ਖ਼ਬਰਾਂ |

ਤਾਜ਼ਾ |

ਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ ਨਦੀ ਵਿੱਚ ਡਿੱਗੀ ਕਾਰ, 4 ਦੀ ਮੌਤ
Published : Jun 3, 2026, 11:02 am IST
Updated : Jun 3, 2026, 11:02 am IST
SHARE ARTICLE
File Photo
File Photo

3 ਲਾਪਤਾ ਲੋਕਾਂ ਦੀ ਭਾਲ ਜਾਰੀ

ਉੱਤਰਾਖੰਡ ਦੇ ਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਕਾਰ ਬੇਕਾਬੂ ਹੋ ਗਈ ਅਤੇ ਸਿੱਧੀ ਨਦੀ ਵਿੱਚ ਡਿੱਗ ਗਈ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਅਜੇ ਵੀ ਲਾਪਤਾ ਹਨ। ਇੱਕ 12 ਸਾਲ ਦੇ ਬੱਚੇ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਮੰਗਲਵਾਰ ਸਵੇਰੇ 10 ਵਜੇ ਦੇ ਕਰੀਬ, ਦੇਵਪ੍ਰਯਾਗ ਤੋਂ ਲਗਭਗ ਪੰਜ ਕਿਲੋਮੀਟਰ ਦੂਰ ਵਾਪਰੀ।

ਰਿਪੋਰਟਾਂ ਅਨੁਸਾਰ, ਬਦਰੀਨਾਥ ਧਾਮ ਤੋਂ ਵਾਪਸ ਆ ਰਹੀ ਇੱਕ ਇਨੋਵਾ ਕਾਰ ਅਚਾਨਕ ਸੜਕ ਦੇ ਕਿਨਾਰੇ ਪੰਜ ਫੁੱਟ ਉੱਚੇ ਮਿੱਟੀ ਦੇ ਢੇਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ। ਬੇਕਾਬੂ ਕਾਰ ਇੱਕ ਢਲਾਣ ਤੋਂ ਹੇਠਾਂ ਖਿਸਕ ਗਈ ਅਤੇ ਲਗਭਗ 200 ਮੀਟਰ ਗੰਗਾ ਨਦੀ ਵਿੱਚ ਡਿੱਗ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਗੋਤਾਖੋਰਾਂ ਨੇ ਤਲਾਸ਼ੀ ਦੌਰਾਨ, ਇੱਕ ਜ਼ਖ਼ਮੀ ਬੱਚੇ ਨੂੰ ਪਹਾੜੀ ਤੋਂ ਬਚਾਇਆ ਅਤੇ ਉਸ ਨੂੰ ਗੰਭੀਰ ਹਾਲਤ ਵਿਚ ਸ਼੍ਰੀਨਗਰ ਦੇ ਇਕ ਹਸਪਤਾਲ ਵਿਚ ਲਿਜਾਇਆ ਗਿਆ ਹੈ।

ਨਦੀ ਦੇ ਕੰਢੇ ਤੋਂ ਚਾਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਕਾਰ ਵਿੱਚ ਕੁੱਲ ਅੱਠ ਲੋਕ ਸਵਾਰ ਸਨ। ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement