ਉੱਤਰ ਪ੍ਰਦੇਸ਼ : ਚੀਨੀ ਡੋਰ ਕਾਰਨ ਹੋਈ ਮੌਤ ਨੂੰ ਮੰਨਿਆ ਜਾਵੇਗਾ ਕਤਲ
Published : Feb 6, 2026, 7:49 am IST
Updated : Feb 6, 2026, 7:52 am IST
SHARE ARTICLE
Uttar Pradesh China door kite News
Uttar Pradesh China door kite News

ਰਾਜ ਵਿਆਪੀ ਮੁਹਿੰਮ ਸ਼ੁਰੂ ਕਰ ਕੇ ਉੱਚ ਪਧਰੀ ਸਮੀਖਿਆ ਦੇ ਵੀ ਦਿਤੇ ਨਿਰਦੇਸ਼

ਲਖਨਊ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਚੀਨੀ ਡੋਰ ਕਾਰਨ ਹੋਈ ਮੌਤਾਂ ਨੂੰ ਕਤਲ ਦੀ ਸ਼੍ਰੇਣੀ ਵਿਚ ਰੱਖ ਕੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿਤੇ। ਮੁੱਖ ਮੰਤਰੀ ਦਫ਼ਤਰ ਨੇ ‘ਐਕਸ’ ਉਤੇ ਇਕ ਪੋਸਟ ਜਾਰੀ ਕੀਤੀ ਜਿਸ ਵਿਚ ਕਿਹਾ ਗਿਆ ਹੈ ਕਿ,‘‘ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਚੀਨੀ ਡੋਰ ਕਾਰਨ ਹੋਈ ਮੌਤ ਨੂੰ ਕਤਲ ਦੀ ਸ਼੍ਰੇਣੀ ਵਿਚ ਰੱਖ ਕੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿਤੇ ਹਨ।’’

ਪੋਸਟ ਅਨੁਸਾਰ,‘‘ਚੀਨੀ ਡੋਰ ਕਾਰਨ ਹੋਏ ਹਾਦਸਿਆਂ ਦਾ ਨੋਟਿਸ ਲੈਂਦੇ ਹੋਏ, ਮੁੱਖ ਮੰਤਰੀ ਨੇ ਰਾਜ ਵਿਚ ਇਸ ਵਿਰੁਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿਤੇ ਹਨ ਅਤੇ ਰਾਜ ਵਿਆਪੀ ਮੁਹਿੰਮ ਸ਼ੁਰੂ ਕਰ ਕੇ ਉੱਚ ਪਧਰੀ ਸਮੀਖਿਆ ਦੇ ਨਿਰਦੇਸ਼ ਵੀ ਦਿਤੇ ਹਨ।’’

ਲਖਨਊ ਵਿਚ ਚੀਨੀ ਡੋਰ ਕਾਰਨ ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦੀਆਂ ਰਿਪੋਰਟਾਂ ਵਿਚ ਕਾਫ਼ੀ ਵਾਧਾ ਹੋਇਆ ਹੈ ਅਤੇ ਬੁਧਵਾਰ ਨੂੰ ਬਾਜ਼ਾਰਖਾਲਾ ਵਿਚ ਇਕ ਨੌਜਵਾਨ ਦੀ ਡੋਰ ਕਾਰਨ ਗਲਾ ਕੱਟਣ ਤੋਂ ਬਾਅਦ ਮੌਤ ਹੋ ਗਈ। ਪੁਲਿਸ ਅਨੁਸਾਰ, ਮ੍ਰਿਤਕ ਦੀ ਪਛਾਣ ਸਈਦ ਸ਼ੋਏਬ (34) ਵਜੋਂ ਹੋਈ ਹੈ, ਜੋ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਉਹ ਮੈਡੀਕਲ ਪ੍ਰਤੀਨਿਧੀ ਵਜੋਂ ਕੰਮ ਕਰ ਰਿਹਾ ਸੀ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement