ਕਿਸੇ ਅਤਿਵਾਦੀ ਹਮਲੇ ਤੋਂ ਵੀ ਵੱਧ ਖਤਰਨਾਕ ਹੈ ਕੋਰੋਨਾ ਵਾਇਰਸ : ਡਬਲਿਊ. ਐੱਚ. ਓ.
Published : May 1, 2020, 11:10 am IST
Updated : May 4, 2020, 1:45 pm IST
SHARE ARTICLE
File Photo
File Photo

ਵਿਸ਼ਵ ਸਿਹਤ ਸੰਗਠਨ (ਡਬਲਿਊ. ਐੱਚ. ਓ.) ਨੇ ਕੋਰੋਨਾ ਵਾਇਰਸ ਨੂੰ ਕਿਸੇ ਅਤਿਵਾਦੀ ਹਮਲੇ ਤੋਂ ਵੀ ਵੱਧ ਖਤਰਨਾਕ ਦੱਸਦੇ ਹੋਏ

ਜਨੇਵਾ, 30 ਅਪ੍ਰੈਲ : ਵਿਸ਼ਵ ਸਿਹਤ ਸੰਗਠਨ (ਡਬਲਿਊ. ਐੱਚ. ਓ.) ਨੇ ਕੋਰੋਨਾ ਵਾਇਰਸ ਨੂੰ ਕਿਸੇ ਅਤਿਵਾਦੀ ਹਮਲੇ ਤੋਂ ਵੀ ਵੱਧ ਖਤਰਨਾਕ ਦੱਸਦੇ ਹੋਏ ਕਿਹਾ ਕਿ ਇਹ ਦੁਨੀਆਂ ’ਚ ਉਥਲ-ਪੁਥਲ ਮਚਾ ਸਕਦਾ ਹੈ। ਇਸ ਖਤਰਨਾਕ ਵਾਇਰਸ ਨਾਲ ਸਾਰੇ ਦੇਸ਼ਾਂ ਨੂੰ ਇਕਜੁੱਟ ਹੋ ਕੇ ਇਸ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਕੋਵਿਡ-19 ’ਤੇ ਨਿਯਮਿਤ ਪ੍ਰੈੱਸ ਕਾਨਫਰੰਸ ਨੂੰ ਬੁਧਵਾਰ ਨੂੰ ਸੰਬੋਧਿਤ ਕਰਦੇ ਹੋਏ ਡਬਲਿਊ. ਐੱਚ. ਓ. ਦੇ ਜਨਰਲ ਡਾਇਰੈਕਟਰ ਡਾ. ਤੇਦ੍ਰੋਸ ਗੇਬ੍ਰੀਯੇਸਸ ਨੇ ਕਿਹਾ ਕਿ ਇਸ ਵਾਇਰਸ ਨੂੰ ਹਰਾਉਣ ਲਈ ਇਤਿਹਾਸ ਦੇ ਕਿਸੇ ਵੀ ਪਲ ਤੋਂ ਵੱਧ ਇਸ ਸਮੇਂ ਮਨੁੱਖੀ ਜਾਤੀ ਨੂੰ ਇਕ ਹੋ ਕੇ ਖੜ੍ਹੇ ਹੋਣ ਦੀ ਲੋੜ ਹੈ। ਮੈਂ ਪਹਿਲਾਂ ਵੀ ਕਹਿ ਚੁੱਕਾ ਹਾਂ ਕਿ ਇਹ ਵਾਇਰਸ ਕਹਿਰ ਵਰ੍ਹਾ ਸਕਦਾ ਹੈ। ਇਹ ਕਿਸੇ ਅੱਤਵਾਦੀ ਹਮਲੇ ਤੋਂ ਵੀ ਵੱਧ ਕੇ ਹੈ। ਇਹ ਵਾਇਰਸ ਇੰਨਾ ਖਤਰਨਾਕ ਹੈ ਕਿ ਸਿਆਸੀ, ਆਰਥਿਕ ਅਤੇ ਸਮਾਜਿਕ ਉਥਲ-ਪੁਥਲ ਮਚਾਉਣ ’ਚ ਸਮਰੱਥ ਹੈ।     (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement