ਖੋਕੇਨ ਦਾਸ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਗਿਆ ਭਰਤੀ, ਹਾਲਤ ਗੰਭੀਰ
ਢਾਕਾ : ਬੰਗਲਾਦੇਸ਼ ਵਿੱਚ ਇੱਕ ਵਾਰ ਫਿਰ ਹਿੰਦੂ ਵਿਅਕਤੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰੀਅਤਪੁਰ ਜ਼ਿਲ੍ਹੇ ਵਿੱਚ 31 ਦਿਸੰਬਰ ਨੂੰ 50 ਸਾਲਾ ਖੋਕਨ ਦਾਸ ਉੱਤੇ ਉਸ ਸਮੇਂ ਭੀੜ ਨੇ ਹਮਲਾ ਕਰ ਦਿੱਤਾ ਜਦੋਂ ਉਹ ਆਪਣੇ ਘਰ ਵਾਪਸ ਪਰਤ ਰਹੇ ਸਨ । ਕੁਝ ਲੋਕਾਂ ਦੀ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਪਹਿਲਾਂ ਉਨ੍ਹਾਂ ਉੱਤੇ ਤਿੱਖੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਫਿਰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਬਾਅਦ ਵਿਚ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਖੋਕਨ ਦਾਸ ਗੰਭੀਰ ਰੂਪ ਵਿੱਚ ਝੁਲਸ ਗਏ ਅਤੇ ਜ਼ਖ਼ਮੀ ਹਾਲਤ ਵਿੱਚ ਖੋਕਨ ਦਾਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
