Donald Trump News: ਡੋਨਾਲਡ ਟਰੰਪ ਬਣੇ ਭਾਰਤੀ ਕਿਸਾਨਾਂ ਲਈ ਵੱਡੀ ਚੁਨੌਤੀ, ਸਰਕਾਰ ਚੌਕਸ
Published : Apr 1, 2025, 9:34 am IST
Updated : Apr 1, 2025, 9:34 am IST
SHARE ARTICLE
Donald Trump has become a big challenge for Indian farmers NEws in punjabi
Donald Trump has become a big challenge for Indian farmers NEws in punjabi

Donald Trump News: ਭਾਰਤ ਅਮਰੀਕਾ ਨੂੰ ਚਾਵਲ, ਝੀਂਗਾ, ਸ਼ਹਿਦ, ਸਬਜ਼ੀਆਂ ਦੇ ਅਰਕ, ਕੈਸਟਰ ਆਇਲ ਅਤੇ ਕਾਲੀ ਮਿਰਚ ਵੇਚਦਾ ਹੈ

Donald Trump has become a big challenge for Indian farmers NEws in punjabi  : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਕਿਸਾਨਾਂ ਲਈ ਨਵੀਂ ਚੁਣੌਤੀ ਬਣਦੇ ਜਾ ਰਹੇ ਹਨ। ਅਮਰੀਕਾ ਚਾਹੁੰਦਾ ਹੈ ਕਿ ਭਾਰਤ ਅਪਣੇ ਕਿਸਾਨਾਂ ਤੋਂ ਮੱਕੀ, ਕਣਕ ਅਤੇ ਕਪਾਹ ਖਰੀਦੇ ਪਰ ਭਾਰਤ ਨੇ ਅਪਣੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ।

ਹਾਲ ਹੀ ਵਿਚ ਅਮਰੀਕਾ ਦੇ ਵਣਜ ਸਕੱਤਰ ਹਾਵਰਡ ਲੂਟਨਿਕ ਨੇ ਭਾਰਤ ਦੀਆਂ ਖੇਤੀ ਵਪਾਰ ਨੀਤੀਆਂ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਭਾਰਤ ਨੂੰ ਅਪਣਾ ਖੇਤੀ ਬਾਜ਼ਾਰ ਅਮਰੀਕਾ ਲਈ ਖੋਲ੍ਹਣਾ ਚਾਹੀਦਾ ਹੈ।

ਉਨ੍ਹਾਂ ਸੁਝਾਅ ਦਿੱਤਾ ਕਿ ਭਾਰਤ ਅਮਰੀਕੀ ਖੇਤੀ ਉਤਪਾਦਾਂ ਦੀ ਕੁਝ ਮਾਤਰਾ ਦਰਾਮਦ ਕਰ ਸਕਦਾ ਹੈ ਪਰ ਇਸ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਸਹੀ ਨਹੀਂ ਹੈ। ਅਮਰੀਕਾ ਅਪਣੇ ਕਿਸਾਨਾਂ ਨੂੰ 100 ਫ਼ੀ ਸਦੀ ਤਕ ਸਬਸਿਡੀ ਦਿੰਦਾ ਹੈ, ਤਾਂ ਜੋ ਉਥੋਂ ਦੇ ਕਿਸਾਨ ਸਸਤੇ ਵਿਚ ਅਨਾਜ ਉਗਾ ਸਕਣ।

ਭਾਰਤ ਅਮਰੀਕਾ ਨੂੰ ਚਾਵਲ, ਝੀਂਗਾ, ਸ਼ਹਿਦ, ਸਬਜ਼ੀਆਂ ਦੇ ਅਰਕ, ਕੈਸਟਰ ਆਇਲ ਅਤੇ ਕਾਲੀ ਮਿਰਚ ਵੇਚਦਾ ਹੈ, ਜਦਕਿ ਭਾਰਤ ਅਮਰੀਕਾ ਤੋਂ ਬਦਾਮ, ਅਖਰੋਟ, ਪਿਸਤਾ, ਸੇਬ ਅਤੇ ਦਾਲ ਖਰੀਦਦਾ ਹੈ। ਇਸ ਵਪਾਰ ਘਾਟੇ ਕਾਰਨ ਅਮਰੀਕਾ ਨੂੰ ਹਰ ਸਾਲ ਭਾਰਤ ਨੂੰ 45 ਬਿਲੀਅਨ ਡਾਲਰ ਦਾ ਭੁਗਤਾਨ ਕਰਨਾ ਪੈਂਦਾ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement