ਖ਼ਬਰਾਂ |

ਤਾਜ਼ਾ |

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ
Published : May 19, 2026, 1:46 pm IST
Updated : May 19, 2026, 1:46 pm IST
SHARE ARTICLE
Former Uttarakhand Chief Minister Bhuvan Chandra Khanduri passes away
Former Uttarakhand Chief Minister Bhuvan Chandra Khanduri passes away

91 ਸਾਲ ਦੀ ਉਮਰ ’ਚ ਲਏ ਆਖਰੀ ਸਾਹ

ਦੇਹਰਾਦੂਨ : ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਭੁਵਨ ਚੰਦਰ ਖੰਡੂਰੀ ਦਾ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਨੂੰ ਦੇਹਾਂਤ ਹੋ ਗਿਆ, ਉਹ 91 ਵਰ੍ਹਿਆਂ ਦੇ ਸਨ ।  ਸਾਬਕਾ ਮੁੱਖ ਮੰਤਰੀ ਦੇ ਪਰਿਵਾਰ ਵਿੱਚ ਪਤਨੀ ਅਰੁਣਾ, ਇੱਕ ਬੇਟਾ ਮਨੀਸ਼ ਅਤੇ ਬੇਟੀ ਰਿਤੁ ਖੰਡੂਰੀ ਭੂਸ਼ਣ ਹਨ । ਖੰਡੂਰੀ ਦੀ ਬੇਟੀ ਰਿਤੂ ਖੰਡੂਰੀ ਭੂਸ਼ਣ ਨੇ ਆਪਣੇ ਪਿਤਾ ਦੇ ਦੇਹਾਂਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਲਗਭਗ 11 ਵਜੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ । ਸਾਬਕਾ ਮੁੱਖ ਮੰਤਰੀ ਲੰਬੇ ਸਮੇਂ ਤੋਂ ਉਮਰ ਸਬੰਧੀ ਸਮੱਸਿਆਵਾਂ ਤੋਂ ਪੀੜਤ ਸਨ ਅਤੇ ਪਿਛਲੇ ਦਿਨਾਂ ਵਿੱਚ ਕਈ ਵਾਰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਭੁਵਨ ਚੰਦ ਖੰਡੂਰੀ ਭਾਰਤੀ ਫੌਜ ਤੋਂ ਮੇਜਰ ਜਨਰਲ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਖੰਡੂਰੀ ‘ਜਨਰਲ ਸਾਹਿਬ’ ਦੇ ਨਾਮ ਨਾਲ ਮਸ਼ਹੂਰ ਸਨ ਅਤੇ ਉਨ੍ਹਾਂ ਦੀ ਛਵੀ ਇੱਕ ਅਨੁਸ਼ਾਸਨ ਪਸੰਦ ਪ੍ਰਸ਼ਾਸਕ ਵਜੋਂ ਸੀ ।

ਖੰਡੂਰੀ ਦੋ ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਸਨ ।  ਸਾਲ 2007 ਵਿੱਚ ਭਾਜਪਾ ਸੱਤਾ ਵਿੱਚ ਆਉਣ ਤੋਂ ਬਾਅਦ ਖੰਡੂਰੀ ਮੁੱਖ ਮੰਤਰੀ ਬਣੇ ਸਨ । ਜਦਿਕ 2009 ਵਿੱਚ ਲੋਕ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ  ਉਨ੍ਹਾਂ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਾਅਦ ਵਿੱਚ 2011 ਵਿੱਚ ਉਨ੍ਹਾਂ ਨੂੰ ਫਿਰ ਭਾਜਪਾ ਨੇ ਸੂਬੇ ਦੀ ਕਮਾਨ ਸੌਂਪੀ । ਖੰਡੂਰੀ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਸਨ। ਸਵਰਗਵਾਸੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਮੰਤਰੀ ਮੰਡਲ ਵਿੱਚ ਉਨ੍ਹਾਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਸ਼ਟਰੀ ਰਾਜਮਾਰਗ ਮੰਤਰੀ ਦਾ ਅਹੁਦਾ ਸੰਭਾਲਿਆ ਸੀ।
 

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement