ਖ਼ਬਰਾਂ |

ਤਾਜ਼ਾ |

ਹਿਮਾਚਲ-ਉੱਤਰਾਖੰਡ ਸਰਹੱਦ 'ਤੇ ਹਾਈ ਅਲਰਟ, ਨਿਹੰਗ ਜਥਿਆਂ ਨੂੰ ਰੋਕੇ ਜਾਣ ਤੋਂ ਬਾਅਦ ਵਧਿਆ ਤਣਾਅ
Published : Jun 26, 2026, 3:36 pm IST
Updated : Jun 26, 2026, 3:36 pm IST
SHARE ARTICLE
High alert on Himachal-Uttarakhand border, tension increased after Nihang groups were stopped
High alert on Himachal-Uttarakhand border, tension increased after Nihang groups were stopped

ਗੋਵਿੰਦਘਾਟ ਹਾਈਵੇਅ ਬੰਦ

ਪਾਉਂਟਾ ਸਾਹਿਬ/ਦੇਹਰਾਦੂਨ: ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀ ਸਰਹੱਦ 'ਤੇ ਵੀਰਵਾਰ ਨੂੰ ਹਾਲਾਤ ਅਚਾਨਕ ਤਣਾਅਪੂਰਨ ਹੋ ਗਏ। ਕੁਲਹਾਲ ਬਾਰਡਰ (ਸਰਹੱਦ) 'ਤੇ ਨਿਹੰਗ ਜਥਿਆਂ ਨੂੰ ਉੱਤਰਾਖੰਡ ਵਿੱਚ ਦਾਖਲ ਹੋਣ ਤੋਂ ਰੋਕੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਮੋਡ ਵਿੱਚ ਆ ਗਈਆਂ। ਉੱਤਰਾਖੰਡ ਪੁਲਿਸ ਨੇ ਕਮਾਂਡੋ ਦਸਤਿਆਂ ਸਮੇਤ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਪੂਰੇ ਸਰਹੱਦੀ ਖੇਤਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਹੈ।

ਸੂਤਰਾਂ ਅਨੁਸਾਰ, ਦਿਨ ਭਰ ਇੱਕ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਉੱਤਰਾਖੰਡ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਸੰਬੰਧਿਤ ਧਿਰਾਂ ਵਿਚਕਾਰ ਲੰਮੀ ਗੱਲਬਾਤ ਚੱਲੀ। ਕਈ ਮੁੱਦਿਆਂ 'ਤੇ ਚਰਚਾ ਹੋਈ, ਪਰ ਅੰਤਿਮ ਸਹਿਮਤੀ ਨਹੀਂ ਬਣ ਸਕੀ। ਬੈਠਕ ਤੋਂ ਬਾਅਦ ਨਿਹੰਗ ਜਥਿਆਂ ਨੇ ਹਿਮਾਚਲ ਵਾਲੇ ਪਾਸੇ ਤੋਂ ਉੱਤਰਾਖੰਡ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਕੁਲਹਾਲ ਸਰਹੱਦ 'ਤੇ ਰੋਕ ਦਿੱਤਾ ਗਿਆ।

ਨਿਹੰਗਾਂ ਨੂੰ ਰੋਕੇ ਜਾਣ ਤੋਂ ਬਾਅਦ ਸਰਹੱਦ 'ਤੇ ਤਣਾਅ ਵਧ ਗਿਆ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਵਾਧੂ ਪੁਲਿਸ ਬਲ, ਕਮਾਂਡੋ ਯੂਨਿਟਾਂ ਅਤੇ ਖੁਫੀਆ ਏਜੰਸੀਆਂ ਨੂੰ ਵੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਸੀਨੀਅਰ ਅਧਿਕਾਰੀ ਲਗਾਤਾਰ ਮੌਕੇ 'ਤੇ ਡਟੇ ਹੋਏ ਹਨ ਅਤੇ ਹਾਲਾਤ 'ਤੇ ਤਿੱਖੀ ਨਜ਼ਰ ਰੱਖ ਰਹੇ ਹਨ।

ਸੁਰੱਖਿਆ ਕਾਰਨਾਂ ਕਰਕੇ ਹਿਮਾਚਲ ਅਤੇ ਉਤਰਾਖੰਡ ਨੂੰ ਜੋੜਨ ਵਾਲਾ ਗੋਵਿੰਦਘਾਟ ਹਾਈਵੇਅ ਵੀ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹਾਲਾਤ ਆਮ ਵਾਂਗ ਹੁੰਦੇ ਹੀ ਆਵਾਜਾਈ ਬਹਾਲ ਕਰ ਦਿੱਤੀ ਜਾਵੇਗੀ, ਪਰ ਫਿਲਹਾਲ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ।

ਸੂਤਰਾਂ ਮੁਤਾਬਕ ਗੱਲਬਾਤ ਦੌਰਾਨ ਉਤਰਾਖੰਡ ਪੁਲਿਸ ਵੱਲੋਂ ਕੁਝ ਮੁੱਦਿਆਂ 'ਤੇ ਹਾਂ-ਪੱਖੀ ਭਰੋਸਾ ਵੀ ਦਿੱਤਾ ਗਿਆ ਹੈ, ਹਾਲਾਂਕਿ ਸਥਿਤੀ ਅਜੇ ਪੂਰੀ ਤਰ੍ਹਾਂ ਆਮ ਨਹੀਂ ਹੋਈ ਹੈ। ਸਰਹੱਦੀ ਖੇਤਰ ਵਿੱਚ ਲਗਾਤਾਰ ਨਿਗਰਾਨੀ ਜਾਰੀ ਹੈ।

ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਪਾਉਂਟਾ ਸਾਹਿਬ ਖੇਤਰ ਵਿੱਚ ਸ਼ਾਂਤੀ ਬਣੀ ਹੋਈ ਹੈ ਅਤੇ ਜਨਜੀਵਨ ਆਮ ਵਾਂਗ ਹੈ। ਉੱਥੇ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ 'ਤੇ ਧਿਆਨ ਨਾ ਦੇਣ, ਸੰਜਮ ਬਣਾਈ ਰੱਖਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ 'ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਹੈ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement