ਕਾਮਨਵੈਲਥ ਖੇਡਾਂ ਲਈ ਭਾਰਤੀ ਹਾਕੀ ਟੀਮ ਦਾ ਐਲਾਨ
Published : Mar 14, 2018, 12:51 am IST
Updated : Mar 13, 2018, 7:21 pm IST
SHARE ARTICLE

ਨਵੀਂ ਦਿੱਲੀ, 13 ਮਾਰਚ : ਹਾਕੀ ਇੰਡੀਆ ਨੇ ਮੰਗਲਵਾਰ ਨੂੰ ਕਾਮਨਵੈਲਥ ਖੇਡਾਂ ਲਈ 18 ਮੈਂਬਰੀ ਟੀਮ ਦਾ ਐਲਾਨ ਕਰ ਦਿਤਾ ਹੈ। ਸੀਨੀਅਰ ਸਰਦਾਰ ਸਿੰਘ ਨੂੰ ਟੀਮ ਤੋਂ ਬਾਹਰ ਕਰ ਦਿਤਾ ਗਿਆ ਹੈ। ਪਿਛਲੇ ਦਿਨੀਂ ਸਰਦਾਰ ਸਿੰਘ ਦੀ ਕਪਤਾਨੀ ਵਿਚ ਭਾਰਤੀ ਟੀਮ ਅਜਲਾਨ ਸ਼ਾਹ ਹਾਕੀ ਟੂਰਨਾਮੈਂਟ ਦੀ ਖਿਤਾਬੀ ਦੌੜ ਵਿਚ ਨਹੀਂ ਪਹੁੰਚ ਪਾਈ ਸੀ ਅਤੇ ਉਸ ਨੂੰ ਪੰਜਵੇਂ ਸਥਾਨ ਨਾਲ ਸਬਰ ਕਰਨਾ ਪਿਆ ਸੀ।
21ਵੀਆਂ ਰਾਸ਼ਟਰਮੰਡਲ ਖੇਡਾਂ ਦਾ ਪ੍ਰਬੰਧ ਆਸਟਰੇਲੀਆ ਦੇ ਗੋਲਡ ਕੋਸਟ ਵਿਚ 4 ਤੋਂ 15 ਅਪ੍ਰੈਲ ਦਰਮਿਆਨ ਹੋਵੇਗਾ। ਭਾਰਤੀ ਟੀਮ ਨੂੰ ਪਾਕਿਸਤਾਨ, ਮਲੇਸ਼ੀਆ, ਵੇਲਸ ਅਤੇ ਇੰਗਲੈਂਡ ਨਾਲ ਪੂਲ-ਬੀ ਵਿਚ ਰੱਖਿਆ ਗਿਆ ਹੈ। ਮਨਪ੍ਰੀਤ ਸਿੰਘ ਦੀ ਕਪਤਾਨੀ ਵਿਚ ਭਾਰਤੀ ਟੀਮ 7 ਅਪ੍ਰੈਲ ਨੂੰ ਪਾਕਿਸਤਾਨ ਖਿਲਾਫ ਮੈਚ ਤੋਂ ਅਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਪਿਛਲੇ ਦੋ ਰਾਸ਼ਟਰਮੰਡਲ ਖੇਡਾਂ (2010, 2014) ਵਿਚ ਭਾਰਤ ਉਪ-ਜੇਤੂ ਰਿਹਾ ਹੈ। ਹੁਣ ਤਕ ਭਾਰਤ ਨੂੰ ਇਸ ਟੂਰਨਾਮੈਂਟ 'ਚੋਂ ਗੋਲਡ ਮੈਡਲ ਨਹੀਂ ਮਿਲਿਆ ਹੈ।ਮਨਪ੍ਰੀਤ ਦੀ ਕਪਤਾਨੀ ਵਿਚ ਭਾਰਤ ਨੇ 2017 ਏਸ਼ੀਆ ਕੱਪ ਵਿਚ ਸੋਨੇ ਦਾ ਤਮਗ਼ਾ ਅਤੇ ਭੁਵਨੇਸ਼ਵਰ ਵਿਚ ਹਾਕੀ ਵਿਸ਼ਵ ਲੀਗ ਫ਼ਾਈਨਲ ਵਿਚ ਕਾਂਸੀ ਦਾ ਤਮਗ਼ਾ ਜਿਤਿਆ ਸੀ। ਸੀਨੀਅਰ ਗੋਲਕੀਪਰ ਸ੍ਰੀਜੇਸ਼ ਸੱਟ ਤੋਂ ਉੱਭਰ ਕੇ ਪਰਤੇ ਹਨ। ਉਨ੍ਹਾਂ ਦਾ ਸਾਥ 22 ਸਾਲ ਦੇ ਸੂਰਜ ਕਰਕੇਰਾ ਦੇਣਗੇ, ਜਿਨ੍ਹਾਂ ਨੇ ਪਿਛਲੇ ਸਾਲ ਭੁਵਨੇਸ਼ਵਰ ਵਿਚ ਵਧੀਆ ਪ੍ਰਦਰਸ਼ਨ ਕੀਤਾ ਸੀ।


