ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਕੜਾਕੇ ਦੀ ਪੈ ਰਹੀ ਠੰਢ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫ਼ੈਸਲਾ
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਚ ਲਗਾਤਾਰ ਵਧ ਰਹੀ ਠੰਡ ਅਤੇ ਪੈ ਰਹੀ ਸੰਘਣੀ ਧੁੰਦ ਨੂੰ ਵੇਖਦੇ ਹੋਏ ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਨੋਇਡਾ ਵਿੱਚ ਨਰਸਰੀ ਤੋਂ ਕਲਾਸ 8 ਤੱਕ ਦੇ ਸਾਰੇ ਸਕੂਲ 15 ਜਨਵਰੀ 2026 ਤੱਕ ਬੰਦ ਰਹਿਣਗੇ। ਇਹ ਹੁਕਮ ਸਾਰੇ ਬੋਰਡਾਂ 'ਤੇ ਲਾਗੂ ਹੋਵੇਗਾ।

ਗੌਤਮ ਬੁੱਧ ਨਗਰ ਦੇ ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਮੌਸਮ ਵਿਭਾਗ ਦੇ ਅਲਰਟ ਅਤੇ ਜ਼ਿਲ੍ਹਾ ਅਧਿਕਾਰੀ ਦੇ ਹੁਕਮਾਂ ਦੇ ਅਧਾਰ 'ਤੇ ਇਹ ਫੈਸਲਾ ਲਿਆ ਗਿਆ ਹੈ। ਹੁਕਮਾਂ ਅਨੁਸਾਰ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਕਲਾਸਾਂ ਲਈ 15 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ। ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਹੁਕਮ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਤੇ ਲਾਗੂ ਹੋਵੇਗਾ। ਪ੍ਰਸ਼ਾਸਨ ਨੇ ਕਿਹਾ ਹੈ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।
