ਡਰਾਈਵਰ ਨੇ ਅਚਾਨਕ ਵਾਹਨ ਤੋਂ ਕੰਟਰੋਲ ਗੁਆਉਣ ਕਾਰਨ ਵਾਪਰਿਆ ਹਾਦਸਾ
ਦੇਹਰਾਦੂਨ : ਉਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿਚ ਸੋਮਵਾਰ ਨੂੰ ਇਕ ਕਾਰ ਦੇ ਖੱਡ ਵਿਚ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਰਾਜ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਦੁਪਹਿਰ 3:30 ਵਜੇ ਦੇ ਕਰੀਬ ਵਾਪਰੀ ਜਦੋਂ ਸਵਾਰ ਲਾਮਗਰਾ ਤੋਂ ਚਾਯਖਾਨ ਜਾ ਰਹੇ ਸਨ।
ਅਧਿਕਾਰੀਆਂ ਨੇ ਦਸਿਆ ਕਿ ਰਸਤੇ ਵਿਚ ਕਾਨੜਾ ਪਿੰਡ ਦੇ ਨੇੜੇ, ਡਰਾਈਵਰ ਨੇ ਅਚਾਨਕ ਵਾਹਨ ਤੋਂ ਕੰਟਰੋਲ ਗੁਆ ਦਿਤਾ ਅਤੇ ਕਾਰ ਖੱਡ ਵਿਚ ਡਿੱਗ ਗਈ। ਉਨ੍ਹਾਂ ਦਸਿਆ ਕਿ ਹਾਦਸੇ ਸਮੇਂ ਕਾਰ ਵਿਚ ਛੇ ਲੋਕ ਸਨ, ਜਿਨ੍ਹਾਂ ਵਿਚੋਂ ਚਾਰ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦਸਿਆ ਕਿ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਹਲਦਵਾਨੀ ਦੇ ਸੁਸ਼ੀਲਾ ਤਿਵਾੜੀ ਹਸਪਤਾਲ ਲਿਜਾਇਆ ਗਿਆ ਹੈ।
