5 ਸਾਲਾਂ ਦੀ ਪਾਬੰਦੀ ਲਾਉਣ ਦੇ ਫ਼ੈਸਲੇ ਤੋਂ ਨਾਖ਼ੁਸ਼ ਹੈ ਸ਼ਾਰਜੀਲ ਖ਼ਾ²ਨ
Published : Aug 31, 2017, 11:20 pm IST
Updated : Aug 31, 2017, 5:50 pm IST
SHARE ARTICLE



ਕਰਾਚੀ, 31 ਅਗੱਸਤ: ਪਾਕਿਸਤਾਨੀ ਬੱਲੇਬਾਜ਼ ਸ਼ਾਰਜੀਲ ਖ਼ਾਨ ਨੇ ਸਪਾਟ ਫਿਕਸਿੰਗ ਦੇ ਦੋਸ਼ਾਂ ਲਈ 5 ਸਾਲਾਂ ਦੀ ਪਾਬੰਦੀ ਲਗਾਉਣ 'ਤੇ ਇਤਰਾਜ਼ ਪ੍ਰਗਟਾਇਆ ਹੈ। ਪਾਕਿਸਤਾਨ ਕ੍ਰਿਕਟ ਬੋਰਡ ਦੀ ਤਿੰਨ ਮੈਂਬਰੀ ਭ੍ਰਿਸ਼ਟਾਚਾਰ ਰੋਕੂ ਪੰਚਾਟ ਨੇ ਬੁਧਵਾਰ ਨੂੰ ਉਸ 'ਤੇ ਪੰਜ ਸਾਲ ਲਈ ਪਾਬੰਦੀ ਲਗਾ ਦਿਤੀ ਹੈ।
ਪੰਚਾਟ ਦਾ ਫ਼ੈਸਲਾ ਆਉਣ ਤੋਂ ਬਾਅਦ ਸ਼ਾਰਜੀਲ ਦੇ ਵਕੀਲ ਸ਼ੇਘਨ ਏਜਾਜ਼ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਇਹ ਕ੍ਰਿਕਟਰ ਇਸ ਫ਼ੈਸਲੇ ਵਿਰੁਧ ਅਪੀਲ ਕਰਨ 'ਤੇ ਵਿਚਾਰ ਕਰ ਰਿਹਾ ਹੈ। ਏਜਾਜ਼ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਫ਼ੈਸਲੇ ਦੀ ਉਮੀਦ ਨਹੀਂ ਸੀ। ਸਾਨੂੰ ਇਸ ਤੋਂ ਉਲਟ ਫ਼ੈਸਲੇ ਦੀ ਉਮੀਦ ਸੀ। ਉਨ੍ਹਾਂ ਕਿਹਾ ਕਿ ਇਕ ਵਾਰ ਪੂਰਾ ਹੁਕਮ ਐਲਾਨੇ ਜਾਣ ਤੋਂ ਬਾਆਦ ਸ਼ਾਰਜੀਲ ਪਾਬੰਦੀ ਵਿਰੁਧ 14 ਦਿਨਾਂ ਦੇ ਅੰਦਰ ਅਪੀਲ ਕਰਨ 'ਤੇ ਫ਼ੈਸਲਾ ਕਰੇਗਾ।  (ਪੀਟੀਆਈ)

SHARE ARTICLE
Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement