ਨੈਨੀਤਾਲ ’ਚ ਡੂੰਘੀ ਖੱਡ ’ਚ ਕਾਰ ਡਿੱਗਣ ਦੋ ਵਿਅਕਤੀਆਂ ਦੀ ਗਈ ਜਾਨ
Published : Mar 21, 2026, 4:00 pm IST
Updated : Mar 21, 2026, 4:00 pm IST
SHARE ARTICLE
Two people died after car fell into a deep gorge in Nainital
Two people died after car fell into a deep gorge in Nainital

ਦੋ ਗੰਭੀਰ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਕਰਵਾਇਆ ਭਰਤੀ

ਨੈਨੀਤਾਲ : ਨੈਨੀਤਾਲ ਵਿੱਚ 250 ਮੀਟਰ ਡੂੰਘੀ ਖੱਡ ਵਿੱਚ ਕਾਰ ਡਿੱਗਣ ਨਾਲ ਦੋ ਸੈਲਾਨੀਆਂ ਦੀ ਮੌਤ ਹੋ ਗਈ ਹੈ, ਜਦਕਿ ਦੋ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ  ਨੂੰ ਇਲਾਜ ਲਈ ਉੱਚੇ ਸੈਂਟਰ ਵਿੱਚ ਰੈਫਰ ਕੀਤਾ ਗਿਆ ਹੈ। ਪੁਲਿਸ ਅਤੇ ਆਲੇ-ਦੁਆਲੇ ਦੇ ਲੋਕਾਂ ਨੇ ਰੱਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਖੱਡ ਵਿੱਚੋਂ ਬਾਹਰ ਕੱਢਿਆ।

ਉਨਾਓ ਤੋਂ ਕੈਂਚੀ ਧਾਮ ਅਤੇ ਜਾਗੇਸ਼ਵਰ ਦੀ ਯਾਤਰਾ ਲਈ ਨਿਕਲੇ ਚਾਰ ਸੈਲਾਨੀ ਸ਼ਨੀਵਾਰ ਨੂੰ ਜਿਓਲੀਕੋਟ-ਭਵਾਲੀ ਰੋਡ 'ਤੇ ਖੂਪੀ ਦੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ । ਕਾਰ ਨੰਬਰ UP78 HJ4936 ਸੰਤੁਲਨ ਵਿਗੜਨ ਕਰਕੇ ਢਾਈ ਸੌ ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ । ਇਸ ਹਾਦਸੇ ਵਿੱਚ ਅੰਕਿਤ ਚੌਧਰੀ ਅਤੇ ਅਭਿਰਾਜ ਦੀ ਮੌਕੇ 'ਤੇ ਹੀ ਮੌਤ ਹੋ ਗਈ ਦੋਵੇਂ ਮ੍ਰਿਤਕ ਉਨਾਓ ਦੇ ਪੀਤਾਂਬਰ ਨਗਰ ਦੇ ਰਹਿਣ ਵਾਲੇ ਸਨ।

ਜ਼ਖ਼ੀਮੀ ਸੈਲਾਨੀ ਅਤੁਲ ਦੂਬੇ ਅਤੇ ਸ਼ਿਆਮ ਨੂੰ ਰੱਸੀਆਂ ਦੀ ਮਦਦ ਨਾਲ ਖੱਡ ਵਿੱਚੋਂ ਬਾਹਰ ਕੱਢ ਕੇ ਹਲਦਵਾਨੀ ਹਾਇਰ ਸੈਂਟਰ ਭੇਜਿਆ ਗਿਆ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਥਾਨਕ ਪ੍ਰਸ਼ਾਸਨ ਅਤੇ ਰੈਸਕਿਊ ਟੀਮ ਹਾਦਸੇ ਦੀ ਜਾਂਚ ਕਰ ਰਹੀ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਹਾਦਸੇ ਦੀ ਪੂਰੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਾਅ ਲਈ ਸੁਰੱਖਿਆ ਉਪਾਵਾਂ ਨੂੰ ਹੋਰ ਸਖਤ ਕੀਤਾ ਜਾਵੇਗਾ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement