ਹੁਣ ਅਮਰੀਕਾ 'ਚ ਵੀ ਪੰਜਾਬੀ ਭਾਸ਼ਾ ਨੂੰ ਮਿਲੇਗੀ ਵਿਸ਼ੇਸ਼ ਪਛਾਣ
Published : Apr 1, 2019, 5:51 pm IST
Updated : Apr 1, 2019, 5:51 pm IST
SHARE ARTICLE
US Flag
US Flag

ਮਰਦਮਸ਼ੁਮਾਰੀ ਦਾ ਫ਼ਾਰਮ ਪੰਜਾਬੀ ਭਾਸ਼ਾ 'ਚ ਵੀ ਭਰਨ ਦੀ ਮਿਲੇਗੀ ਸਹੂਲਤ

ਨਿਊਯਾਰਕ : ਕੈਨੇਡਾ ਤੋਂ ਬਾਅਦ ਹੁਣ ਪੰਜਾਬੀ ਬੋਲੀ ਨੂੰ ਅਮਰੀਕਾ ਵਿਚ ਵੀ ਵਿਸ਼ੇਸ਼ ਪਛਾਣ ਮਿਲੇਗੀ। ਇਸ ਦਾ ਸੰਕੇਤ ਇਸ ਗੱਲ ਤੋਂ ਮਿਲਦਾ ਹੈ ਕਿ 2020 'ਚ ਅਮਰੀਕਾ ਸਰਕਾਰ ਦੀ ਸਰਪ੍ਰਸਤੀ ਹੇਠ ਹੋ ਰਹੇ ਮਰਦਮਸ਼ੁਮਾਰੀ ਪ੍ਰੋਗਰਾਮ 'ਚ ਪੰਜਾਬੀ ਨੂੰ ਗ਼ੈਰ-ਅੰਗਰੇਜ਼ੀ ਭਾਸ਼ਾਵਾਂ ਦੇ ਉਸ ਗਰੁੱਪ ਵਿਚ ਰੱਖਿਆ ਗਿਆ ਹੈ ਜਿਸ ਨੂੰ ਮਾਨਤਾ ਦਿੱਤੀ ਜਾਣੀ ਹੈ।

Census 2020Census 2020ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਮਰਦਮਸ਼ੁਮਾਰੀ ਦੌਰਾਨ ਜਿਹੜੇ ਪੰਜਾਬੀ ਲੋਕ ਅੰਗਰੇਜ਼ੀ ਭਾਸ਼ਾ ਨਹੀਂ ਜਾਣਦੇ ਹੋਣਗੇ, ਉਨ੍ਹਾਂ ਨੂੰ ਮਰਦਮਸ਼ੁਮਾਰੀ ਦਾ ਫ਼ਾਰਮ ਭਰਨ ਲਈ ਪੰਜਾਬੀ ਭਾਸ਼ਾਈ ਕਰਿੰਦਿਆਂ ਵੱਲੋਂ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਯੂ.ਐਸ. ਸੈਂਸਜ਼ ਬਿਊਰੋ ਨੇ ਕੁੱਲ 12 ਗ਼ੈਰ-ਅੰਗਰੇਜ਼ੀ ਭਾਸ਼ਾਵਾਂ ਬੋਲਦੇ ਲੋਕਾਂ ਨੂੰ ਮਰਦਮਸ਼ੁਮਾਰੀ ਲਈ ਤਕਨੀਕੀ ਅਤੇ ਭਾਸ਼ਾਈ ਮਦਦ ਕਰਨ ਦੀ ਯੋਜਨਾ ਬਣਾਈ ਹੈ ਜਿਸ ਵਿਚ ਦੁਭਾਸ਼ੀ ਪ੍ਰਸ਼ਨ-ਪੱਤਰ ਵੀ ਸ਼ਾਮਲ ਹੈ। ਪੰਜਾਬੀ ਭਾਸ਼ਾ ਇਸ 'ਚ ਸ਼ਾਮਲ ਹੈ।

ਮਰਦਮਸ਼ੁਮਾਰੀ ਪ੍ਰਕਿਰਿਆ 1 ਅਪ੍ਰੈਲ 2019 ਤੋਂ ਸ਼ੁਰੂ ਹੋ ਰਹੀ ਹੈ। ਇਨ੍ਹਾਂ ਗ਼ੈਰ-ਅੰਗਰੇਜ਼ੀ ਭਾਸ਼ਾਵਾਂ 'ਚ ਪੰਜਾਬੀ ਤੋਂ ਬਿਨਾਂ ਭਾਰਤੀ ਭਾਸ਼ਾਵਾਂ ਹਿੰਦੀ, ਤਾਮਿਲ, ਤੇਲਗੂ ਅਤੇ ਮਰਾਠੀ ਵੀ ਸ਼ਾਮਲ ਕੀਤੀ ਗਈ ਹੈ। ਇਸ ਪ੍ਰਕਿਰਿਆ ਦੌਰਾਨ ਮਰਦਮਸ਼ੁਮਾਰੀ ਵਿਭਾਗ ਸਾਰਿਆਂ ਦੇ ਘਰ ਚਿੱਠੀ ਭੇਜੇਗਾ ਅਤੇ ਇਸ 'ਚ ਦਿੱਤੇ ਕੁਝ ਸਵਾਲਾਂ ਦੇ ਜਵਾਬ ਲਿਖਣੇ ਪੈਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement