Australia Sikh Games 2024: : ਕੌਮੀ ਪੱਧਰ 'ਤੇ ਆਯੋਜਿਤ ਹੋਣ ਵਾਲੀਆਂ 36ਵੀਂ ਸਾਲਾਨਾ ''ਸਿੱਖ ਖੇਡਾਂ'' 29 -31 ਮਾਰਚ ਤੱਕ
Australia Sikh Games 2024 News in punjabi : 36ਵੀਂ ਸਾਲਾਨਾ ਆਸਟ੍ਰੇਲੀਆਈ ''ਸਿੱਖ ਖੇਡਾਂ'' 29 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ। ਦੱਖਣੀ ਆਸਟ੍ਰੇਲੀਆ ਦੇ ਐਡੀਲੈਂਡ ਵਿੱਚ ਹੋਣ ਵਾਲੀਆਂ ਆਸਟ੍ਰੇਲੀਆਈ ਸਿੱਖ ਖੇਡਾਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਵਲੋਂ ਕੌਮੀ ਪੱਧਰ 'ਤੇ ਆਯੋਜਿਤ ਹੋਣ ਵਾਲੀਆਂ 36ਵੀਂ ਸਾਲਾਨਾ ਸਿੱਖ ਖੇਡਾਂ 29 -31 ਮਾਰਚ ਤੱਕ ਦੱਖਣੀ ਆਸਟ੍ਰੇਲੀਆ ਦੇ ਐਡੀਲੈਂਡ ਵਿਚ ਪੂਰੇ ਉਤਸ਼ਾਹ ਨਾਲ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Canada Former PM Death News: ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਮਾਰਟਿਨ ਬ੍ਰਾਇਨ ਮੁਲਰੋਨੀ ਦਾ ਹੋਇਆ ਦਿਹਾਂਤ
ਆਸਟ੍ਰੇਲੀਆਈ ਖੇਡ ਕਮੇਟੀ ਦੇ ਪ੍ਰਧਾਨ ਸਰਬਜੋਤ ਸਿੰਘ ਢਿੱਲੋਂ ਅਤੇ ਸਮੂਹ ਕਮੇਟੀ ਮੈਂਬਰਾਨ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਹੋ ਰਹੀ ਵਿਉਂਤਬੰਦੀ ਅਨੁਸਾਰ ਖੇਡਾਂ ਨੂੰ ਸਫ਼ਲ ਬਣਾਉਣ ਲਈ ਕੀਤੇ ਗਏ ਜ਼ਰੂਰੀ ਇੰਤਜ਼ਾਮਾਂ ਨੂੰ ਅੰਤਿਮ ਛੋਹਾਂ ਦਿਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਖੇਡਾਂ ਨੂੰ ਯਾਦਗਾਰੀ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਖੇਡਾਂ ਨੂੰ ਸੰਪੂਰਨ ਰੂਪ ਵਿਚ ਨੇਪਰੇ ਚਾੜ੍ਹਨ ਲਈ ਆਸਟ੍ਰੇਲੀਆਈ ਸਰਕਾਰ, ਸਥਾਨਕ ਕੌਂਸਲ, ਪ੍ਰਸ਼ਾਸਨ, ਗੁਰੂ ਘਰਾਂ, ਖੇਡ ਕਲੱਬਾਂ ਅਤੇ ਸਿੱਖ ਭਾਈਚਾਰੇ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Ludhiana News : ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਛੇ ਮੈਂਬਰ ਗ੍ਰਿਫਤਾਰ
ਇਸ ਦੌਰਾਨ ਕਬੱਡੀ, ਹਾਕੀ, ਫੁੱਟਬਾਲ, ਰੱਸ਼ਾਕਸ਼ੀ, ਕ੍ਰਿਕਟ, ਦੌੜਾਂ, ਵਾਲੀਬਾਲ, ਨੈੱਟਬਾਲ, ਬੈਡਮਿੰਟਨ, ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾਣਗੇ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿਚ ਆਸਟ੍ਰੇਲੀਆਂ ਅਤੇ ਹੋਰ ਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਕਲੱਬ ਹਿੱਸਾ ਲੈ ਰਹੇ ਹਨ। ਖੇਡਾਂ ਦੌਰਾਨ ਕਰਵਾਏ ਜਾ ਰਹੇ ਸਿੱਖ ਫੋਰਮ ਅਤੇ ਸੱਭਿਆਚਾਰਕ ਵੰਨਗੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ। ਇਨ੍ਹਾਂ ਖੇਡਾਂ ਵਿਚ ਵੱਡੀ ਗਿਣਤੀ ਵਿਚ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ।
(For more news apart from 36th Annual Australian "Sikh Games" from March 29 in Adelaide News IN PUNJABI, stay tuned to Rozana Spokesman)