ਅਜਲਾਨ ਸ਼ਾਹ ਕੱਪ ਵਿਚ ਖ਼ਰਾਬ ਪ੍ਰਦਰਸ਼ਨ ਦੇ ਬਾਅਦ ਸਰਦਾਰ ਦਾ ਬਾਹਰ ਹੋਣਾ ਤੈਅ ਸੀ, ਹਾਲਾਂਕਿ ਚੰਗੇ ਪ੍ਰਦਰਸ਼ਨ ਦੇ ਬਾਵਜੂਦ ਰਮਨਦੀਪ ਸਿੰਘ  ਨੂੰ ਨਹੀਂ ਚੁਣਿਆ ਜਾਣਾ ਹੈਰਾਨੀ ਭਰਿਆ ਹੈ। ਯੁਵਾ ਦਿਲਪ੍ਰੀਤ ਸਿੰਘ ਅਤੇ ਵਿਵੇਕ ਸਾਗਰ ਪ੍ਰਸਾਦ ਨੂੰ ਵੀ ਨਿਊਜ਼ੀਲੈਂਡ ਦੌਰੇ 'ਤੇ ਚੰਗੇ ਪ੍ਰਦਰਸ਼ਨ ਦਾ ਇਨਾਮ ਮਿਲਿਆ ਹੈ।18 ਮੈਂਬਰੀ ਭਾਰਤੀ ਟੀਮ ਇਸ ਪ੍ਰਕਾਰ ਹੈ : ਗੋਲਕੀਪਰ : ਸ਼੍ਰੀਜੇਸ਼, ਸੂਰਜ ਕਰਕੇਰਾ। ਡਿਫੈਂਡਰ : ਰੁਪਿੰਦਰ ਪਾਲ ਸਿੰਘ, ਹਰਮਨਪ੍ਰੀਤ ਸਿੰਘ, ਵਰੁਣ ਕੁਮਾਰ, ਕੋਠੀਜੀਤ ਸਿੰਘ, ਗੁਰਿੰਦਰ ਸਿੰਘ, ਅਮਿਤ ਰੋਹਿਦਾਸ। ਮਿਡਫੀਲਡਰ : ਮਨਪ੍ਰੀਤ ਸਿੰਘ (ਕਪਤਾਨ), ਚਿੰਗਲੇਂਸਾਨਾ ਸਿੰਘ (ਉਪ ਕਪਤਾਨ), ਸੁਮਿਤ, ਵਿਵੇਕ ਸਾਗਰ ਪ੍ਰਸਾਦ। ਫਾਰਵਰਡ : ਆਕਾਸ਼ਦੀਪ ਸਿੰਘ, ਐਸ.ਵੀ. ਸੁਨੀਲ, ਗੁਰਜੰਤ ਸਿੰਘ, ਮਨਦੀਪ ਸਿੰਘ, ਲਲਿਤ ਉਪਾਧਿਆਏ, ਦਿਲਪ੍ਰੀਤ ਸਿੰਘ।        (ਏਜੰਸੀ)

SHARE ARTICLE
Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement