Celebrations around the world: ਦੁਨੀਆਂ ਭਰ ਵਿਚ 2024 ਦਾ ਸ਼ਾਨਦਾਰ ਸਵਾਗਤ; ਹਾਂਗਕਾਂਗ ਵਿਚ ਇਤਿਹਾਸ ਦੀ ਸੱਭ ਤੋਂ ਵੱਡੀ ਆਤਿਸ਼ਬਾਜ਼ੀ
Published : Jan 1, 2024, 8:36 am IST
Updated : Jan 1, 2024, 8:44 am IST
SHARE ARTICLE
 Burj Khalifa New Year Celebrations
Burj Khalifa New Year Celebrations

ਨਵੇਂ ਸਾਲ 'ਤੇ ਹਾਂਗਕਾਂਗ ਵਿਚ ਹੁਣ ਤਕ ਦਾ ਸੱਭ ਤੋਂ ਵੱਡਾ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਹੋਇਆ।

Celebrations around the world: ਸਾਲ 2024 ਦੀ ਸ਼ੁਰੂਆਤ ਹੋਣ ਨਾਲ ਪੂਰੀ ਦੁਨੀਆ 'ਚ ਜਸ਼ਨ ਮਨਾਇਆ ਜਾ ਰਿਹਾ ਹੈ। ਨਵੇਂ ਸਾਲ 'ਤੇ ਹਾਂਗਕਾਂਗ ਵਿਚ ਹੁਣ ਤਕ ਦਾ ਸੱਭ ਤੋਂ ਵੱਡਾ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਹੋਇਆ। ਇਥੇ ‘ਨਿਊ ਈਅਰ ਨਿਊ ​​ਲੈਜੇਂਡ’ ਥੀਮ ’ਤੇ 12 ਮਿੰਟ ਦਾ ਆਤਿਸ਼ਬਾਜ਼ੀ ਸਮਾਗਮ ਹੋਇਆ। ਇਸ ਦੌਰਾਨ ਉੱਚੀਆਂ ਇਮਾਰਤਾਂ ਦੀਆਂ ਛੱਤਾਂ ਤੋਂ ਇਕੋ ਸਮੇਂ ਆਤਿਸ਼ਬਾਜ਼ੀ ਚਲਾਈ ਗਈ।

Hong KongHong Kong

ਕੁੱਝ ਦੇਸ਼ਾਂ ਵਿਚ, ਭਾਰਤ ਤੋਂ ਕੁੱਝ ਘੰਟੇ ਪਹਿਲਾਂ 2024 ਦਾ ਸਵਾਗਤ ਕੀਤਾ ਗਿਆ ਸੀ। ਭਾਰਤੀ ਸਮੇਂ ਦੇ ਅਨੁਸਾਰ, ਨਵਾਂ ਸਾਲ ਸੱਭ ਤੋਂ ਪਹਿਲਾਂ 31 ਦਸੰਬਰ ਨੂੰ ਸ਼ਾਮ 4:30 ਵਜੇ ਨਿਊਜ਼ੀਲੈਂਡ ਵਿਚ ਮਨਾਇਆ ਗਿਆ ਹੈ।

ਜਿਵੇਂ ਹੀ ਘੜੀ ਦੇ 12 ਵੱਜੇ, ਆਕਲੈਂਡ, ਨਿਊਜ਼ੀਲੈਂਡ ਵਿਚ ਸਕਾਈ ਟਾਵਰ ਵਿਚ 10 ਸਕਿੰਟ ਦੀ ਕਾਊਂਟਡਾਊਨ ਤੋਂ ਬਾਅਦ ਆਤਿਸ਼ਬਾਜ਼ੀ ਸ਼ੁਰੂ ਹੋ ਗਈ। ਇਹ 5 ਮਿੰਟ ਤਕ ਜਾਰੀ ਰਹੀ, ਇਸ ਦੀਆਂ ਤਿਆਰੀਆਂ 6 ਮਹੀਨੇ ਪਹਿਲਾਂ ਹੀ ਕੀਤੀਆਂ ਜਾ ਰਹੀਆਂ ਸਨ।

