
ਸਕੌਟ ਮੌਰਿਸਨ ਦੀ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ'ਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਹੈ।
ਆਸਟ੍ਰੇਲੀਆ: ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੁੰਦੇ ਹੀ ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਮਾਮਲੇ ਵਧਣ ਕਰਕੇ ਆਸਟਰੇਲੀਆ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਉੱਤੇ ਪਾਬੰਦੀ ਲਗਾਈ ਹੈ। ਭਾਰਤ ਤੋਂ ਆਉਣ ਵਾਲੇ ਯਾਤਰੀਆਂ ਪ੍ਰਤੀ ਆਸਟ੍ਰੇਲੀਆ (Australia) ਸਰਕਾਰ ਸਖ਼ਤ ਹੋ ਗਈ ਹੈ। ਸਰਕਾਰ ਭਾਰਤ ਤੋਂ ਘਰ ਵਾਪਸੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਜੁਰਮਾਨਾ ਤੇ ਜੇਲ੍ਹ ਵਰਗੀ ਸਜ਼ਾ ਦੇਣ ਦੀ ਵਿਵਸਥਾ ਕਰੇਗੀ।
Flight
ਦੇਸ਼ ਤੇ ਖ਼ਜ਼ਾਨਾ ਮੰਤਰੀ ਜੋਸ਼ ਫ੍ਰਾਈਡੇਨਬਰਗ ਨੇ ਇਸ ਕਦਮ ਨੂੰ ਕਠੋਰ ਦੱਸਦੇ ਹੋਏ ਇਸ ਦਾ ਬਚਾਅ ਕੀਤਾ ਪਰ ਕਿਹਾ ਕਿ ਇਸ ਨੂੰ ਲਿਆਉਣ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ 'ਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਹੈ।
Scott Morrison
ਸਰਕਾਰ ਵੱਲੋਂ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਹਾਲ ਹੀ 'ਚ ਦੋ ਆਸਟ੍ਰੇਲਿਆਈ ਕ੍ਰਿਕਟਰ ਵੀਰਵਾਰ ਨੂੰ ਦੇਸ਼ ਪੁੱਜੇ। ਸਖ਼ਤ ਪ੍ਰਬੰਧੀਆਂ ਤਹਿਤ ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਨਿਯਮ ਨੂੰ ਤੋੜਨ ਦਾ ਯਤਨ ਕਰੇਗਾ, ਉਸ 'ਤੇ 66,600 ਡਾਲਰ (ਲਗਪਗ 50 ਲੱਖ ਰੁਪਏ) ਦਾ ਜੁਰਮਾਨਾ ਲਗਾਇਆ ਜਾਵੇਗਾ ਜਾਂ ਪੰਜ ਸਾਲ ਜੇਲ੍ਹ ਦੀ ਸਜ਼ਾ ਹੋਵੇਗੀ, ਜਾਂ ਫਿਰ ਉਸ ਨੂੰ ਦੋਵੇਂ ਹੀ ਸਜ਼ਾ ਝੱਲਣੀਆਂ ਪੈ ਸਕਦੀਆਂ ਹਨ।
Flight