
ਭਾਰਤ ਸਰਕਾਰ ਆਪਰੇਸ਼ਨ ਗੰਗਾ ਤਹਿਤ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਘਰ ਵਾਪਸ ਲਿਆਏਗੀ
ਕੀਵ : ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਭਾਰਤ ਸਰਕਾਰ ਨੇ ਇਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਚਾਰ ਕੇਂਦਰੀ ਮੰਤਰੀਆਂ ਨੂੰ ਯੂਕਰੇਨ ਅਤੇ ਉਨ੍ਹਾਂ ਦੇ ਗੁਆਂਢੀ ਦੇਸ਼ਾਂ ਵਿੱਚ ਭੇਜਿਆ ਹੈ। ਇਸ ਦੌਰਾਨ ਕੇਂਦਰੀ ਮੰਤਰੀ ਜਨਰਲ (ਸੇਵਾਮੁਕਤ) ਵੀ.ਕੇ.ਸਿੰਘ ਨੇ ਪੋਲੈਂਡ ਦੇ ਵਾਰਸਾ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਹਿ ਰਹੇ 80 ਭਾਰਤੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ।
General VK Singh arrives Poland
ਇਹ ਸਾਰੇ ਵਿਦਿਆਰਥੀ ਯੂਕਰੇਨ ਤੋਂ ਇੱਥੇ ਆਏ ਹਨ। ਹੁਣ ਭਾਰਤ ਸਰਕਾਰ ਆਪਰੇਸ਼ਨ ਗੰਗਾ ਤਹਿਤ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਘਰ ਵਾਪਸ ਲਿਆਏਗੀ। ਰੂਸ ਵਲੋਂ ਯੂਕਰੇਨ 'ਤੇ ਲਗਾਤਾਰ ਹਮਲਾ ਜਾਰੀ ਹੈ ਅਤੇ ਇਸ ਤਹਿਤ ਹੀ ਸੰਯੁਕਤ ਰਾਸ਼ਟਰ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ ਹਫਤੇ ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ 13 ਬੱਚਿਆਂ ਸਮੇਤ ਘੱਟੋ-ਘੱਟ 136 ਨਾਗਰਿਕ ਮਾਰੇ ਗਏ ਹਨ ਅਤੇ 400 ਜ਼ਖਮੀ ਹੋਏ ਹਨ।
General VK Singh arrives Poland
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫਤਰ (ਓਐਚਸੀਐਚਆਰ) ਦੀ ਬੁਲਾਰਾ ਲਿਜ਼ ਥਰੋਸੇਲ ਨੇ ਇੱਕ ਬ੍ਰੀਫਿੰਗ ਵਿੱਚ ਕਿਹਾ ਕਿ ਗਿਣਤੀ ਵੱਧ ਹੋਣ ਦੀ ਸੰਭਾਵਨਾ ਹੈ। ਮਾਰੇ ਗਏ ਲੋਕਾਂ ਵਿੱਚੋਂ 253 ਪੂਰਬੀ ਯੂਕਰੇਨ ਦੇ ਡੋਨੇਟਸਕ ਅਤੇ ਲੁਗਾਂਸਕ ਖੇਤਰ ਸ਼ਾਮਲ ਹਨ
General VK Singh arrives Poland
ਦੱਸਣਯੋਗ ਹੈ ਕਿ ਅੱਜ ਯੂਕਰੇਨ ਵਿਖੇ ਹੋਏ ਇੱਕ ਹਮਲੇ ਦੌਰਾਨ ਇੱਕ ਭਾਰਤੀ ਵਿਦਿਆਰਥੀ ਦੀ ਵੀ ਮੌਤ ਹੋ ਗਈ ਹੈ। ਮ੍ਰਿਤਕ ਨਵੀਨ ਕੁਮਾਰ ਕਰਨਾਟਕ ਦਾ ਰਹਿਣ ਵਾਲਾ ਸੀ ਅਤੇ ਯੂਕਰੇਨ ਵਿਚ ਐਮ.ਬੀ.ਬੀ.ਐਸ.ਦੇ ਚੌਥੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ।