ਉਤਰ ਪ੍ਰਦੇਸ਼ ’ਚ ਸਿੱਖ ਵਿਦਿਆਰਥੀ ਜਪਨ ਸਿੰਘ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਿਆ
Published : Feb 8, 2026, 11:57 am IST
Updated : Feb 8, 2026, 11:57 am IST
SHARE ARTICLE
Sikh student Japan Singh prevented from appearing for exam in Uttar Pradesh by wearing a mask
Sikh student Japan Singh prevented from appearing for exam in Uttar Pradesh by wearing a mask

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ

ਪਟਨਾ : ਉਤਰ ਪ੍ਰਦੇਸ਼ ਤੋਂ ਸਿੱਖ ਵਿਦਿਆਰਥੀ ਜਪਨ ਸਿੰਘ ਨੂੰ ਕਕਾਰ ਪਾ ਕੇ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੁਰਾਦਾਬਾਦ ਦੇ ਕਸਬਾ ਕਾਂਠ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਜਪਨ ਸਿੰਘ ਨੂੰ ਬੀਏ ਦੇ ਪੇਪਰ ਦੌਰਾਨ ਕਿਰਪਾਨ ਪਾ ਕੇ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਨੂੰ ਸਬੰਧਤ ਕਾਲਜ ਵਿੱਚ ਜਾਂਚ ਲਈ ਭੇਜਿਆ ਸੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਗੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ, ਜਿਸ ਦੀ ਉੱਤਰ ਪ੍ਰਦੇਸ਼ ਸਰਕਾਰ ਨੂੰ ਜਾਂਚ ਕਰਵਾ ਕੇ ਪ੍ਰਿੰਸੀਪਲ ਅਤੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ । ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਅਧਿਆਪਕਾਂ ਖ਼ਿਲਾਫ਼ ਕਾਰਵਾਈ ਲਈ ਉਤਰ ਪ੍ਰਦੇਸ਼ ਸਰਕਾਰ ਤੱਕ ਪਹੁੰਚ ਕਰੇਗੀ।
 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement