Agra Accident News: ਆਗਰਾ ਵਿੱਚ ਤੇਜ਼ ਰਫ਼ਤਾਰ ਕਾਰ ਨੇ 7 ਨੂੰ ਕੁਚਲਿਆ, ਹਾਦਸੇ ਵਿਚ 5 ਲੋਕਾਂ ਦੀ ਮੌਤ
Published : Oct 25, 2025, 8:01 am IST
Updated : Oct 25, 2025, 8:01 am IST
SHARE ARTICLE
Agra Accident News in punjabi
Agra Accident News in punjabi

Agra Accident News: ਲੋਕਾਂ ਨੇ ਕਾਰ ਡਰਾਈਵਰ ਨੂੰ ਫੜ੍ਹ ਕੇ ਪੁਲਿਸ ਹਵਾਲੇ ਕੀਤਾ

Agra Accident News in punjabi : ਆਗਰਾ ਵਿੱਚ ਬੀਤੀ ਰਾਤ ਇੱਕ ਤੇਜ਼ ਰਫ਼ਤਾਰ ਟਾਟਾ ਨੈਕਸਨ ਕਾਰ ਨੇ ਇੱਕ ਬਾਈਕ ਸਵਾਰ ਸਮੇਤ ਸੱਤ ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਸਮੇਂ ਵਾਹਨ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਿਹਾ ਸੀ।

ਹਾਦਸੇ ਤੋਂ ਬਾਅਦ, ਘਟਨਾ ਵਾਲੀ ਥਾਂ 'ਤੇ ਹਫੜਾ-ਦਫੜੀ ਮਚ ਗਈ। ਲੋਕ ਇੱਧਰ-ਉੱਧਰ ਭੱਜਣ ਲੱਗੇ। ਇੱਕ ਨੌਜਵਾਨ ਕਾਰ ਦੇ ਹੇਠਾਂ ਫਸ ਗਿਆ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਉਸ ਦੀ ਲਾਸ਼ ਨੂੰ ਗੱਡੀ ਦੇ ਹੇਠੋਂ ਬਾਹਰ ਕੱਢਿਆ ਗਿਆ। ਸੜਕ ਖੂਨ ਨਾਲ ਲੱਥਪੱਥ ਹੋ ਗਈ। 

ਸੂਚਨਾ ਮਿਲਦੇ ਹੀ ਪੁਲਿਸ ਅਤੇ ਐਂਬੂਲੈਂਸਾਂ ਮੌਕੇ 'ਤੇ ਪਹੁੰਚੀਆਂ। ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਦੋਂ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਘਟਨਾ ਸਥਾਨ 'ਤੇ ਭੀੜ ਇਕੱਠੀ ਹੋ ਗਈ। ਘਟਨਾ ਤੋਂ ਬਾਅਦ ਲੋਕਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਮੌਕੇ 'ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਬਦਲ ਦਿੱਤਾ। ਕਈ ਥਾਣਿਆਂ ਦੀ ਪੁਲਿਸ ਤਾਇਨਾਤ ਕੀਤੀ ਗਈ।

ਹਾਦਸੇ ਤੋਂ ਬਾਅਦ ਲੋਕਾਂ ਨੇ ਡਰਾਈਵਰ ਨੂੰ ਫੜ ਲਿਆ ਅਤੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਪੁਲਿਸ ਤੁਰੰਤ ਪਹੁੰਚੀ, ਉਸ ਨੂੰ ਬਚਾਇਆ ਅਤੇ ਉਸ ਨੂੰ ਪੁਲਿਸ ਸਟੇਸ਼ਨ ਲੈ ਆਈ। ਇਹ ਹਾਦਸਾ ਨਿਊ ਆਗਰਾ ਪੁਲਿਸ ਸਟੇਸ਼ਨ ਖੇਤਰ ਤੋਂ ਥੋੜ੍ਹੀ ਦੂਰੀ 'ਤੇ ਨਾਗਲਾ ਪੁਰੀ ਵਿੱਚ ਵਾਪਰਿਆ।
 

 

 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement