ਇਕ ਸਮਾਗਮ ਤੋਂ ਵਾਪਸ ਆ ਰਹੇ ਮ੍ਰਿਤਕ, ਡੰਪਰ ਦੇ ਪਿੱਛਿਓ ਟਕਰਾਈ ਕਾਰ
Bijnor Accident News: ਉੱਤਰ ਪ੍ਰਦੇਸ਼ ਦੇ ਬਿਜਨੌਰ ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਰਿਦੁਆਰ ਰੋਡ 'ਤੇ ਇੱਕ ਡੰਪਰ ਨਾਲ ਸਿੱਧੀ ਟੱਕਰ ਹੋਣ ਕਾਰਨ ਇੱਕ ਕ੍ਰੇਟਾ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਐਤਵਾਰ ਰਾਤ ਨੂੰ ਲਗਭਗ 11:15 ਵਜੇ ਜਾਲਪੁਰ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਅੱਗੇ ਜਾ ਰਹੇ ਇੱਕ ਡੰਪਰ ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਚਾਰੇ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕਾਰੀ ਇਕਬਾਲ (75), ਅਸ਼ਫਾਕ (65), ਇਹਤੇਸ਼ਾਮ (25) ਅਤੇ ਸਲਾਹੂਦੀਨ (26), ਵਜੋਂ ਹੋਈ ਹੈ। ਉਹ ਰਾਹਤਪੁਰ ਖੁਰਦ ਪਿੰਡ ਵਿੱਚ ਇਕ ਸਮਾਗਮ ਤੋਂ ਵਾਪਸ ਆ ਰਹੇ ਸਨ।
