ਪੈਸੇ ਨਾ ਜਮ੍ਹਾਂ ਕਰਾਉਣ ’ਤੇ ਇਲਾਜ ਵਿਚ ਦੇਰੀ ਕਾਰਨ ਬੱਚੀ ਦੀ ਹੋਈ ਮੌਤ

By : PARKASH

Published : Jun 25, 2025, 1:56 pm IST
Updated : Jun 25, 2025, 1:56 pm IST
SHARE ARTICLE
Girl dies due to delay in treatment after non-payment of money
Girl dies due to delay in treatment after non-payment of money

ਨਿਜੀ ਹਸਪਤਾਲ ਨੇ ਸਰਕਾਰੀ ਹਸਪਤਾਲ ਜਾਣ ਲਈ ਕਿਹਾ, ਜਾਂਚ ਦੇ ਹੁਕਮ

 

Hapur (UP) : ਹਾਪੁੜ ਜ਼ਿਲ੍ਹੇ ਵਿੱਚ ਕਥਿਤ ਤੌਰ ’ਤੇ 20,000 ਰੁਪਏ ਨਾ ਦੇਣ ਕਾਰਨ ਇੱਕ ਨਿੱਜੀ ਹਸਪਤਾਲ ਵਲੋਂ ਸਮੇਂ ਸਿਰ ਇਲਾਜ ਦੇਣ ਤੋਂ ਇਨਕਾਰ ਕਰਨ ਕਾਰਨ ਪੰਜ ਸਾਲਾ ਬੱਚੀ ਦੀ ਮੌਤ ਹੋ ਗਈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮ੍ਰਿਤਕ ਲੜਕੀ ਅਮਰੀਨ (ਪੰਜ ਸਾਲ), ਪਿਲਖੁਵਾ ਵਿੱਚ ਰਾਸ਼ਟਰੀ ਰਾਜਮਾਰਗ-9 ’ਤੇ ਸਰਸਵਤੀ ਹਸਪਤਾਲ ਵਿੱਚ ਕੰਮ ਕਰਨ ਵਾਲੇ ਦਿਹਾੜੀਦਾਰ ਮਜ਼ਦੂਰ ਅਨਵਰ ਅਤੇ ਮੌਸਮੀ ਦੀ ਧੀ ਸੀ। ਉਸਦੀ ਮੌਤ 20 ਜੂਨ ਨੂੰ ਹੋਈ।

ਲੜਕੀ ਦੇ ਮਾਪਿਆਂ ਨੇ ਦੋਸ਼ ਲਗਾਇਆ ਕਿ ਹਸਪਤਾਲ ਦੇ ਡਾਕਟਰ ਨੇ ਇਲਾਜ ਲਈ 20,000 ਰੁਪਏ ਦੀ ਮੰਗ ਕੀਤੀ ਅਤੇ ਜਦੋਂ ਉਹ ਪੈਸੇ ਨਹੀਂ ਦੇ ਸਕੇ ਤਾਂ ਉਸਨੇ ਉਨ੍ਹਾਂ ਨੂੰ ਲੜਕੀ ਨੂੰ ਸਰਕਾਰੀ ਹਸਪਤਾਲ ਲੈ ਜਾਣ ਦੀ ਸਲਾਹ ਦਿੱਤੀ। ਉਨ੍ਹਾਂ ਦਾ ਦਾਅਵਾ ਹੈ ਕਿ ਟਰਾਂਸਫਰ ਵਿੱਚ ਦੇਰੀ ਕਾਰਨ ਅਮਰੀਨ ਦੀ ਮੌਤ ਹੋਈ।
ਇਸ ਦੌਰਾਨ, ਹਾਪੁੜ ਦੇ ਮੁੱਖ ਮੈਡੀਕਲ ਅਫ਼ਸਰ (ਸੀਐਮਓ) ਡਾ: ਸੁਨੀਲ ਤਿਆਗੀ ਨੇ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਇੱਕ ਨੋਟਿਸ ਜਾਰੀ ਕਰ ਕੇ ਜਾਂਚ ਦੇ ਆਦੇਸ਼ ਦਿੱਤੇ ਹਨ।

ਡਾ: ਤਿਆਗੀ ਨੇ ਕਿਹਾ, ‘‘ਇਸ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਪਾਏ ਜਾਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।’’ ਡਾ. ਏਪੀਜੇ ਅਬਦੁਲ ਕਲਾਮ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਅਤੇ ਭਾਜਪਾ ਨੇਤਾ ਮੁਹੰਮਦ ਦਾਨਿਸ਼ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੂੰ ਇੱਕ ਪੱਤਰ ਲਿਖ ਕੇ ਹਸਪਤਾਲ ਪ੍ਰਬੰਧਨ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

(For more news apart from Hapur Latest News, stay tuned to Rozana Spokesman)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement