ਉੱਤਰਾਖੰਡ ਗਠਨ ਦੇ ਸਿਲਵਰ ਜੁਬਲੀ ਸਮਾਰੋਹ ’ਚ ਕੀਤੀ ਸ਼ਿਰਕਤ, ਕਿਸਾਨਾਂ ਨੂੰ ਵੀ ਦਿਤਾ ਤੋਹਫ਼ਾ
PM Modi Inaugurates Development Projects Worth Over Rs 8,140 Crore in Uttarakhand Latest News in Punjabi ਦੇਹਰਾਦੂਨ : ਉੱਤਰਾਖੰਡ ਵਿਚ ਉੱਤਰਾਖੰਡ ਗਠਨ ਦਾ ਸਿਲਵਰ ਜੁਬਲੀ ਸਮਾਰੋਹ ਮਨਾਇਆ ਜਾ ਰਿਹਾ ਹੈ। ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਰਕਤ ਕਰਦਿਆਂ ਕਰੋੜਾਂ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਜਾਣਕਾਰੀ ਅਨੁਸਾਰ ਉੱਤਰਾਖੰਡ ਗਠਨ ਦੇ ਸਿਲਵਰ ਜੁਬਲੀ ਸਮਾਰੋਹ ਦੇ ਮੌਕੇ 'ਤੇ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਯਾਦਗਾਰੀ ਡਾਕ ਟਿਕਟ ਜਾਰੀ ਕੀਤਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8,140 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।
ਦੱਸ ਦਈਏ ਕਿ ਇਸ ਵਿਚ 930 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ 7210 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਸ਼ਾਮਲ ਹੈ। ਇਹ ਪ੍ਰਾਜੈਕਟ ਪੀਣ ਵਾਲੇ ਪਾਣੀ, ਸਿੰਚਾਈ, ਤਕਨੀਕੀ ਸਿਖਿਆ, ਊਰਜਾ, ਸ਼ਹਿਰੀ ਵਿਕਾਸ, ਖੇਡਾਂ ਅਤੇ ਹੁਨਰ ਵਿਕਾਸ ਸਮੇਤ ਕਈ ਮੁੱਖ ਖੇਤਰਾਂ ਦੇ ਵਿਕਾਸ ਨੂੰ ਪੂਰਾ ਕਰਦੇ ਹਨ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਫ਼ਸਲ ਬੀਮਾ ਯੋਜਨਾ ਦੇ ਤਹਿਤ 28,000 ਤੋਂ ਵੱਧ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ 62 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੀ ਜਾਰੀ ਕੀਤੀ।
(For more news apart from PM Modi Inaugurates Development Projects Worth Over Rs 8,140 Crore in Uttarakhand Latest News in Punjabi stay tuned to Rozana Spokesman.)
