ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਅਫ਼ਗ਼ਾਨਿਸਤਾਨ ’ਚ ਹਿੰਦੂ-ਸਿੱਖ ਸ਼ਰਣਾਰਥੀਆਂ ਲਈ ਪ੍ਰਗਟਾਈ ਚਿੰਤਾ
Published : May 1, 2020, 10:49 am IST
Updated : May 1, 2020, 10:49 am IST
SHARE ARTICLE
File Photo
File Photo

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਹਿਤ ਖੰਨਾ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਅਫ਼ਗ਼ਾਨਿਸਤਾਨ ਵਿਚ ਘੱਟ ਗਿਣਤੀ

ਵਾਸ਼ਿੰਗਟਨ, 30 ਅਪ੍ਰੈਲ : ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਹਿਤ ਖੰਨਾ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਅਫ਼ਗ਼ਾਨਿਸਤਾਨ ਵਿਚ ਘੱਟ ਗਿਣਤੀ ਸਿੱਖ ਅਤੇ ਹਿੰਦੂ ਪ੍ਰਵਾਰਾਂ ਦੀ ਸੁਰੱਖਿਆ ਬਾਰੇ ਚਿੰਤਾ ਪ੍ਰਗਟ ਕੀਤੀ ਹੈ, ਜਿਨ੍ਹਾਂ ਨੂੰ ਏਸ਼ੀਆਈ ਦੇਸ਼ ਵਿਚ ਅਤਿਵਾਦੀ ਸੰਗਠਨਾਂ ਵਲੋਂ ਲਗਾਤਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਿਦੇਸ਼ ਮੰਤਰੀ ਮਾਈਕ ਪੋਂਪੀਉ ਅਤੇ ਗ੍ਰਹਿ ਸੁਰੱਖਿਆ ਮਾਮਲਿਆਂ ਦੇ ਕਾਰਜਕਾਰੀ ਮੰਤਰੀ ਚਾਡ ਐੱਫ. ਵੋਲਫ ਨੂੰ ਲਿਖੇ ਇਕ ਪੱਤਰ ਵਿਚ, ਖੰਨਾ ਨੇ ਯੁੱਧ ਪ੍ਰਭਾਵਤ ਦੇਸ਼ ਵਿਚ ਧਾਰਮਕ ਘੱਟ ਗਿਣਤੀਆਂ ਦੀ ਸਿਹਤ ਅਤੇ ਸੁਰੱਖਿਆ ਬਾਰੇ ਚਿੰਤਾ ਪ੍ਰਗਟ ਕੀਤੀ ਅਤੇ ਲਿਖਿਆ, “ਅਫ਼ਗ਼ਾਨਿਸਤਾਨ ਵਿਚ ਲਗਭਗ 200 ਹਿੰਦੂ ਅਤੇ ਸਿੱਖ ਪ੍ਰਵਾਰ ਹਨ।’’ ਉਨ੍ਹਾਂ ਕਿਹਾ ਕਿ 18,000 ਸ਼ਰਣਾਰਥੀਆਂ ਦੇ ਮੁੜ ਵਸੇਬੇ ਦਾ ਪ੍ਰਸਤਾਵ ਰਖਿਆ ਸੀ, ਜਿਸ ਵਿਚੋਂ 5000 ਉਹ ਲੋਕ ਸ਼ਾਮਲ ਸਨ ਜੋ ਧਰਮ ਜਾਂ ਹੋਰ ਸੁਰੱਖਿਆ ਦੇ ਅਧਾਰ ’ਤੇ ਸਤਾਏ ਗਏ ਸਨ।

File photoFile photo

ਇਸ ਤੋਂ ਇਲਾਵਾ 7,500 ਲੋਕਾਂ ਨੂੰ ਕਿਸੇ ਵੀ ਸਥਾਨ ’ਤੇ ਅਮਰੀਕੀ ਦੂਤਘਰ ਵਲੋਂ ਅਮਰੀਕੀ ਸ਼ਰਣਾਰਥੀ ਐਂਟਰੀ ਪ੍ਰੋਗਰਾਮ (ਯੂ. ਐੱਸ. ਆਰ. ਪੀ.) ਲਈ ਭੇਜਿਆ ਜਾ ਸਕਦਾ ਹੈ।’’ ਖੰਨਾ ਨੇ ਕਿਹਾ, ‘‘ਅਫ਼ਗ਼ਾਨਿਸਤਾਨ ਵਿਚ ਸਿੱਖਾਂ ਅਤੇ ਹਿੰਦੂਆਂ ਵਿਰੁਧ ਵੱਧ ਰਹੀ ਹਿੰਸਾ ਕਾਰਨ ਉਨ੍ਹਾਂ ਨੂੰ ਸੰਭਾਵਿਤ ਖਤਰਾ ਹੈ । ਮੈਂ ਕਾਬੁਲ ਵਿਚ ਅਮਰੀਕੀ ਦੂਤਘਰ ਨੂੰ ਬੇਨਤੀ ਕਰਦਾ ਹਾਂ

ਕਿ ਅਫ਼ਗ਼ਾਨਿਸਤਾਨ ਵਿਚ ਮੌਜੂਦ ਸਿੱਖਾਂ ਅਤੇ ਹਿੰਦੂਆਂ ਨੂੰ ਯੂ. ਐੱਸ. ਆਰ. ਪੀ. ਅਧੀਨ ਐਮਰਜੈਂਸੀ ਸਥਿਤੀ ਵਿਚ ਪਨਾਹ ਦਿਤੀ ਜਾਵੇ ਅਤੇ ਵਿਦੇਸ਼ ਮਾਮਲਿਆਂ ਅਤੇ ਗ੍ਰਹਿ ਸੁਰੱਖਿਆ ਮੰਤਰਾਲੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਿਨਾਂ ਕਿਸੇ ਇਤਰਾਜ਼ ਦੇ ਇਸ ਪ੍ਰਸਤਾਵ ਨੂੰ ਸਵਿਕਾਰ ਕਰੇ।’’ ਇਹ ਪੱਤਰ 18 ਅਪ੍ਰੈਲ ਨੂੰ ਲਿਖਿਆ ਗਿਆ ਅਤੇ ਇਸ ਵਿਚ ਕਾਬੁਲ ਵਿਚ ਅਮਰੀਕੀ ਅੰਬੈਸੀ ਦੇ ਮੁਖੀ ਜੋਸੇਫ ਵਿਲਸਨ ਨੂੰ ਵੀ ਸੰਬੋਧਿਤ ਕੀਤਾ ਗਿਆ।    (ਪੀਟੀਆਈ)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement