮਾਰ ਨੇ 37 ਵਿਕਟਾਂ ਲਈਆਂ ਸਨ। ਇਹ ਇੱਕ ਕੈਲੰਡਰ ਸਾਲ ਵਿਚ ਟੀ-20 ਅੰਤਰਰਾਸ਼ਟਰੀ ਵਿਚ ਕਿਸੇ ਭਾਰਤੀ ਤੇਜ਼ ਗੇਂਦਬਾਜ਼ ਦਾ ਦੂਜਾ ਸਰਵੋਤਮ ਪ੍ਰਦਰਸ਼ਨ ਹੈ। ਹੁਣ ਇਸ ਸੂਚੀ ਵਿਚ ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕਰ ਲਿਆ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement