Uttarakhand Helicopter Crash News: ਉਤਰਾਖੰਡ 'ਚ ਕ੍ਰੈਸ਼ ਹੋਇਆ ਹੈਲੀਕਾਪਟਰ, 7 ਲੋਕਾਂ ਦੀ ਹੋਈ ਮੌਤ
Published : Jun 15, 2025, 8:04 am IST
Updated : Jun 15, 2025, 6:21 pm IST
SHARE ARTICLE
Uttarakhand's Gaurikund Helicopter Crash
Uttarakhand's Gaurikund Helicopter Crash

Uttarakhand Helicopter Crash News: ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ, ਖ਼ਰਾਬ ਮੌਸਮ ਬਣਿਆ ਹਾਦਸੇ ਦਾ ਕਾਰਨ

Uttarakhand's Gaurikund Helicopter Crash : ਐਤਵਾਰ ਸਵੇਰੇ ਲਗਭਗ 5:20 ਵਜੇ ਕੇਦਾਰਨਾਥ ਨੇੜੇ ਗੌਰੀਕੁੰਡ ਵਿਖੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਪਾਇਲਟ ਸਮੇਤ ਸਾਰੇ 7 ਯਾਤਰੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ 2 ਸਾਲ ਦਾ ਬੱਚਾ ਵੀ ਸ਼ਾਮਲ ਹੈ।

ਇਸ ਹੈਲੀਕਾਪਟਰ ਨੇ ਕੇਦਾਰਨਾਥ ਮੰਦਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਗੌਰੀਕੁੰਡ ਲਈ ਉਡਾਣ ਭਰੀ ਸੀ। ਸ਼ੁਰੂਆਤੀ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਹਾਦਸੇ ਦਾ ਕਾਰਨ ਖ਼ਰਾਬ ਮੌਸਮ ਸੀ। ਇਹ ਹੈਲੀਕਾਪਟਰ ਆਰੀਅਨ ਏਵੀਏਸ਼ਨ ਕੰਪਨੀ ਦਾ ਹੈ। ਉਤਰਾਖੰਡ ਸਿਵਲ ਏਵੀਏਸ਼ਨ ਡਿਵੈਲਪਮੈਂਟ ਅਥਾਰਟੀ (UCADA) ਦੇ ਅਨੁਸਾਰ, ਹੈਲੀਕਾਪਟਰ ਵਿੱਚ ਯੂਪੀ-ਮਹਾਰਾਸ਼ਟਰ ਤੋਂ 2-2 ਯਾਤਰੀ ਅਤੇ ਉਤਰਾਖੰਡ, ਰਾਜਸਥਾਨ, ਗੁਜਰਾਤ ਤੋਂ 1-1 ਯਾਤਰੀ ਸੀ। ਐਨਡੀਆਰਐਫ ਅਤੇ ਐਸਡੀਆਰਐਫ ਬਚਾਅ ਟੀਮਾਂ ਨੂੰ ਗੌਰੀਕੁੰਡ ਤੋਂ ਰਵਾਨਾ ਕਰ ਦਿੱਤਾ ਗਿਆ ਹੈ।

ਚਾਰ ਧਾਮ ਯਾਤਰਾ ਹੈਲੀਕਾਪਟਰ ਸੇਵਾ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ - ਹੈਲੀ ਸੇਵਾ ਦੇ ਸੰਚਾਲਨ ਲਈ ਸਖ਼ਤ ਨਿਯਮ ਬਣਾਏ ਜਾਣਗੇ। ਇਸ ਵਿੱਚ, ਉਡਾਣ ਤੋਂ ਪਹਿਲਾਂ ਹੈਲੀਕਾਪਟਰ ਦੀ ਤਕਨੀਕੀ ਸਥਿਤੀ ਦੀ ਜਾਂਚ ਕਰਨਾ ਅਤੇ ਮੌਸਮ ਦੀ ਸਹੀ ਜਾਣਕਾਰੀ ਪ੍ਰਾਪਤ ਕਰਨਾ ਲਾਜ਼ਮੀ ਕੀਤਾ ਜਾਵੇਗਾ।
 

(For more news apart from 'Uttarakhand's Gaurikund Helicopter Crash ' , stay tuned to Rozana Spokesman)

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement