ਭਾਰਤੀ ਕਪਤਾਨ ਕੋਹਲੀ ਨੇ ਜਿੱਤ ਤੋਂ ਬਾਅਦ ਦਿੱਤਾ ਵੱਡਾ ਬਿਆਨ
Published : Jan 28, 2018, 1:14 pm IST
Updated : Jan 28, 2018, 7:44 am IST
SHARE ARTICLE

ਜੌਹਾਨਸਬਰਗ : ਦੱਖਣੀ ਅਫਰੀਕਾ ਵਿਰੁੱਧ ਜਿੱਤ ਦਰਜ ਕਰਨ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਨੇ ਗੇਂਦਬਾਜ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੀਰੀਜ਼ ਵਿਚ ਗੇਂਦਬਾਜ਼ਾਂ ਦਾ ਪ੍ਰਦਰਸ਼ਨ ਸਭ ਤੋਂ ਹਾਂ-ਪੱਖੀ ਪਹਿਲੂ ਹੈ। ਕੋਹਲੀ ਨੇ ਕਿਹਾ ਕਿ ਅਸੀਂ ਪਹਿਲਾਂ ਕਦੇ 60 ਵਿਕਟਾਂ ਨਹੀਂ ਲਈਆਂ ਹਨ। ਅਸੀਂ ਕੁਝ ਗਲਤੀਆਂ ਵਿਚ ਸੁਧਾਰ ਕਰਨਾ ਚਾਹੁੰਦੇ ਹਾਂ ਸੀ ਜਿਵੇਂ ਕਿ ਬੱਲੇਬਾਜ਼ੀ ਵਿਚ ਹੇਠਲੇ ਕ੍ਰਮ ਨੇ ਕੀਤਾ। ਜ਼ਿਕਰਯੋਗ ਹੈ ਕਿ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਗਏ ਤੀਜੇ ਤੇ ਆਖਰੀ ਟੈਸਟ ਮੈਚ ਦੇ ਚੌਥੇ ਦਿਨ ਸ਼ਨੀਵਾਰ ਨੂੰ ਭਾਰਤ ਨੇ ਦੱਖਣੀ ਅਫਰੀਕਾ ਨੂੰ 63 ਦੌੜਾਂ ਨਾਲ ਹਰਾ ਦਿੱਤਾ। 



ਭਾਰਤ ਨੇ ਆਈ. ਸੀ. ਸੀ. ਟੈਸਟ ਚੈਂਪੀਅਨਸ਼ਿਪ ਗੁਰਜ ਰੱਖਿਆ ਬਰਕਰਾਰ : ਵਿਰਾਟ ਕੋਹਲੀ ਐਂਡ ਕੰਪਨੀ ਨੇ ਆਈ. ਸੀ. ਸੀ. ਟੈਸਟ ਚੈਂਪੀਅਨਸ਼ਿਪ ਗੁਰਜ ਬਰਕਰਾਰ ਰੱਖਦੇ ਹੋਏ 10 ਲੱਖ ਡਾਲਰ ਦੀ ਇਨਾਮੀ ਰਾਸ਼ੀ ਜਿੱਤ ਲਈ। ਵਾਂਡਰਰਸ 'ਤੇ ਮਿਲੀ ਜਿੱਤ ਨਾਲ ਤੈਅ ਹੋਇਆ ਕਿ ਦੱਖਣੀ ਅਫਰੀਕਾ ਦੀ ਟੀਮ ਆਈ. ਸੀ. ਸੀ. ਟੈਸਟ ਰੈਂਕਿੰਗ ਵਿਚ ਭਾਰਤ ਤੋਂ ਅੱਗੇ ਨਹੀਂ ਵਧ ਸਕੇਗੀ, ਭਾਵੇਂ ਹੀ ਉਹ ਮਾਰਚ ਵਿਚ ਆਸਟ੍ਰੇਲੀਆ ਵਿਚ ਹੋਣ ਵਾਲੀ ਸੀਰੀਜ਼ ਦੇ ਸਾਰੇ ਚਾਰ ਮੈਚ ਜਿੱਤ ਲਵੇ। ਵੈਸੇ ਟੀਮ ਰੈਂਕਿੰਗ ਦੀ ਕੱਟ ਆਫ ਮਿਤੀ 3 ਅਪ੍ਰੈਲ ਹੈ।

SHARE ARTICLE
Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement