Bulandshahr Accident News: ਚੜ੍ਹਦੀ ਸਵੇਰ ਵੱਡਾ ਹਾਦਸਾ, ਧਾਰਮਿਕ ਸਥਾਨ 'ਤੇ ਜਾ ਰਹੇ 8 ਸ਼ਰਧਾਲੂਆਂ ਦੀ ਹਾਦਸੇ ਵਿਚ ਮੌਤ
Published : Aug 25, 2025, 8:12 am IST
Updated : Aug 25, 2025, 3:21 pm IST
SHARE ARTICLE
Bulandshahr Accident Uttar Pradesh News
Bulandshahr Accident Uttar Pradesh News

ਜਦਕਿ 43 ਲੋਕ ਹੋਏ ਜ਼ਖ਼ਮੀ, ਕੰਟੇਨਰ ਨੇ ਸ਼ਰਧਾਲੂਆਂ ਨਾਲ ਭਰੇ ਟਰੈਕਟਰ-ਟਰਾਲੀ ਨੂੰ ਪਿੱਛੋਂ ਤੋਂ ਮਾਰੀ ਟੱਕਰ

Bulandshahr Accident Uttar Pradesh News: ਯੂਪੀ ਦੇ ਬੁਲੰਦਸ਼ਹਿਰ ਵਿਚ ਇਕ ਕੰਟੇਨਰ ਨੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ ਟਰੈਕਟਰ ਪਲਟ ਗਿਆ। ਹਾਦਸੇ ਵਿੱਚ 8 ਸ਼ਰਧਾਲੂਆਂ ਦੀ ਮੌਤ ਹੋ ਗਈ। 43 ਜ਼ਖ਼ਮੀ ਹਨ। ਇਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਹੈ।

ਮ੍ਰਿਤਕਾਂ ਵਿੱਚ ਇੱਕ 6 ਸਾਲ ਦਾ ਬੱਚਾ, 4 ਪੁਰਸ਼ ਅਤੇ 3 ਔਰਤਾਂ ਸ਼ਾਮਲ ਹਨ। ਇਹ ਹਾਦਸਾ ਐਤਵਾਰ ਰਾਤ 2 ਵਜੇ ਰਾਸ਼ਟਰੀ ਰਾਜਮਾਰਗ 34 'ਤੇ ਅਰਨੀਆ ਖੇਤਰ ਦੇ ਘਾਟਲ ਪਿੰਡ ਨੇੜੇ ਵਾਪਰਿਆ। ਸ਼ਰਧਾਲੂ ਕਾਸਗੰਜ ਤੋਂ ਰਾਜਸਥਾਨ ਦੇ ਗੋਗਾਮੇਡੀ ਜਾਹਰਬੀਰ (ਗੋਗਾਜੀ) ਦੇ ਦਰਸ਼ਨ ਕਰਨ ਜਾ ਰਹੇ ਸਨ।

ਪੁਲਿਸ ਦਾ ਕਹਿਣਾ ਹੈ ਕਿ ਸ਼ਰਧਾਲੂਆਂ ਨੇ ਟਰਾਲੀ ਨੂੰ ਡਬਲ ਡੈਕਰ ਬਣਾਇਆ ਸੀ। ਟਰਾਲੀ ਨੂੰ ਵਿਚਕਾਰੋਂ ਇੱਕ ਲੱਕੜ ਦਾ ਡੰਡਾ ਰੱਖ ਕੇ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸੀ ਤਾਂ ਜੋ ਵੱਧ ਤੋਂ ਵੱਧ ਲੋਕ ਬੈਠ ਸਕਣ।  ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਜ਼ਖ਼ਮੀਆਂ ਨੂੰ ਹਸਪਤਾਲ ਨੂੰ ਭਰਤੀ ਕਰਵਾਇਆ ਗਿਆ। 

ਸੀਐਮ ਯੋਗੀ ਨੇ ਹਾਦਸੇ 'ਤੇ ਪ੍ਰਗਟਾਇਆ ਦੁੱਖ 
ਇਸ ਹਾਦਸੇ ਦਾ ਨੋਟਿਸ ਲੈਂਦੇ ਹੋਏ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਸਹੀ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।

"(For more news apart from “Bulandshahr Accident Uttar Pradesh News  , ” stay tuned to Rozana Spokesman.)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement