ਰਜਨੀਸ਼ ਸਿੰਘ ਨੇ ਸਾਰੀਆਂ ਮਸਜਿਦਾਂ ’ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਕੀਤੀ ਮੰਗ
ਅਯੁੱਧਿਆ : ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 25 ਨਵੰਬਰ ਨੂੰ ਅਯੁੱਧਿਆ ਦੀ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ, ਭਾਜਪਾ ਦੇ ਇਕ ਸਥਾਨਕ ਆਗੂ ਨੇ ਇਥੋਂ ਦੀਆਂ ਮਸਜਿਦਾਂ ਦੀ ਤਲਾਸ਼ੀ ਅਤੇ ਯਾਤਰੀਆਂ ਦੇ ਵੇਰਵਿਆਂ ਦੀ ਰਿਕਾਰਡਿੰਗ ਦੀ ਮੰਗ ਕੀਤੀ ਹੈ।
ਭਾਜਪਾ ਬੁਲਾਰੇ ਰਜਨੀਸ਼ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਸ਼ਹਿਰ ਦੇ ਸਾਰੇ ਮਦਰੱਸਿਆਂ ਅਤੇ ਸ਼ੁੱਕਰਵਾਰ ਨੂੰ ਹੋਣ ਵਾਲੀ ਨਮਾਜ਼ ਨੂੰ ਤੁਰੰਤ ਬੰਦ ਕਰਨ ਦੀ ਵੀ ਮੰਗ ਕੀਤੀ ਹੈ। 18 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਰਜਨੀਸ਼ ਸਿੰਘ ਨੇ ਕਿਹਾ ਕਿ ਮਸਜਿਦਾਂ ਦੀ ਸਮੇਂ-ਸਮੇਂ 'ਤੇ ਤਲਾਸ਼ੀ ਲਈ ਜਾਣੀ ਚਾਹੀਦੀ ਹੈ ਅਤੇ ਯਾਤਰੀਆਂ ਦੇ ਵੇਰਵੇ ਦਰਜ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਸਾਰੀਆਂ ਮਸਜਿਦਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣੇ ਚਾਹੀਦੇ ਹਨ ਅਤੇ ਫੁਟੇਜ ਸਥਾਨਕ ਪੁਲਿਸ ਸਟੇਸ਼ਨ ਨਾਲ ਸਾਂਝੀ ਕੀਤੀ ਜਾਣੀ ਚਾਹੀਦੀ ਹੈ। ਰਜਨੀਸ਼ ਸਿੰਘ ਨੇ ਇਹ ਵੀ ਕਿਹਾ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਧਮਾਕੇ ਨੇ ਇੱਕ ਵਾਰ ਫਿਰ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕਿਵੇਂ ਦੇਸ਼ ਵਿਰੋਧੀ ਅਤੇ ਅੱਤਵਾਦੀ ਤੱਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਆੜ ਵਿੱਚ ਗੁਪਤ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਆਪਣੀਆਂ ਗਤੀਵਿਧੀਆਂ ਦਾ ਵਿਸਥਾਰ ਕਰ ਰਹੇ ਹਨ।