PhilippinesPhilippines

2 ਘੰਟੇ ਬਾਅਦ ਆਸਟ੍ਰੇਲੀਆ 'ਚ ਨਵੇਂ ਸਾਲ ਦਾ ਜਸ਼ਨ ਸ਼ੁਰੂ ਹੋ ਗਿਆ। ਆਕਲੈਂਡ ਦੇ ਸਕਾਈ ਟਾਵਰ ਵਰਗਾ ਨਜ਼ਾਰਾ ਇਥੇ ਸਿਡਨੀ ਦੇ ਹਾਰਬਰ ਬ੍ਰਿਜ ਅਤੇ ਓਪੇਰਾ ਹਾਊਸ ਨੇੜੇ ਦੇਖਿਆ ਗਿਆ। ਹਾਰਬਰ ਬ੍ਰਿਜ ਅਤੇ ਓਪੇਰਾ ਹਾਊਸ ਨੇੜੇ 12 ਮਿੰਟ ਚੱਲੇ ਆਤਿਸ਼ਬਾਜ਼ੀ ਦੇ ਪ੍ਰਦਰਸ਼ਨ ਦੌਰਾਨ 8.5 ਟਨ ਪਟਾਕੇ ਚਲਾਏ ਗਏ। ਇਸ ਦੀ ਯੋਜਨਾ 15 ਮਹੀਨਿਆਂ ਤਕ ਚੱਲੀ ਸੀ। ਇਥੇ 10 ਲੱਖ ਤੋਂ ਵੱਧ ਲੋਕ ਇਕੱਠੇ ਹੋਏ ਸਨ। ਦੱਖਣੀ ਕੋਰੀਆ, ਉੱਤਰੀ ਕੋਰੀਆ ਅਤੇ ਜਾਪਾਨ ਵਿਚ ਵੀ ਨਵਾਂ ਸਾਲ ਮਨਾਇਆ ਗਿਆ।

South KoreaSouth Korea

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿਤੀ ਅਤੇ ਕਾਮਨਾ ਕੀਤੀ ਕਿ ਇਹ ਸਾਲ ਸਾਰਿਆਂ ਦੀ ਜ਼ਿੰਦਗੀ 'ਚ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਸਾਂਝੀ ਕੀਤੀ ਅਤੇ ਕਿਹਾ, "ਸਾਰਿਆਂ ਨੂੰ 2024 ਮੁਬਾਰਕ! ਇਹ ਸਾਲ ਸਾਰਿਆਂ ਲਈ ਖੁਸ਼ਹਾਲੀ, ਸ਼ਾਂਤੀ ਅਤੇ ਬਿਹਤਰ ਸਿਹਤ ਲੈ ਕੇ ਆਵੇ”।

New ZealandNew Zealand

ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਆਕਾਸ਼ਵਾਣੀ ਦੇ ਮਾਸਿਕ ਰੇਡੀਉ ਪ੍ਰੋਗਰਾਮ 'ਮਨ ਕੀ ਬਾਤ' 'ਚ ਕਿਹਾ ਸੀ ਕਿ ਅੱਜ ਦੇਸ਼ ਦਾ ਹਰ ਕੋਨਾ ਵਿਕਸਿਤ ਭਾਰਤ ਅਤੇ ਆਤਮ-ਨਿਰਭਰਤਾ ਦੀ ਭਾਵਨਾ ਕਾਰਨ ਆਤਮ-ਵਿਸ਼ਵਾਸ ਨਾਲ ਭਰਿਆ ਹੋਇਆ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ 2024 ਵਿਚ ਵੀ ਇਸ ਭਾਵਨਾ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Celebrations around the world to welcome in 2024, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement