
Uttarakhand Operation Kalnemi News : ਸਾਧੂਆਂ ਤੇ ਸੰਤਾਂ ਦੇ ਭੇਸ 'ਚ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਲੋਕਾਂ ਦੀ ਕੀਤੀ ਜਾਵੇਗੀ ਪਛਾਣ
Uttarakhand Operation Kalnemi News in Punjabi : ਉਤਰਾਖੰਡ ਵਿੱਚ ਇੱਕ ਨਵੀਂ ਪਹਿਲਕਦਮੀ ਤਹਿਤ, 'ਆਪ੍ਰੇਸ਼ਨ ਕਾਲਨੇਮੀ' ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਉਦੇਸ਼ ਸਾਧੂਆਂ ਅਤੇ ਸੰਤਾਂ ਦੇ ਭੇਸ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੈ। ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ ਕਿ ਕੁਝ ਲੋਕ ਧਰਮ ਦੇ ਨਾਮ 'ਤੇ ਆਮ ਲੋਕਾਂ, ਖਾਸ ਕਰਕੇ ਨੌਜਵਾਨ ਔਰਤਾਂ ਨਾਲ ਧੋਖਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੇ ਹਨ।
ਇਹ ਅਖੌਤੀ ਸਾਧੂ ਸਮਾਜ ’ਚ ਭੰਬਲਭੂਸਾ ਪੈਦਾ ਕਰ ਰਹੇ ਹਨ ਅਤੇ ਸਨਾਤਨ ਸੱਭਿਆਚਾਰ ਦੀ ਛਵੀ ਨੂੰ ਨੁਕਸਾਨ ਪਹੁੰਚਾ ਰਹੇ ਹਨ। ਰਾਜ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਗਈ ਇਸ ਮੁਹਿੰਮ ਤਹਿਤ, ਅਜਿਹੇ ਭੇਸ ਬਦਲੇ ਨਕਲੀ ਬਾਬਿਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।
(For more news apart from Under a new initiative in Uttarakhand, 'Operation Kalnemi' will start soon News in Punjabi, stay tuned to Rozana Spokesman)