
ਅਮਰੀਕੀ ਦੂਤਾਵਾਸ ਦੇ ਬਾਹਰ ਇਰਾਨ ਸਮੱਰਥਕ ਕਰ ਰਹੇ ਹਨ ਪ੍ਰਦਰਸ਼ਨ
ਨਵੀਂ ਦਿੱਲੀ : ਨਵੇਂ ਸਾਲ ਦੇ ਪਹਿਲੇ ਹੀ ਦਿਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਰਾਕ ਸਥਿਤ ਅਮਰੀਕੀ ਦੂਤਾਵਾਸ ਦੇ ਕਿਸੇ ਵੀ ਮੈਂਬਰ ਨੂੰ ਕੁੱਝ ਹੋਇਆ ਤਾਂ ਇਰਾਨ ਨੂੰ ਵੱਡੀ ਕੀਮਤ ਅਦਾ ਕਰਨੀ ਪਵੇਗੀ।
File Photo
ਕੀ ਹੈ ਪੂਰਾ ਮਾਮਲਾ
ਦਰਅਸਲ ਇਰਾਕ ਸਥਿਤ ਅਮਰੀਕੀ ਦੂਤਾਵਾਸ ਦੇ ਬਾਹਰ ਇਰਾਨੀ ਸਮੱਰਥਕ ਵੱਡੀ ਗਿਣਤੀ ਵਿਚ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਦੂਤਾਵਾਸ 'ਤੇ ਪੱਥਰਬਾਜੀ ਕੀਤੀ ਅਤੇ ਕੰਧਾਂ 'ਤੇ ਵੀ ਚੜਨ ਦੀ ਕੋਸ਼ਿਸ਼ ਕੀਤੀ ਜਿਸ ਦੇ ਜਵਾਬ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਧਮਕੀ ਦਿੱਤੀ ਹੈ।
The U.S. Embassy in Iraq is, & has been for hours, SAFE! Many of our great Warfighters, together with the most lethal military equipment in the world, was immediately rushed to the site. Thank you to the President & Prime Minister of Iraq for their rapid response upon request....
— Donald J. Trump (@realDonaldTrump) December 31, 2019
ਟਰੰਪ ਨੇ ਟਵੀਟ ਕਰਦੇ ਹੋਏ ਲਿਖਿਆ ਕਿ ''ਇਰਾਕ ਸਥਿਤ ਅਮਰੀਕੀ ਦੂਤਾਵਾਸ ਵਿਚ ਸਾਰੇ ਸੁਰੱਖਿਅਤ ਹਨ। ਸਾਡੇ ਬਹੁਤ ਸਾਰੇ ਲੜਾਕੂ ਜਵਾਨ ਸ਼ਾਨਦਾਰ ਤਕਨੀਕ ਨਾਲ ਉੱਥੇ ਮੌਜੂਦ ਹਨ। ਉਹ ਤੁਰੰਤ ਐਕਸ਼ਨ ਲੈਣ ਲਈ ਇਰਾਕ ਦੇ ਪ੍ਰਧਾਨਮੰਤਰੀ ਅਤੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹਨ''।
....Iran will be held fully responsible for lives lost, or damage incurred, at any of our facilities. They will pay a very BIG PRICE! This is not a Warning, it is a Threat. Happy New Year!
— Donald J. Trump (@realDonaldTrump) December 31, 2019
ਟਰੰਪ ਨੇ ਅੱਗੇ ਲਿਖਿਆ ਕਿ ''ਜੇਕਰ ਅਮਰੀਕੀ ਦੂਤਾਵਾਸ ਦੇ ਮੈਂਬਰ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਹੋਇਆ ਤਾਂ ਤਾਂ ਇਰਾਨ ਨੂੰ ਇਸ ਦੀ ਬਹੁਤ ਵੱਡੀ ਕੀਮਤ ਅਦਾ ਕਰਨੀ ਪਵੇਗੀ। ਇਸ ਨੂੰ ਚੇਤਾਵਨੀ ਨਹੀਂ ਧਮਕੀ ਸਮਝੋ, ਹੈਪੀ ਨਿਊ ਈਅਰ''।
File Photo
ਦੱਸ ਦਈਏ ਕਿ ਅਮਰੀਕੀ ਹਵਾਈ ਹਮਲੇ ਵਿਚ ਇਰਾਨ ਸਮੱਰਥਕ ਇਕ ਗੁੱਟ ਦੇ 28 ਲੋਕਾਂ ਦੀ ਮੌਤ ਹੀ ਗਈ ਸੀ। ਅਮਰੀਕਾ ਨੇ ਇਸ ਹਵਾਈ ਹਮਲਾ ਕਰਨ ਦਾ ਕਾਰਨ ਦੱਸਦੇ ਹੋਏ ਕਿਹਾ ਸੀ ਕਿ ਇਸ ਗੁੱਟ ਦਾ ਅਮਰੀਕੀ ਠੇਕੇਦਾਰ ਦੀ ਮੌਤ ਦੇ ਪਿੱਛੇ ਹੱਥ ਸੀ ਜਿਸ ਤੋਂ ਬਾਅਦ ਲਗਾਤਾਰ ਇਰਾਕ ਦੇ ਬਗਦਾਦ ਸਥਿਤ ਅਮਰੀਕੀ ਦੂਤਾਵਾਸ ਦੇ ਬਾਹਰ ਇਰਾਨ ਸਮੱਰਥਕਾਂ ਨੇ ਹੱਲਾ ਬੋਲਿਆ ਹੋਇਆ ਹੌ।